• Latest
  • Trending
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

2 months ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

14 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

50 minutes ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

1 hour ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ

September 17, 2026
in ਖਬਰਾਂ, ਪੰਜਾਬ
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ

ਸੂਬੇ ਭਰ ਵਿੱਚ ਲੋਕਾਂ ਦੀ ਸ਼ਮੂਲੀਅਤ ਅਤੇ ਸਫ਼ਾਈ ਦੇ ਸਥਾਈ ਅਮਲਾਂ ਨੂੰ ਉਤਸ਼ਾਹਿਤ ਕਰੇਗੀ ਇਹ ਮੁਹਿੰਮ

ਚੰਡੀਗੜ੍ਹ/ਐਸ.ਏ.ਐਸ. ਨਗਰ, 17 ਸਤੰਬਰ (ਵਿਸ਼ਵ ਵਾਰਤਾ):- ਸੂਬੇ ਭਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਅੱਜ ‘ਸਵੱਛਤਾ ਹੀ ਸੇਵਾ’ (ਐਸ.ਐਚ.ਐਸ.)-2026 ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਦਰਾਂ ਦਿਨਾਂ ਲਈ ਚਲਣ ਵਾਲੀ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਪੇਂਡੂ ਭਾਈਚਾਰਿਆਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰਾਂ ਵਿੱਚ ਸਵੱਛਤਾ ਅਤੇ ਸੈਨੀਟੇਸ਼ਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਹ ਮੁਹਿੰਮ ਅੱਜ ਐਸ.ਏ.ਐਸ. ਨਗਰ ਸਥਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਐਸ.ਬੀ.ਐਮ. (ਜੀ) ਦੇ ਮਿਸ਼ਨ ਡਾਇਰੈਕਟਰ ਡਾ. ਸਈਅਦ ਸਹਿਰੀਸ਼ ਅਲੀ ਅਸਗਰ ਦੀ ਮੌਜੂਦਗੀ ਵਿੱਚ ਸ਼ੁਰੂ ਹੋਈ।

