– ਤਕਰੀਬਨ ਤਿੰਨ ਹਜ਼ਾਰ ਭਾਈਵਾਲਾਂ ਨੇ ਭਾਗ ਲਿਆ
– ਅਜੋਕੇ ਦੌਰ ਵਿੱਚ ਯੋਗ ਨੂੰ ਜ਼ਿੰਦਗੀ ਦਾ ਹਿੱਸਾ ਬਣਾਉਣਾ ਜ਼ਰੂਰੀ: ਸਿੱਧੂ
ਐਸ.ਏ.ਐਸ. ਨਗਰ, 21 ਜੂਨ (ਵਿਸ਼ਵ ਵਾਰਤਾ)- ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਲੋਕਾਂ ਨੂੰ ਹਿਰਦੈ ਰੋਗਾਂ ਵਿਰੁੱਧ ਜਾਗਰੂਕ ਕਰਨ ਦੇ ਮਕਸਦ ਨਾਲ ਕੌਮਾਂਤਰੀ ਯੋਗਾ ਦਿਵਸ ਮੌਕੇ ਅੱਜ ਇੱਥੇ ਖੇਡ ਭਵਨ ਸੈਕਟਰ-78 ਵਿਖੇ ਸੂਬਾ ਪੱਧਰੀ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਤਕਰੀਬਨ ਤਿੰਨ ਹਜ਼ਾਰ ਦੇ ਕਰੀਬ ਭਾਈਵਾਲਾਂ ਨੇ ਭਾਗ ਲਿਆ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਸਮਾਗਮ ਦੇ ਮੁੱਖ ਮਹਿਮਾਨ ਸਨ। ਉਨ•ਾਂ ਵਧੀਕ ਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸਤੀਸ਼ ਚੰਦਰਾ, ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੁਨੀਤ ਗੋਇਲ ਅਤੇ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਗਿਰੀਸ਼ ਦਿਆਲਨ ਨਾਲ ਮਿਲ ਕੇ ਯੋਗ ਆਸਨ ਕੀਤੇ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਸਿਹਤਮੰਦ ਜ਼ਿੰਦਗੀ ਲਈ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਜ਼ਰੂਰੀ ਹੈ। ਸਰਕਾਰ ਇਸ ਮੰਤਵ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਸਕੂਲਾਂ ਵਿੱਚ ਯੋਗ ਦੇ ਇਨਸਟਰਕਟਰ ਲਾਉਣ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ ਤਾਂ ਜੋ ਬੱਚਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ•ਾਂ ਕਿਹਾ ਕਿ ਅਜੋਕੇ ਦੌਰ ਦੀ ਭੱਜ ਨੱਠ ਦੀ ਜ਼ਿੰਦਗੀ ਵਿੱਚ ਮਨੁੱਖ ਨੂੰ ਕਈ ਤਰ•ਾਂ ਦੀਆਂ ਬਿਮਾਰੀਆਂ ਚਿੰਬੜ ਰਹੀਆਂ ਹਨ, ਜਿਨ•ਾਂ ਨੂੰ ਯੋਗ ਨਾਲ ਦੂਰ ਰੱਖਿਆ ਜਾ ਸਕਦਾ ਹੈ।
ਪ੍ਰੋਗਰਾਮ ਵਿੱਚ 50 ਤੋਂ ਵੱਧ ਸਕੂਲਾਂ ਤੇ 30 ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਚੰਡੀਗੜ• ਯੂਨੀਵਰਸਿਟੀ ਅਤੇ ਰਿਆਤ ਤੇ ਬਾਹਰਾ ਗਰੁੱਪ ਆਫ ਕਾਲਜਿਜ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਨ•ਾਂ ਤਕਰੀਬਨ 30 ਇਨਸਟਰਕਟਰਾਂ ਦੀ ਹਾਜ਼ਰੀ ਵਿੱਚ ਯੋਗ ਆਸਨ ਕੀਤੇ। ਪ੍ਰੋਗਰਾਮ ਵਿੱਚ ਭਾਗ ਲੈਣ ਵਾਲਿਆਂ ਨੂੰ ਪੌਦੇ ਵੰਡੇ ਗਏ ਤਾਂ ਕਿ ਉਹ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਬਣਦਾ ਯੋਗਦਾਨ ਪਾ ਸਕਣ।
ਇਸ ਮੌਕੇ ਸਿਹਤ ਮੰਤਰੀ ਨੇ ਸਤੀਸ਼ ਚੰਦਰਾ, ਪੁਨੀਤ ਗੋਇਲ ਤੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦਾ ਸਨਮਾਨ ਕੀਤਾ। ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਭਾਈਵਾਲਾਂ ਨੂੰ ਬੂਟੇ ਵੰਡੇ ਗਏ। ਇਸ ਦੌਰਾਨ ਡਾਇਰੈਕਟਰ ਸਟੇਟ ਫੂਡ ਐਂਡ ਡਰੱਗ ਟੈਸਟਿੰਗ ਡਾ. ਰਾਕੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ. ਮੁਹਾਲੀ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ ਯਸ਼ਪਾਲ ਸ਼ਰਮਾ, ਵਣਮੰਡਲ ਅਫ਼ਸਰ ਗੁਰ ਅਮਨਪ੍ਰੀਤ ਸਿੰਘ, ਸਕੱਤਰ ਆਰ.ਟੀ.ਏ. ਸੁਖਵਿੰਦਰ ਕੁਮਾਰ, ਜ਼ਿਲ•ਾ ਸਿੱਖਿਆ ਅਫ਼ਸਰ (ਸ) ਹਿੰਮਤ ਸਿੰਘ ਹੁੰਦਲ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕਾਰਜਕਾਰੀ ਜ਼ਿਲ•ਾ ਖੇਡ ਅਫ਼ਸਰ ਸੁਰਜੀਤ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸਾਰੇ ਭਾਈਵਾਲਾਂ ਨੇ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਅਨੂ ਸ਼ਾਰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਗ ਆਸਨ ਕੀਤੇ। ਇਸ ਮੌਕੇ ਐਸ.ਡੀ. ਸਿਟੀ ਹਰਵਿੰਦਰ ਸਿੰਘ ਵਿਰਕ, ਤਹਿਸੀਲਦਾਰ ਸੁਖਪਿੰਦਰ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੁਪਿੰਦਰ ਕੌਰ ਅਤੇ ਨਹਿਰੂ ਯੁਵਾ ਕੇਂਦਰ ਦੇ ਜ਼ਿਲ•ਾ ਯੂਥ ਕੋਆਰਡੀਨੇਟਰ ਪਰਮਜੀਤ ਸਿੰਘ ਹਾਜ਼ਰ ਸਨ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...