• Latest
  • Trending
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

1 hour ago
ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

17 minutes ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

54 minutes ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

1 hour ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

1 hour ago
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

2 hours ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

2 hours ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

2 hours ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

2 hours ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Monday, September 21, 2026
No Result
View All Result
27 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

September 21, 2026
in ਖਬਰਾਂ, ਪੰਜਾਬ
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਜਨਗਣਨਾ ਲਈ ਵਿਆਪਕ ਰੂਪ-ਰੇਖਾ ’ਤੇ ਚਰਚਾ; ਮੁੱਖ ਸਕੱਤਰ ਨੇ ਸਾਂਝੀ ਜ਼ਿੰਮੇਵਾਰੀ, ਸਹੀ ਕਵਰੇਜ ਅਤੇ ਸਮੇਂ ਸਿਰ ਅਮਲ ’ਤੇ ਦਿੱਤਾ ਜ਼ੋਰ

ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ);- ਜਨਗਣਨਾ -2027 ਦੇ ਦੂਜੇ ਪੜਾਅ ਸਬੰਧੀ ਤਿਆਰੀਆਂ ਅਤੇ ਕਾਰਜ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪ੍ਰਮੁੱਖ ਜਨਗਣਨਾ ਅਧਿਕਾਰੀਆਂ (ਪੀ.ਸੀ.ਓਜ਼) ਲਈ ਇੱਕ-ਰੋਜ਼ਾ ਕਾਨਫਰੰਸ ਕਰਵਾਈ ਗਈ।

ਇਸ ਕਾਨਫਰੰਸ ਵਿੱਚ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ, ਜਿਨ੍ਹਾਂ ਵਿੱਚ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮਾਂ ਦੇ ਕਮਿਸ਼ਨਰ ਸ਼ਾਮਲ ਸਨ, ਨੇ ਹਿੱਸਾ ਲਿਆ।
ਮੀਟਿੰਗ ਦੇ ਸ਼ੁਰੂ ਵਿੱਚ, ਪੰਜਾਬ ਦੇ ਜਨਗਣਨਾ ਕਾਰਜਾਂ ਦੀ ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਮੁੱਖ ਸਕੱਤਰ, ਐਸ.ਐਲ.ਸੀ.ਸੀ.ਸੀ. ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਦਾ ਸਵਾਗਤ ਕੀਤਾ।

ਇਸ ਕਾਨਫਰੰਸ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਦੇ ਮੁੱਖ ਪਹਿਲੂਆਂ ਬਾਰੇ ਵਿਆਪਕ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਆਬਾਦੀ ਦੀ ਗਣਨਾ ਲਈ ਤਿਆਰੀ, ਗਣਨਾ ਬਲਾਕ (ਈ.ਬੀ.) ਦੀ ਅੰਤਿਮ ਰੂਪ-ਰੇਖਾ, ਮਨੁੱਖੀ ਸਰੋਤਾਂ ਦੀ ਯੋਜਨਾਬੰਦੀ, ਸਿਖਲਾਈ ਅਤੇ ਤਾਇਨਾਤੀ, ਪੀ.ਈ. ਪ੍ਰਸ਼ਨਾਵਲੀ, ਡਿਜੀਟਲ ਸਾਧਨ, ਸਵੈ-ਗਿਣਤੀ, ਮੀਡੀਆ ਅਤੇ ਪ੍ਰਚਾਰ, ਖੇਤਰੀ ਪੱਧਰ ’ਤੇ ਤਿਆਰੀ ਅਤੇ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਸ਼ਾਮਲ ਸਨ।