“ਸਵੱਛ ਮੇਂ ਸਹਿਭਾਗ, ਸਵੱਛ ਭਾਰਤ, ਵਿਕਸਿਤ ਭਾਰਤ” ਥੀਮ ਅਧੀਨ ਚਲਾਈ ਜਾ ਰਹੀ ਇਸ ਮੁਹਿੰਮ ਦਾ ਉਦੇਸ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ‘ਲੋਕਾਂ ਦੀ ਸ਼ਮੂਲੀਅਤ’ ਨੂੰ ਯਕੀਨੀ ਬਣਾਉਣਾ ਹੈ। ਇਸ ਦੌਰਾਨ ਗ੍ਰਾਮ ਪੰਚਾਇਤਾਂ, ਪੇਂਡੂ ਪਰਿਵਾਰਾਂ, ਭਾਈਚਾਰਕ ਸਮੂਹਾਂ, ਨੌਜਵਾਨਾਂ, ਔਰਤਾਂ, ਵਿਦਿਆਰਥੀਆਂ, ਚੁਣੇ ਹੋਏ ਨੁਮਾਇੰਦਿਆਂ ਅਤੇ ਹੋਰ ਸਬੰਧਤ ਧਿਰਾਂ ਨੂੰ ਸਵੱਛਤਾ ਮੁਹਿੰਮਾਂ ਵਿੱਚ ਹਿੱਸਾ ਲੈਣ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਸੈਨੀਟੇਸ਼ਨ ਤੇ ਕੂੜਾ-ਕਰਕਟ ਦੇ ਪ੍ਰਬੰਧਨ ਸਬੰਧੀ ਢੰਗ-ਤਰੀਕਿਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਪੇਂਡੂ ਖੇਤਰ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਇਸ ਮੁਹਿੰਮ ਦਾ ਉਦੇਸ਼ ਸਫ਼ਾਈ ਅਤੇ ਸੈਨੀਟੇਸ਼ਨ ਪ੍ਰਤੀ ਭਾਈਚਾਰਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੌਰਾਨ ਪਿੰਡਾਂ ਅਤੇ ਪੇਂਡੂ ਇਕਾਈਆਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਮੌਕੇ ‘ਤੇ ਹੀ ਕੂੜੇ ਨੂੰ ਵੱਖ-ਵੱਖ ਕਰਨਾ, ਠੋਸ ਅਤੇ ਪਲਾਸਟਿਕ ਰਹਿੰਦ-ਖੂੰਹਦ ਦੇ ਸੁਚੱਜੇ ਭੰਡਾਰਨ ਤੇ ਪ੍ਰਬੰਧਨ, ਕੂੜੇ-ਕਰਕਟ ਵਿੱਚ ਕਮੀ ਲਿਆਉਣਾ, ਮੁੜ ਵਰਤੋਂ ਅਤੇ ਰੀਸਾਈਕਲਿੰਗ, ਜਨਤਕ ਥਾਵਾਂ ਦੀ ਸਫ਼ਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਇਕਾਈਆਂ ਦਾ ਰੱਖ-ਰਖਾਅ ਸ਼ਾਮਲ ਹੈ। ਇਸ ਦੌਰਾਨ ਭਾਈਚਾਰਿਆਂ ਨੂੰ ਸਥਾਨਕ ਸਫ਼ਾਈ ਸਬੰਧੀ ਚੁਣੌਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨਾਲ ਨਜਿੱਠਣ ਲਈ ਵਿਹਾਰਕ ਅਮਲਾਂ ਵਿੱਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਮਿਸ਼ਨ ਡਾਇਰੈਕਟਰ ਡਾ. ਸਈਦ ਸਹਿਰੀਸ਼ ਅਲੀ ਅਸਗਰ ਨੇ ਕਿਹਾ ਕਿ ਸਫ਼ਾਈ ਨੂੰ ਨਿਰੰਤਰ ਚੱਲਣ ਵਾਲਾ ਅਤੇ ਭਾਈਚਾਰਕ ਸ਼ਮੂਲੀਅਤ ਵਾਲਾ ਯਤਨ ਹੈ। ਉਨ੍ਹਾਂ ਕਿਹਾ ਕਿ ਸਵੱਛਤਾ ਹੀ ਸੇਵਾ ਦੇ ਉਦੇਸ਼ਾਂ ਨੂੰ ਉਦੋਂ ਹੀ ਪੂਰਾ ਕੀਤਾ ਜਾ ਸਕਦਾ ਹੈ ਜਦੋਂ ਸਾਰੇ ਨਾਗਰਿਕ ਸਫ਼ਾਈ ਸਬੰਧੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ ਅਤੇ ਸਾਫ਼-ਸੁਥਰੇ ਆਲੇ-ਦੁਆਲੇ ਨੂੰ ਬਰਕਰਾਰ ਰੱਖਣ ਨੂੰ ਆਪਣੀ ਜ਼ਿੰਮੇਵਾਰੀ ਸਮਝਣਗੇ। ਉਨ੍ਹਾਂ ਸਟਾਫ਼ ਅਤੇ ਜ਼ਮੀਨੀ ਪੱਧਰ ‘ਤੇ ਕੰਮ ਵਾਲੇ ਲੋਕਾਂ ਨੂੰ ਸਫ਼ਾਈ ਦਾ ਸੰਦੇਸ਼ ਪੇਂਡੂ ਭਾਈਚਾਰਿਆਂ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰੇ ਆਲੇ-ਦੁਆਲੇ ਨੂੰ ਬਰਕਰਾਰ ਰੱਖਣ ਲਈ ਆਪਣੇ ਵਿਹਾਰ ਵਿੱਚ ਤਬਦੀਲੀ ਲਿਆਉਣ ਵਾਸਤੇ ਉਤਸ਼ਾਹਿਤ ਕਰਨ ਲਈ ਵੀ ਕਿਹਾ।

ਇਸ ਦੌਰਾਨ ਪੀ.ਐਮ.ਆਈ.ਡੀ.ਸੀ. ਦੇ ਐਸ.ਡਬਲਿਊ.ਐਮ./ਐਸ.ਬੀ.ਐਮ.ਯੂ. ਵਿਭਾਗ ਦੀ ਪ੍ਰਾਜੈਕਟ ਅਸਿਸਟੈਂਟ ਸ੍ਰੀਮਤੀ ਰਿਤਿਕਾ ਆਹੂਜਾ ਨੇ ਅਧਿਕਾਰੀਆਂ ਅਤੇ ਸਟਾਫ਼ ਲਈ ਤਕਨੀਕੀ ਜਾਗਰੂਕਤਾ ਬਾਰੇ ਸੈਸ਼ਨ ਕਰਵਾਇਆ। ਪੀ.ਐਮ.ਆਈ.ਡੀ.ਸੀ. ਦੇ ਮਾਹਰ ਨੇ ਸਫ਼ਾਈ ਅਤੇ ਕੂੜਾ-ਕਰਕਟ ਪ੍ਰਬੰਧਨ ਬਾਰੇ ਲੈਕਚਰ ਦਿੱਤਾ, ਜਿਸ ਵਿੱਚ ਕੂੜੇ ਦੇ ਯੋਜਨਾਬੱਧ ਨਿਪਟਾਰੇ, ਮੌਕੇ ‘ਤੇ ਹੀ ਕੂੜੇ ਨੂੰ ਵੱਖ-ਵੱਖ ਕਰਨ ਅਤੇ ਭਾਈਚਾਰਕ ਸ਼ਮੂਲੀਅਤ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਕਾਨਫਰੰਸ ਵਿੱਚ ਭਾਗ ਲੈਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਆਈ.ਪੀ.ਸੀ.ਏ. ਦੀ ਜਨਰਲ ਮੈਨੇਜਰ ਡਾ. ਰੀਨਾ ਚੱਢਾ ਨੇ ਪਲਾਸਟਿਕ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਪਲਾਸਟਿਕ ਨੂੰ ਉਤਪਾਦਾਂ ਵਿੱਚ ਰੀਸਾਈਕਲ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਚਾਰ-ਪੜਾਵੀ ਵੰਡ ਦੀ ਅਹਿਮੀਅਤ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪਲਾਸਟਿਕ ਦੇ ਕੂੜੇ ਦੇ ਗਲਤ ਨਿਪਟਾਰੇ ਕਾਰਨ ਪੈਦਾ ਹੋਣ ਵਾਲੀਆਂ ਵਾਤਾਵਰਨ ਸਬੰਧੀ ਸਮੱਸਿਆਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਕੂੜਾ ਘਟਾਉਣ, ਕੂੜੇ ਦੀ ਸੁਚੱਜੀ ਵੰਡ, ਇਕੱਠਾ ਕਰਨ, ਰੀਸਾਈਕਲ ਕਰਨ ਅਤੇ ਜ਼ਿੰਮੇਵਾਰੀ ਨਾਲ ਨਿਪਟਾਰਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਸੈਸ਼ਨ ਦੌਰਾਨ ਪਿੰਡਾਂ, ਜਨਤਕ ਥਾਵਾਂ ਅਤੇ ਜਲ ਸਰੋਤਾਂ ਵਿੱਚ ਪਲਾਸਟਿਕ ਦੀ ਗੰਦਗੀ ਨੂੰ ਰੋਕਣ ਵਿੱਚ ਪੇਂਡੂ ਭਾਈਚਾਰੇ ਦੀ ਭੂਮਿਕਾ ਨੂੰ ਵੀ ਉਜਾਗਰ ਕੀਤਾ ਗਿਆ।

ਇਸ ਲਾਂਚ ਪ੍ਰੋਗਰਾਮ ਨੂੰ ਅਮਲੀ ਜਾਮਾ ਦੇਣ ਦੇ ਸੁਹਿਰਦ ਯਤਨ ਤਹਿਤ ਮੁੱਖ ਦਫ਼ਤਰ ਵਿੱਚ ਅਤੇ ਆਲੇ-ਦਆਲੇ ਸਫਾਈ ਮੁਹਿੰਮ ਚਲਾਈ ਗਈ। ਮਿਸ਼ਨ ਡਾਇਰੈਕਟਰ ਡਾ. ਸਈਦ ਸਹਿਰੀਸ਼ ਅਲੀ ਅਸਗਰ ਨੇ ਸਟਾਫ ਦੇ ਨਾਲ ਸਫਾਈ ਗਤੀਵਿਧੀ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਸੰਦੇਸ਼ ਦਿੱਤਾ ਕਿ ਸਫ਼ਾਈ ਦੀ ਸ਼ੁਰੂਆਤ ਵਿਅਕਤੀਗਤ ਜ਼ਿੰਮੇਵਾਰੀ ਅਤੇ ਸਮੂਹਿਕ ਕੋਸ਼ਿਸ਼ ਨਾਲ ਹੀ ਹੁੰਦੀ ਹੈ।

ਪ੍ਰੋਗਰਾਮ ਦੀ ਸਮਾਪਤੀ ‘ਸਵੱਛਤਾ ਸਹੁੰ’ ਚੁੱਕੁਣ ਨਾਲ ਹੋਈ। ਅਧਿਕਾਰੀਆਂ ਅਤੇ ਸਟਾਫ ਨੇ ਸਮੂਹਿਕ ਤੌਰ ’ਤੇ ਸਫਾਈ ਬਣਾਈ ਰੱਖਣ, ਗੰਦਗੀ ਫੈਲਣ ਤੋਂ ਰੋਕਣ, ਕੂੜਾ-ਪ੍ਰਬੰਧਨ ਦੇ ਜ਼ਿੰਮੇਵਾਰਾਨਾ ਢੰਗ ਅਪਣਾਉਣ ਅਤੇ ਸਾਫ਼, ਸਿਹਤਮੰਦ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਅੱਗੇ ਆਉਣ ਅਤੇ ਦੂਜਿਆਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।

