• Latest
  • Trending
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

1 day ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

5 hours ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

5 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

6 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

6 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

6 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

7 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

7 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

7 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

8 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

8 hours ago
Hindi News
English News
Tuesday, September 15, 2026
No Result
View All Result
25 °c
Chandigarh
29 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

September 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਪੁਲੀਸ ਅਤੇ ਪ੍ਰਸ਼ਾਸਨ ਨੂੰ ਸ਼ਹਿਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ 30 ਸਤੰਬਰ ਤੱਕ ਦਾ ਸਮਾਂ (ਡੈੱਡਲਾਈਨ) ਦਿੱਤਾ ਹੈ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਸ਼ਚਿਤ ਮਿਤੀ ਤੋਂ ਬਾਅਦ ਕਿਸੇ ਵੀ ਇਲਾਕੇ ਵਿੱਚ ਨਸ਼ੇ ਦੀ ਵਿਕਰੀ ਹੁੰਦੀ ਪਾਈ ਗਈ, ਤਾਂ ਸਬੰਧਤ ਐੱਸ.ਐੱਚ.ਓ. (SHO) ਅਤੇ ਫੀਲਡ ਸਟਾਫ਼ ਵਿਰੁੱਧ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

ਇਹ ਪ੍ਰਗਟਾਵਾ ਰਾਜਪਾਲ ਨੇ ਚੰਡੀਗੜ੍ਹ ਦੇ ਸੈਕਟਰ 37 ਸਥਿਤ ਲਾਅ ਆਡੀਟੋਰੀਅਮ ਵਿਖੇ ‘ਦਿ ਸੀਨੀਅਰ ਜਰਨਲਿਸਟਸ ਫੋਰਮ’ ਦੇ ਪਹਿਲੇ ਵਰ੍ਹੇਗੰਢ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

ਮੁੱਖ ਮੁਹਿੰਮ ਅਤੇ ਰਾਜਪਾਲ ਦੇ ਪ੍ਰਮੁੱਖ ਨਿਰਦੇਸ਼ ਅਧਿਕਾਰੀਆਂ ਅਤੇ ਤਸਕਰਾਂ ਦਾ ਗਠਜੋੜ ਤੋੜਨਾ: ਰਾਜਪਾਲ ਨੇ ਕਿਹਾ ਕਿ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਿਨਾਂ ਕੋਈ ਵੀ ਗੈਰ-ਕਾਨੂੰਨੀ ਧੰਦਾ ਨਹੀਂ ਚੱਲ ਸਕਦਾ। ਉਨ੍ਹਾਂ ਇਸ ਮਿਲੀਭੁਗਤ ਨੂੰ ਹਰ ਹਾਲਤ ਵਿੱਚ ਤੋੜਨ ਦਾ ਸੰਕਲਪ ਦੁਹਰਾਇਆ।

ਗੁਪਤ ਟੀਮਾਂ ਰਾਹੀਂ ਨਿਗਰਾਨੀ: ਗੁਪਤ ਸੂਚਨਾ ਦਾਤਾ ਅਤੇ ਰਾਜਪਾਲ ਦੀਆਂ ਆਪਣੀਆਂ ਸੁਤੰਤਰ ਟੀਮਾਂ ਫੀਲਡ ਵਿੱਚ ਕੰਮ ਕਰਨਗੀਆਂ ਤਾਂ ਜੋ ਤਸਕਰਾਂ ਅਤੇ ਦੋਸ਼ੀ ਅਧਿਕਾਰੀਆਂ ਨੂੰ ਰੰਗੇ ਹੱਥੀਂ ਫੜਿਆ ਜਾ ਸਕੇ।

