ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ (CI) ਦੀ ਟੀਮ ਨੇ ਅੰਤਰਰਾਸ਼ਟਰੀ ਪੱਧਰ ‘ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਤਿੰਨ ਮੁੱਖ ਤਸਕਰਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 17 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ।
ਅੰਮ੍ਰਿਤਸਰ ਸਥਿਤ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਪੁਲਿਸ ਸਟੇਸ਼ਨ ਵਿਖੇ NDPS ਐਕਟ ਤਹਿਤ FIR ਦਰਜ ਕੀਤੀ ਗਈ ਹੈ। ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਇਸ ਅੰਤਰਰਾਸ਼ਟਰੀ ਰੈਕੇਟ ਦੇ ਕੰਮ ਕਰਨ ਦੇ ਪੂਰੇ ਤਰੀਕੇ (modus operandi) ਦਾ ਪਤਾ ਲਗਾਉਣ ਲਈ ਪੁਲਿਸ ਰਿਮਾਂਡ ਹਾਸਲ ਕਰਨ ਵਾਸਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
In a major breakthrough, Counter Intelligence #Amritsar busts a cross-border narcotics smuggling module, apprehends 3 key operatives, and recovers 17 Kg heroin.
Preliminary investigation reveals that the accused are allegedly operating in coordination with cross-border smugglers… pic.twitter.com/GlUTpdZ4ia
— DGP Punjab Police (@DGPPunjabPolice) September 19, 2026
ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਤਸਕਰ ਸਰਹੱਦ ਪਾਰ ਪਾਕਿਸਤਾਨ ਵਿੱਚ ਬੈਠੇ ਬਦਨਾਮ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਉਹ ਡਰੋਨ ਜਾਂ ਹੋਰ ਗੈਰ-ਕਾਨੂੰਨੀ ਰਸਤਿਆਂ ਰਾਹੀਂ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਭੇਜੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਪੰਜਾਬ ਸਮੇਤ ਦੇਸ਼ ਦੇ ਹੋਰ ਰਾਜਾਂ ਵਿੱਚ ਇਸ ਨਸ਼ੀਲੇ ਪਦਾਰਥ ਦੀ ਸਪਲਾਈ ਕਰਨ ਲਈ ਇੱਕ ਨੈੱਟਵਰਕ ਚਲਾਉਂਦੇ ਸਨ।
ਜਾਂਚ ਏਜੰਸੀਆਂ ਹੁਣ ਮੁਲਜ਼ਮਾਂ ਦੇ ਪਿਛਲੇ ਅਤੇ ਅਗਲੇ ਸੰਪਰਕਾਂ (backward and forward linkages) ਦਾ ਪਤਾ ਲਗਾਉਣ ‘ਤੇ ਪੂਰੀ ਤਰ੍ਹਾਂ ਕੇਂਦਰਿਤ ਹਨ। ਪੁਲਿਸ ਉਸ ਖਾਸ ਥਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿੱਥੇ ਸਰਹੱਦ ਪਾਰੋਂ ਇਹ ਹੈਰੋਇਨ ਮੰਗਵਾਈ ਗਈ ਸੀ, ਅਤੇ ਨਾਲ ਹੀ ਉਨ੍ਹਾਂ ਸਥਾਨਕ ਤਸਕਰਾਂ ਤੇ ਮੁੱਖ ਸਪਲਾਇਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਜਿਨ੍ਹਾਂ ਤੱਕ ਇਸ ਨੂੰ ਪਹੁੰਚਾਇਆ ਜਾਣਾ ਸੀ।























