IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS
– ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਕੀ ਲਿਆ ਫੈਸਲਾ
- ਟੀਮ ਵਿੱਚ ਵੱਡਾ ਬਦਲਾਅ
ਨਵੀ ਦਿੱਲੀ, 15 ਸਤੰਬਰ (ਵਿਸ਼ਵ ਵਾਰਤਾ) : ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਟੀਮ ਇੰਡੀਆ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤਿਆ ਹੈ ਅਤੇ ਉਨ੍ਹਾਂ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਅਫ਼ਗਾਨਿਸਤਾਨ ਦੀ ਟੀਮ ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੀ ਹੋਈ ਨਜ਼ਰ ਆਵੇਗੀ। ਇਸ ਮੈਚ ਲਈ ਟੀਮ ਇੰਡੀਆ ਨੇ ਆਪਣੇ ਸਕੁਐਡ ‘ਚ ਇੱਕ ਬਦਲਾਅ ਕੀਤਾ ਹੈ। ਵਰੁਣ ਚੱਕਰਵਰਤੀ ਦੀ ਜਗ੍ਹਾ ਰਵੀ ਬਿਸ਼ਨੋਈ ਨੂੰ ਇਸ ਮੈਚ ‘ਚ ਮੌਕਾ ਮਿਲਿਆ ਹੈ।
ਸੀਰੀਜ਼ ਦਾ ਪਹਿਲਾ ਮੈਚ ਜਿੱਤ ਕੇ ਟੀਮ ਇੰਡੀਆ ਇਸ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਚੁੱਕੀ ਹੈ। ਅਜਿਹੇ ‘ਚ ਹੁਣ ਟੀਮ ਇੰਡੀਆ ਦੂਜਾ ਮੈਚ ਜਿੱਤ ਕੇ ਸੀਰੀਜ਼ ਆਪਣੇ ਨਾਂ ਕਰਨ ਦੀ ਕੋਸ਼ਿਸ਼ ਕਰੇਗੀ। ਉੱਥੇ ਹੀ ਅਫ਼ਗਾਨਿਸਤਾਨ ਦੀ ਟੀਮ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ‘ਚ ਵਾਪਸੀ ਕਰਨਾ ਚਾਹੇਗੀ। ਦੱਸ ਦੇਈਏ ਕਿ ਪਹਿਲੇ ਟੀ-20 ਮੈਚ ‘ਚ ਵੀ ਵੈਭਵ ਸੂਰਿਆਵੰਸ਼ੀ ਨੂੰ ਖੇਡਣ ਦਾ ਮੌਕਾ ਨਹੀਂ ਮਿਲਿਆ ਸੀ। ਉਨ੍ਹਾਂ ਦੀ ਜਗ੍ਹਾ ਸੰਜੂ ਸੈਮਸਨ ਨੇ ਅਭਿਸ਼ੇਕ ਸ਼ਰਮਾ ਨਾਲ ਮਿਲ ਕੇ ਪਾਰੀ ਦੀ ਸ਼ੁਰੂਆਤ ਕੀਤੀ ਸੀ। ਇਸ ਮੈਚ ‘ਚ ਵੀ ਸੰਜੂ ਅਤੇ ਅਭਿਸ਼ੇਕ ਹੀ ਪਾਰੀ ਦੀ ਸ਼ੁਰੂਆਤ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