*ਪੇਂਡੂ ਪੰਜਾਬ ਵਿੱਚ ’ਜਨ ਭਾਗੀਦਾਰੀ’ ਨੂੰ ਵਧਾਉਣ ਲਈ ਵਿਸ਼ੇਸ਼ ਗਤੀਵਿਧੀਆਂ*

ਡਾ. ਸਈਦ ਸਹਿਰੀਸ਼ ਅਲੀ ਅਸਗਰ ਨੇ ਦੱਸਿਆ ਕਿ ਪੰਜਾਬ ਲਈ ਰਾਜ ਲਾਗੂਕਰਨ ਯੋਜਨਾ ਅਨੁਸਾਰ ਇਹ ਮੁਹਿੰਮ ਵਿਸ਼ੇਸ਼ ਗਤੀਵਿਧੀਆਂ ਦੀ ਲੜੀ ਰਾਹੀਂ ਲਾਗੂ ਕੀਤੀ ਜਾਵੇਗੀ, ਜਿਸ ਦਾ ਉਦੇਸ਼ ਪੇਂਡੂ ਅਤੇ ਹੋਰ ਜਨਤਕ ਥਾਵਾਂ ’ਤੇ ਜਾਗਰੂਕਤਾ, ਭਾਗੀਦਾਰੀ ਅਤੇ ਸਫਾਈ ਦੇ ਨਿਰੰਤਰ ਅਮਲਾਂ ਨੂੰ ਕਾਇਮ ਰੱਖਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਵਿੱਚ ਸਫਾਈ ਟੀਚਾ ਇਕਾਈਆਂ/ਵੱਧ ਕੂੜੇ ਵਾਲੀਆਂ ਥਾਵਾਂ ਦੀ ਕਾਇਆ-ਕਲਪ, ’ਸਵੱਛ ਪਾਠਸ਼ਾਲਾ-ਯੁਵਾ ਫਾਰ ਸਵੱਛਤਾ’, ਸਾਫ਼ ਜਨਤਕ ਥਾਵਾਂ, ਜਨ ਭਾਗੀਦਾਰੀ ਜਾਗਰੂਕਤਾ ਮੁਹਿੰਮਾਂ, ਸਫਾਈ ਮਿੱਤਰ ਸੁਰੱਖਿਆ ਸੇਵਾ ਅਤੇ ਸਨਮਾਨ ਕੈਂਪ ਅਤੇ ‘ਸਵੱਛਤਾ ਤੋਂ ਸਮ੍ਰਿਧੀ’ ਵਰਗੇ ਪ੍ਰੋਗਰਾਮ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਫਾਈ ਅਤੇ ਸੈਨੀਟੇਸ਼ਨ ਗਤੀਵਿਧੀਆਂ ’ਚ ਪੇਂਡੂ ਭਾਈਚਾਰੇ ਦੀ ਸਰਗਰਮ ਭਾਗੀਦਾਰੀ ਇਸ ਮੁਹਿੰਮ ਦੀ ਮੁੱਖ ਤਰਜੀਹ ਹੋਵੇਗੀ। ਗ੍ਰਾਮ ਪੰਚਾਇਤਾਂ ਅਤੇ ਪਿੰਡ-ਪੱਧਰੀ ਸੰਸਥਾਵਾਂ ਵੱਲੋਂ ਸ਼੍ਰਮਦਾਨ, ਗਲੀਆਂ ਅਤੇ ਜਨਤਕ ਥਾਵਾਂ ਦੀ ਸਫਾਈ, ਜਨਤਕ ਸਫਾਈ ਸਹੂਲਤਾਂ ਦਾ ਰੱਖ-ਰਖਾਅ ਅਤੇ ਸਵੱਛਤਾ, ਸਾਂਝੇ ਖੇਤਰਾਂ ਤੋਂ ਕੂੜਾ ਹਟਾਉਣ, ਜਲ ਸਰੋਤਾਂ ਦੀ ਸੁਰੱਖਿਆ ਅਤੇ ਘਰੇਲੂ ਅਤੇ ਪਲਾਸਟਿਕ ਕੂੜੇ ਦੇ ਸੁਚੱਜੇ ਪ੍ਰਬੰਧਨ ਬਾਰੇ ਵਸਨੀਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪੇਂਡੂ ਨੌਜਵਾਨਾਂ, ਔਰਤਾਂ, ਸਵੈ-ਸਹਾਇਤਾ ਸਮੂਹਾਂ, ਸਕੂਲੀ ਵਿਦਿਆਰਥੀਆਂ, ਵਲੰਟੀਅਰਾਂ, ਚੁਣੇ ਹੋਏ ਨੁਮਾਇੰਦਿਆਂ ਅਤੇ ਹੋਰ ਸਥਾਨਕ ਭਾਈਵਾਲਾਂ ਨੂੰ ਪਿੰਡ ਦੀਆਂ ਸਫਾਈ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗੀਦਾਰ ਬਣਨ ਲਈ ਵੀ ਪ੍ਰੇਰਿਤ ਕਰੇਗੀ। ਹਰੇਕ ਮੁਹਿੰਮ ਤੋਂ ਬਾਅਦ ਸਫਾਈ ਨੂੰ ਬਣਾਈ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਮੁਹਿੰਮ ਇੱਕ ਵਾਰ ਦਾ ਉਪਰਾਲਾ ਨਾ ਰਹਿ ਕੇ ਨਿਯਮਤ ਅਭਿਆਸਾਂ ਅਤੇ ਸਥਾਈ ਵਿਹਾਰਕ ਤਬਦੀਲੀ ਦਾ ਰੂਪ ਧਾਰਨ ਕਰ ਸਕੇ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Most Popular

Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ

Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ

by Ranjit Singh
4 weeks ago
0

Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ ਚੰਡੀਗੜ੍ਹ, 13 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 