ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਪ੍ਰਸ਼ਾਸਨਿਕ ਪੱਧਰ ਤੇ ਫੇਰਬਦਲ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ ਤਿੰਨ ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Posting Transfer order of IAS Officers dated 17.09.2026

ਜ਼ਿਕਰਯੋਗ ਹੈ ਕਿ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ), ਜ਼ਮੀਨੀ ਘੁਟਾਲੇ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਅਨੁਰਾਗ ਵਰਮਾ ਤੋਂ ਪੁੱਛਗਿੱਛ ਕਰ ਰਹੀ ਹੈ। ਪਿਛਲੇ ਦਿਨੀਂ ਉਹਨਾਂ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ।
ਇਹ ਮਾਮਲਾ ਮੋਹਾਲੀ ਵਿੱਚ ਸਨਟੇਕ ਸਿਟੀ ਅਤੇ ਅਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਹੈ। ਈਡੀ ਕਥਿਤ ਬੇਨਿਯਮੀਆਂ ਅਤੇ ਨਿਯਮਾਂ ਦੀ ਉਲੰਘਣਾ ਦੀ ਜਾਂਚ ਕਰ ਰਹੀ ਹੈ। ਵਰਮਾ ਇਸ ਸਮੇਂ ਵਧੀਕ ਮੁੱਖ ਸਕੱਤਰ (ਮਾਲੀਆ ਵਿਭਾਗ) ਹਨ। ਹਾਲਾਂਕਿ, ਜਿਸ ਸਮੇਂ ਬੇਨਿਯਮੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਉਹ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁਖੀ ਸਨ।























