ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ
ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਟੀ-20 ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਭਾਰਤ ਪਹਿਲੇ ਦੋਵੇਂ ਮੈਚ ਜਿੱਤਣ ਤੋਂ ਬਾਅਦ ਪਹਿਲਾਂ ਹੀ ਲੜੀ 2-0 ਨਾਲ ਅਜੇਤੂ ਬੜ੍ਹਤ ਬਣਾ ਚੁੱਕਾ ਹੈ। ਦੋਵਾਂ ਟੀਮਾਂ ਨੇ ਹੁਣ ਤੱਕ 11 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਭਾਰਤ ਨੇ ਇਨ੍ਹਾਂ ਵਿੱਚੋਂ 10 ਮੈਚ ਜਿੱਤੇ ਹਨ, ਜਦੋਂ ਕਿ ਅਫਗਾਨਿਸਤਾਨ ਇੱਕ ਵੀ ਨਹੀਂ ਜਿੱਤਿਆ ਹੈ। ਇੱਕ ਮੈਚ ਦਾ ਨਤੀਜਾ ਨਹੀਂ ਨਿਕਲਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























