Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ
ਭਾਰਤ ਵੱਲੋਂ ਸ਼ੈਫਾਲੀ ਵਰਮਾ ਅਤੇ ਸਮ੍ਰਿਤੀ ਮੰਧਾਨਾ ਨੇ ਲਗਾਏ ਅਰਧ-ਸੈਂਕੜੇ
🇮🇳 ਸ੍ਰੀਚਰਣੀ ਨੇ 4 ਅਤੇ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ
ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਮਹਿਲਾ ਏਸ਼ੀਆ ਕੱਪ ਦਾ ਫਾਈਨਲ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ, ਜਿਸ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਅੱਠਵੀਂ ਵਾਰ ਮਹਿਲਾ ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ। ਇੱਥੇ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ।
ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸ਼੍ਰੀਲੰਕਾ ਨੂੰ 184 ਦੌੜਾਂ ਦਾ ਟੀਚਾ ਦਿੱਤਾ। ਟੀਮ ਇੰਡੀਆ ਨੇ ਨਿਰਧਾਰਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ਤੇ 183 ਦੌੜਾਂ ਬਣਾਈਆਂ ਸਨ। ਸ਼ੈਫਾਲੀ ਵਰਮਾ ਅਤੇ ਸਮ੍ਰਿਤੀ ਮੰਧਾਨਾ ਨੇ ਭਾਰਤ ਲਈ ਅਰਧ-ਸੈਂਕੜੇ ਲਗਾਏ। ਭਾਰਤੀ ਓਪਨਰ ਸਮ੍ਰਿਤੀ ਮੰਧਾਨਾ 59 ਦੌੜਾਂ ਬਣਾ ਕੇ ਰਨ ਆਊਟ ਹੋ ਗਈ ਸੀ।

ਉਸ ਤੋਂ ਪਹਿਲਾਂ, ਸ਼ੈਫਾਲੀ ਵਰਮਾ 68 ਦੌੜਾਂ ਬਣਾ ਕੇ ਆਊਟ ਹੋਈ ਸੀ; ਉਸ ਨੇ ਸਿਰਫ਼ 24 ਗੇਂਦਾਂ ਵਿੱਚ ਮਹਿਲਾ ਏਸ਼ੀਆ ਕੱਪ ਦਾ ਸਭ ਤੋਂ ਤੇਜ਼ ਅਰਧ-ਸੈਂਕੜਾ ਲਗਾਇਆ। ਗੇਂਦਬਾਜ਼ੀ ਵਿੱਚ, ਸ੍ਰੀ ਚਰਨੀ ਨੇ 4 ਵਿਕਟਾਂ ਲਈਆਂ, ਜਦਕਿ ਦੀਪਤੀ ਸ਼ਰਮਾ ਨੇ 3 ਵਿਕਟਾਂ ਹਾਸਲ ਕੀਤੀਆਂ।
Innings Break!
A terrific batting show propels #TeamIndia to 1⃣8⃣3⃣ in the Final 📈
Over to our bowlers 🙌
Scorecard ▶️ https://t.co/knKLXGSfOd #WomensAsiaCup | #INDvSL pic.twitter.com/7TkmvLaDLv
— BCCI Women (@BCCIWomen) September 13, 2026
ਇਸ ਤੋਂ ਬਾਅਦ 184 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸ਼੍ਰੀਲੰਕਾ ਦੀ ਟੀਮ 20 ਓਵਰਾਂ ਵਿੱਚ 111 ਦੌੜਾਂ ‘ਤੇ ਆਲ ਆਊਟ ਹੋ ਗਈ।
ਗੌਰਤਲਬ ਹੈ ਕਿ ਦੋਵੇਂ ਟੀਮਾਂ ਪਿਛਲੇ ਏਸ਼ੀਆ ਕੱਪ ਫਾਈਨਲ ਵਿੱਚ ਵੀ ਆਹਮੋ-ਸਾਹਮਣੇ ਹੋਈਆਂ ਸਨ, ਜਿੱਥੇ ਸ਼੍ਰੀਲੰਕਾ ਨੇ ਭਾਰਤ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ।
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ























