• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

2 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

8 minutes ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

27 minutes ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

36 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

1 hour ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

2 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

2 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

2 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

2 hours ago
ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

3 hours ago
Hindi News
English News
Monday, September 14, 2026
No Result
View All Result
29 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

ਮਾਰਚ 2025 ਤੋਂ ਸਤੰਬਰ 2026 ਦਰਮਿਆਨ ਰਿਕਾਰਡ 3,803 ਕਿਲੋ ਹੈਰੋਇਨ, 976 ਕਿਲੋ ਅਫ਼ੀਮ ਅਤੇ 46 ਟਨ ਭੁੱਕੀ ਬਰਾਮਦ: ਡੀ.ਜੀ.ਪੀ. ਗੌਰਵ ਯਾਦਵ

September 14, 2026
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

Oplus_16908288

‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

ਮਾਰਚ 2025 ਤੋਂ ਸਤੰਬਰ 2026 ਦਰਮਿਆਨ ਰਿਕਾਰਡ 3,803 ਕਿਲੋ ਹੈਰੋਇਨ, 976 ਕਿਲੋ ਅਫ਼ੀਮ ਅਤੇ 46 ਟਨ ਭੁੱਕੀ ਬਰਾਮਦ: ਡੀ.ਜੀ.ਪੀ. ਗੌਰਵ ਯਾਦਵ

ਵਿਗਿਆਨਕ ਜਾਂਚ ਨਾਲ ਪੰਜਾਬ ਦੀ ਐਨ.ਡੀ.ਪੀ.ਐਸ. ਸਜ਼ਾ ਦਰ 89 ਫ਼ੀਸਦ ਤੱਕ ਪਹੁੰਚੀ; 13,430 ਕੇਸਾਂ ਵਿੱਚ 11,981 ਸਜ਼ਾਵਾਂ ਹੋਈਆਂ: ਡੀ.ਜੀ.ਪੀ. ਗੌਰਵ ਯਾਦਵ

914 ਮਾਮਲਿਆਂ ਵਿੱਚ 366 ਕਰੋੜ ਰੁਪਏ ਦੀ ਸੰਪਤੀ ਜ਼ਬਤ; 102 ਹਵਾਲਾ ਕਾਰੋਬਾਰੀ ਗ੍ਰਿਫ਼ਤਾਰ ਅਤੇ 11 ਕਰੋੜ ਰੁਪਏ ਬਰਾਮਦ: ਡੀ.ਜੀ.ਪੀ. ਗੌਰਵ ਯਾਦਵ

ਕਾਊਂਟਰ ਇੰਟੈਲੀਜੈਂਸ ਵੱਲੋਂ 92 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, 686 ਅੱਤਵਾਦੀ ਗ੍ਰਿਫ਼ਤਾਰ ਅਤੇ 952 ਡਰੋਨ ਬਰਾਮਦ: ਡੀ.ਜੀ.ਪੀ. ਗੌਰਵ ਯਾਦਵ

ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ੍ਹ ਅਗਵਾਈ ਹੇਠ, ਪੰਜਾਬ ਪੁਲਿਸ ਨੇ ਆਪਣੀ ਪ੍ਰਮੁੱਖ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 60,582 ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ 354 ਵਪਾਰਕ ਪੱਧਰ ਦੇ ਮਾਮਲਿਆਂ ਵਿੱਚ 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਹਰੇਕ ਮਾਮਲੇ ਵਿੱਚ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ 1 ਮਾਰਚ 2025 ਤੋਂ 10 ਸਤੰਬਰ 2026 ਤੱਕ ਨਸ਼ਾ ਵਿਰੋਧੀ ਮੋਰਚੇ ‘ਤੇ ਹਾਸਲ ਕੀਤੀਆਂ ਇਤਿਹਾਸਕ ਪ੍ਰਾਪਤੀਆਂ ਸਾਂਝੀਆਂ ਕੀਤੀਆਂ ਅਤੇ ਇਸਦੇ ਨਾਲ ਹੀ ਕਾਊਂਟਰ ਇੰਟੈਲੀਜੈਂਸ ਵਿੰਗ ਦੁਆਰਾ ਹਾਸਲ ਕੀਤੀਆਂ ਵਿਆਪਕ ਸਫ਼ਲਤਾਵਾਂ ਦਾ ਵੇਰਵਾ ਵੀ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਅਰਸੇ ਦੌਰਾਨ ਕੁੱਲ ਨਸ਼ਾ ਬਰਾਮਦਗੀ ਵਿੱਚ ਰਿਕਾਰਡ 3,803 ਕਿਲੋ ਹੈਰੋਇਨ, 976 ਕਿਲੋ ਅਫ਼ੀਮ, 46 ਟਨ ਭੁੱਕੀ, 1,325 ਕਿਲੋ ਗਾਂਜਾ ਅਤੇ 78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਸ਼ਾਮਲ ਹਨ। ਡੀਜੀਪੀ ਨੇ ਦੱਸਿਆ ਕਿ ਇਸ ਬਰਾਮਦਗੀ ਨਾਲ ਦੇਸ਼ ਭਰ ਦੀ ਕੁੱਲ ਹੈਰੋਇਨ ਬਰਾਮਦਗੀ ਵਿੱਚ ਪੰਜਾਬ ਦਾ ਹਿੱਸਾ ਲਗਭਗ 60 ਫ਼ੀਸਦ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀ ਅਗਵਾਈ ਹੇਠ ਪੇਸ਼ੇਵਰ ਅਤੇ ਵਿਗਿਆਨਕ ਤਫ਼ਤੀਸ਼ਾਂ ਨੇ ਪੰਜਾਬ ਵਿੱਚ ਸਜ਼ਾ ਦਰ ਨੂੰ 89 ਫ਼ੀਸਦ ਤੱਕ ਪਹੁੰਚਾ ਦਿੱਤਾ ਹੈ, ਜੋ ਸਮੁੱਚੇ ਦੇਸ਼ ਵਿੱਚ ਇੱਕ ਮਾਪਦੰਡ ਸਥਾਪਤ ਕਰਦਾ ਹੈ। 1 ਮਾਰਚ 2025 ਤੋਂ ਹੁਣ ਤੱਕ 13,430 ਐਨਡੀਪੀਐਸ ਮਾਮਲਿਆਂ ਦਾ ਫੈਸਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 11,981 ਮਾਮਲਿਆਂ ਵਿੱਚ ਸਜ਼ਾਵਾਂ ਹੋਈਆਂ।

ਏ.ਐਨ.ਟੀ.ਐਫ. ਆਪ੍ਰੇਸ਼ਨਲ ਮਾਡਲ ਦੀ ਕੌਮੀ ਪੱਧਰ ‘ਤੇ ਸ਼ਲਾਘਾ ਹੋਈ ਹੈ ਅਤੇ ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਭ ਕਿਸ਼ੋਰ ਨੇ ਹਾਲ ਹੀ ਵਿੱਚ ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕਾਦਮੀ (ਐਸਵੀਪੀਐਨਪੀਏ), ਹੈਦਰਾਬਾਦ ਵਿਖੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀਆਂ ਨੂੰ ਨਸ਼ਾ ਤਸਕਰੀ ਨਾਲ ਨਜਿੱਠਣ ਅਤੇ ਪੇਸ਼ੇਵਰ ਜਾਂਚ ਰਾਹੀਂ ਦੋਸ਼ੀ ਠਹਿਰਾਉਣ ਦੀ ਦਰ ਵਿੱਚ ਹੋਏ ਵਾਧੇ ਬਾਰੇ ਦੱਸਿਆ।

ਗੈਰ-ਕਾਨੂੰਨੀ ਨਸ਼ਾ ਵਪਾਰ ਦੇ ਵਿੱਤੀ ਸਰੋਤਾਂ ਨੂੰ ਰੋਕਣ ਬਾਰੇ ਡੀਜੀਪੀ ਨੇ ਦੱਸਿਆ ਕਿ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਸਮਰੱਥ ਅਧਿਕਾਰੀ ਦੁਆਰਾ ਮਨਜ਼ੂਰ ਕੀਤੇ 914 ਮਾਮਲਿਆਂ ਵਿੱਚ 366 ਕਰੋੜ ਰੁਪਏ ਦੀ ਸੰਪਤੀ ਜ਼ਬਤ/ਸੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ 102 ਹਵਾਲਾ ਆਪ੍ਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਹਵਾਲਾ ਫੰਡਾਂ ਵਿੱਚ 11 ਕਰੋੜ ਰੁਪਏ ਦੀ ਬਰਾਮਦਗੀ ਕੀਤੀ।

ਆਧੁਨਿਕ ਤਕਨਾਲੋਜੀ ਅਤੇ ਜਨਤਕ ਭਾਈਵਾਲੀ ਬਾਰੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ‘ਤੇ ਆਧਾਰਿਤ “ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ” (ਪੀਏਆਈਐਸ) ਨੂੰ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਰਾਹੀਂ 4.60 ਕਰੋੜ ਤਲਾਸ਼ੀਆਂ ਲਈਆਂ ਗਈਆਂ ਅਤੇ 4 ਲੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਈ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਦੀ ਇਨਾਮ ਨੀਤੀ ਤਹਿਤ, ਖੁਫੀਆ ਜਾਣਕਾਰੀ ਅਤੇ ਡਰੋਨ ਬਰਾਮਦਗੀ ਲਈ 2,362 ਆਮ ਨਾਗਰਿਕਾਂ ਅਤੇ ਪੁਲਿਸ ਕਰਮਚਾਰੀਆਂ ਨੂੰ 3.33 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

16 ਮਾਰਚ 2022 ਤੋਂ 11 ਸਤੰਬਰ 2026 ਤੱਕ ਅੱਤਵਾਦੀਆਂ ਵਿਰੁੱਧ ਕੀਤੀ ਕਾਰਵਾਈ ਦਾ ਵੇਰਵਾ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ 92 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 686 ਅੱਤਵਾਦੀਆਂ ਨੂੰ ਕਾਬੂ ਕੀਤਾ ਗਿਆ ਅਤੇ 54 ਰਾਈਫਲਾਂ (ਏਕੇ/ਐਮਪੀ-9/ਐਮਪੀ-5/.315), 599 ਰਿਵਾਲਵਰ/ਪਿਸਤੌਲ, 38 ਟਿਫਿਨ ਆਈਈਡੀਜ਼, 28.887 ਕਿਲੋ ਆਰਡੀਐਕਸ ਅਤੇ ਹੋਰ ਵਿਸਫੋਟਕ ਸਮੱਗਰੀ, 131 ਹੈਂਡ ਗ੍ਰਨੇਡ, 6 ਆਰਪੀਜੀਜ਼ (ਲਾਂਚਰਾਂ ਸਮੇਤ) ਤੇ 3 ਸਲੀਵਜ਼ ਅਤੇ ਦੇਖੇ ਗਏ 1,493 ਡਰੋਨਾਂ ਵਿੱਚੋਂ 952 ਡਰੋਨ ਜ਼ਬਤ ਕੀਤੇ ਹਨ।

ਡੀਜੀਪੀ ਨੇ ਦੱਸਿਆ ਕਿ ਸਤੰਬਰ 2024 ਤੋਂ ਹੁਣ ਤੱਕ ਕੁੱਲ 43 ਅੱਤਵਾਦੀ ਹਮਲੇ ਹੋਏ ਸਨ, ਜੋ ਕਿ ਸਾਰੇ ਰਿਕਾਰਡ ਸਮੇਂ ਵਿੱਚ ਹੱਲ ਕਰ ਲਏ ਗਏ ਹਨ, ਜਦੋਂ ਕਿ 9 ਮਾਮਲੇ ਝੂਠੇ ਜਾਂ ਪੂਰੀ ਤਰ੍ਹਾਂ ਮਨਘੜਤ ਸਾਬਤ ਹੋਏ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੇ 53 ਅੱਤਵਾਦੀ ਮਾਡਿਊਲਾਂ ਨੂੰ ਪਹਿਲਾਂ ਹੀ ਨਾਕਾਮ ਕਰਕੇ ਵੱਡੇ ਅੱਤਵਾਦੀ ਹਮਲਿਆਂ ਨੂੰ ਵੀ ਟਾਲ ਦਿੱਤਾ ਹੈ।

Tags: Latest Punjab newsPUNJABtop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

by Jaspreet Kaur
September 14, 2026
0

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ...

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
September 14, 2026
0

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
September 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

Most Popular

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

by Jaspreet Kaur
1 week ago
0

ਚੰਡੀਗੜ੍ਹ ਪੁਲਿਸ 'ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ ਚੰਡੀਗੜ੍ਹ , 7 ਸਤੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਪੁਲਿਸ ਵਿੱਚ 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 