ਸਮਾਜਿਕ ਭਾਗੀਦਾਰੀ: ਉਨ੍ਹਾਂ ਕਿਹਾ ਕਿ ਨਸ਼ਾ ਖ਼ਤਮ ਕਰਨਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪੰਜਾਬੀਆਂ ਦੀਆਂ ਇਤਿਹਾਸਕ ਕੁਰਬਾਨੀਆਂ ਅਤੇ ਭਾਈਚਾਰਕ ਸਾਂਝ ਦਾ ਹਵਾਲਾ ਦਿੰਦਿਆਂ ਉਨ੍ਹਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।
ਮਾਡਲ ਸਿਟੀ, ਸਿੱਖਿਆ ਅਤੇ ਰੁਜ਼ਗਾਰ: ਚੰਡੀਗੜ੍ਹ ਨੂੰ ਸਿੱਖਿਆ ਅਤੇ ਖੇਡਾਂ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਨਸ਼ਿਆਂ ਤੋਂ ਮੁਕਤ ਹੋ ਰਹੇ ਨੌਜਵਾਨਾਂ ਨੂੰ ਖੇਡਾਂ ਅਤੇ ਯੋਗਤਾ ਅਨੁਸਾਰ ਨਿੱਜੀ ਖੇਤਰ ਵਿੱਚ ਰੁਜ਼ਗਾਰ ਨਾਲ ਜੋੜਿਆ ਜਾਵੇਗਾ।
ਜਨਤਾ ਦਰਬਾਰ: ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਰਾਜਪਾਲ ਨੇ ਆਪਣੇ ਦਰਵਾਜ਼ੇ ਖੁੱਲ੍ਹੇ ਰੱਖਣ ਅਤੇ ਹਰੇਕ ਬੁੱਧਵਾਰ ‘ਜਨਤਾ ਦਰਬਾਰ’ ਲਗਾਉਣ ਦੀ ਗੱਲ ਦੁਹਰਾਈ। ਪੱਤਰਕਾਰਤਾ ਦੀ ਭੂਮਿਕਾ ਅਤੇ ਰਮੇਸ਼ ਵਿਨਾਇਕ ਦੇ ਵਿਚਾਰ ਰਾਜਪਾਲ ਨੇ ਪੱਤਰਕਾਰਤਾ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਕਿਹਾ ਕਿ ਜੋ ਕੰਮ ਤਲਵਾਰ ਨਹੀਂ ਕਰ ਸਕਦੀ, ਉਹ ਪੱਤਰਕਾਰ ਦੀ ਕਲਮ ਕਰ ਸਕਦੀ ਹੈ, ਸ਼ਰਤ ਇਹ ਹੈ ਕਿ ਕਲਮ ਨਿਰਪੱਖ ਅਤੇ ਸੱਚੀ ਹੋਵੇ।

ਹਿੰਦੁਸਤਾਨ ਟਾਈਮਜ਼ ਦੇ ਐਗਜ਼ੀਕਿਉਟਿਵ ਐਡੀਟਰ ਰਮੇਸ਼ ਵਿਨਾਇਕ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ:
ਪ੍ਰਿੰਟ ਮੀਡੀਆ ਦੀ ਭਰੋਸਾਯੋਗਤਾ: ਸੋਸ਼ਲ ਮੀਡੀਆ ਦੇ ਵਧਦੇ ਪ੍ਰਭਾਵ ਅਤੇ ਸਿਆਸੀ ਦਬਾਅ ਦੇ ਬਾਵਜੂਦ ਅੱਜ ਵੀ ਸਮਾਜ ਵਿੱਚ ਪ੍ਰਿੰਟ ਮੀਡੀਆ ਦੀ ਭਰੋਸਾਯੋਗਤਾ ਸਭ ਤੋਂ ਵਧੇਰੇ ਹੈ ਅਤੇ ਇਹ ਕਦੇ ਖ਼ਤਮ ਨਹੀਂ ਹੋ ਸਕਦੀ।
ਮੀਡੀਆ ਦੀ ਆਜ਼ਾਦੀ: ਰਾਜਸੀ ਸ਼ਕਤੀਆਂ ਵੱਲੋਂ ਮੀਡੀਆ ਨੂੰ ਦਬਾਉਣ ਦੇ ਯਤਨਾਂ ਦੇ ਬਾਵਜੂਦ ਪੱਤਰਕਾਰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਇਸ ਤੋਂ ਇਲਾਵਾ ਸੀਨੀਅਰ ਪੱਤਰਕਾਰ ਜਗਤਾਰ ਸਿੰਘ, ਹਰੀਸ਼ ਮਾਨਵ ਅਤੇ ਹੋਰਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਫੋਰਮ ਦੀਆਂ ਮੰਗਾਂ ‘ਤੇ ਰਾਜਪਾਲ ਦਾ ਰਵੱਈਆ
ਸਿਹਤ ਬੀਮਾ: ਰਾਜਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਯੁਸ਼ਮਾਨ ਯੋਜਨਾ ਤਹਿਤ ਦੇਸ਼ ਵਾਸੀਆਂ ਨੂੰ ਬੀਮਾ ਕਵਰ ਮਿਲ ਰਿਹਾ ਹੈ, ਪਰ ਪੱਤਰਕਾਰਾਂ ਦੇ ਵਿਸ਼ੇਸ਼ ਐਮਰਜੈਂਸੀ ਕੇਸਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।
ਜਰਨਲਿਸਟ ਭਵਨ: ਐੱਮ.ਐੱਚ.ਏ. (MHA) ਦੀਆਂ ਹਦਾਇਤਾਂ ਕਾਰਨ ਨਵੀਂ ਜ਼ਮੀਨ ਅਲਾਟ ਨਹੀਂ ਹੋ ਸਕਦੀ, ਪਰ ਫੋਰਮ ਕਿਸੇ ਖਾਲੀ/ਅਣਵਰਤੀ ਸਰਕਾਰੀ ਇਮਾਰਤ ਦੀ ਪਛਾਣ ਕਰਕੇ ਪ੍ਰਸਤਾਵ ਭੇਜ ਸਕਦਾ ਹੈ।
ਸਨਮਾਨਿਤ ਕੀਤੀਆਂ ਗਈਆਂ ਸ਼ਖਸੀਅਤਾਂ ਸਮਾਗਮ ਦੌਰਾਨ ਸਮਾਜ ਸੇਵਾ, ਮੈਡੀਕਲ ਅਤੇ ਸਿੱਖਿਆ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਹੇਠ ਲਿਖੀਆਂ ਸ਼ਖਸੀਅਤਾਂ ਦਾ ਰਾਜਪਾਲ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ:
ਮੈਡੀਕਲ ਅਤੇ ਸਿਹਤ ਸੰਭਾਲ ਆਗੂ ਪ੍ਰੋ. (ਡਾ.) ਰਵਨੀਤ ਕੌਰ – ਡਾਇਰੈਕਟਰ ਪ੍ਰਿੰਸੀਪਲ, GMCH ਚੰਡੀਗੜ੍ਹ ਪ੍ਰੋ. (ਡਾ.) ਯਸ਼ਪਾਲ ਸ਼ਰਮਾ – ਕਾਰਡੀਓਲਾਜੀ ਵਿਭਾਗ, PGIMER ਡਾ. ਰਵੀ ਗੁਪਤਾ – ਚੇਅਰਮੈਨ ਅਤੇ ਵਿਭਾਗ ਮੁੱਖੀ (ਆਰਥੋਪੈਡਿਕਸ), ਪਾਰਸ ਹਸਪਤਾਲ ਪੰਚਕੂਲਾ
ਪ੍ਰੋ. (ਡਾ.) ਹਰਸ਼ਿੰਦਰ ਕੌਰ – ਪ੍ਰੋਫੈਸਰ (ਪੀਡੀਆਟ੍ਰਿਕ ਸਰਜਰੀ), ਰਾਜਿੰਦਰਾ ਹਸਪਤਾਲ ਪਟਿਆਲਾ (ਲੇਖਕ ਤੇ ਸਮਾਜ ਸੇਵੀ)
ਸਿੱਖਿਆ ਅਤੇ ਯੂਨੀਵਰਸਿਟੀ ਆਗੂ ਪ੍ਰੋ. ਡਾ. ਸੰਜੈ ਕੁਮਾਰ – ਵਾਈਸ ਚਾਂਸਲਰ, ਰਿਆਤ ਬਾਹਰਾ ਯੂਨੀਵਰਸਿਟੀ
ਡਾ. ਜ਼ੋਰਾ ਸਿੰਘ – ਚਾਂਸਲਰ, ਦੇਸ਼ ਭਗਤ ਯੂਨੀਵਰਸਿਟੀ ਪ੍ਰੋ. (ਡਾ.) ਸੰਦੀਪ ਸਿੰਘ – ਪ੍ਰਧਾਨ, ਦੇਸ਼ ਭਗਤ ਯੂਨੀਵਰਸਿਟੀ ਅਮੈਰਿਕਾਸ
ਸਮਾਗਮ ਦੇ ਅੰਤ ਵਿੱਚ ਫੋਰਮ ਦੇ ਅਹੁਦੇਦਾਰਾਂ ਵੱਲੋਂ ਕੇਕ ਕੱਟਿਆ ਗਿਆ ਅਤੇ ਪ੍ਰਿਤਮ ਰੁਪਾਲ ਦੀ ਅਗਵਾਈ ਹੇਠ ਬਜ਼ੁਰਗਾਂ ਦੁਆਰਾ ਮਲਵੱਈ ਭੰਗੜੇ ਦੀ ਰੌਚਕ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਪੈਟਰਨ ਸੁਖਦੇਵ ਸਿੰਘ, ਪ੍ਰਧਾਨ ਜਗਤਾਰ ਸਿੰਘ ਸਿੱਧੂ, ਚੇਅਰਮੈਨ ਏ.ਐੱਸ. ਪਰਾਸ਼ਰ, ਜਨਰਲ ਸਕੱਤਰ ਕੇਵਲ ਭਾਰਤੀ, ਖਜ਼ਾਨਚੀ ਸੁਰਿੰਦਰ ਸਿੰਘ ਗਰੋਆ, ਮੀਤ ਪ੍ਰਧਾਨ ਪੀ.ਜੇ.ਐੱਸ. ਤਰੇਹਨ, ਸੀਨੀਅਰ ਜਰਨਿਲਸਟ ਨਿਤਿਨ ਜੈਨ ਸਮੇਤ ਵੱਡੀ ਗਿਣਤੀ ਵਿੱਚ ਫੋਰਮ ਦੇ ਮੈਂਬਰ ਹਾਜ਼ਰ ਸਨ।

Tags: Chandigarh drug-freeGulab Chand KatariaLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

by Navjot
2 days ago
0

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ   ਨਵੀਂ ਦਿੱਲੀ, 12 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 