ਜਨਗਣਨਾ ਨੂੰ ਨਿਰਧਾਰਤ ਸਮੇਂ ਦੇ ਅੰਦਰ ਸੁਚਾਰੂ, ਸਮੇਂ ਸਿਰ ਅਤੇ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਅਤੇ ਤਕਨੀਕੀ ਪਹਿਲੂਆਂ ’ਤੇ ਵਿਸਥਾਰਤ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਮੁੱਖ ਸਕੱਤਰ ਨੇ ਜਨਗਣਨਾ ਨੂੰ ਇੱਕ ਕੌਮੀ ਅਭਿਆਸ ਵਜੋਂ ਦਰਸਾਉਂਦਿਆਂ ਕਿਹਾ ਕਿ ਜਨਗਣਨਾ ਦੇਸ਼ ਦੁਆਰਾ ਕੀਤੇ ਗਏ ਸਭ ਤੋਂ ਮਹੱਤਵਪੂਰਨ ਕੌਮੀ ਅਭਿਆਸਾਂ ਵਿੱਚੋਂ ਇੱਕ ਹੈ ਅਤੇ ਸ਼ਾਸਨ, ਯੋਜਨਾਬੰਦੀ, ਨੀਤੀ ਨਿਰਮਾਣ ਅਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਵਿੱਚ ਵਰਤੀ ਜਾਣ ਵਾਲੀ ਜਨਸੰਖਿਆਕ ਅਤੇ ਸਮਾਜਿਕ-ਆਰਥਿਕ ਜਾਣਕਾਰੀ ਦਾ ਇੱਕ ਅਹਿਮ ਆਧਾਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਨਗਣਨਾ ਦੀ ਸਫ਼ਲਤਾ ਲਈ ਨਾ ਸਿਰਫ਼ ਸੁਚੱਜੀ ਪ੍ਰਸ਼ਾਸਕੀ ਤਿਆਰੀ ਦੀ ਲੋੜ ਹੁੰਦੀ ਹੈ, ਸਗੋਂ ਹਰ ਪੱਧਰ ’ਤੇ ਵਚਨਬੱਧਤਾ, ਤਾਲਮੇਲ ਅਤੇ ਜ਼ਿੰਮੇਵਾਰੀ ਦੀ ਮਜ਼ਬੂਤ ਭਾਵਨਾ ਦੀ ਵੀ ਲੋੜ ਹੁੰਦੀ ਹੈ। ਉਨ੍ਹਾਂ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਇਸ ਅਭਿਆਸ ਨੂੰ ਸਭ ਤੋਂ ਵੱਧ ਤਰਜੀਹ ਦੇਣ ਅਤੇ ਪੂਰੀ ਸਮਰਪਣ ਅਤੇ ਜਵਾਬਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਕਿਹਾ।

ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਜਨਗਣਨਾ ਪ੍ਰਕਿਰਿਆ ਦੇ ਹਰ ਪੜਾਅ ਨੂੰ ਧਿਆਨ ਨਾਲ ਯੋਜਨਾਬੱਧ, ਨੇੜਿਓਂ ਨਿਗਰਾਨੀ ਅਤੇ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮਾਂ ਅਤੇ ਸਾਰੇ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਜਨਗਣਨਾ ਅਭਿਆਸ ਦੀ ਦਰੁਸਤਗੀ, ਗੁਣਵੱਤਾ ਅਤੇ ਭਰੋਸੇਯੋਗਤਾ ਨੂੰ ਬਣਾਈ ਰੱਖਿਆ ਜਾ ਸਕੇ।

ਉਨ੍ਹਾਂ ਨੇ ਪੀ.ਸੀ.ਓਜ਼ ਨੂੰ ਸਮੁੱਚੀ ਫੀਲਡ ਮਸ਼ੀਨਰੀ ਦੀ ਪ੍ਰਭਾਵੀ ਅਗਵਾਈ ਕਰਨ ਦਾ ਸੱਦਾ ਦਿੱਤਾ, ਤਾਂ ਜਨਗਣਨਾ ਦੇ ਸਾਰੇ ਕਰਮਚਾਰੀਆਂ ਨੂੰ ਢੁਕਵੀਂ ਸਿਖਲਾਈ ਦਿੱਤੀ ਜਾਵੇ, ਉਨ੍ਹਾਂ ਨੂੰ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਕੀਤਾ ਜਾਵੇ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੀਲਡ ਕਾਰਜਾਂ ਨੂੰ ਸ਼ੁਰੂ ਕਰਨਾ ਯਕੀਨੀ ਬਣਾਇਆ ਜਾ ਸਕੇ।

ਦੇਸ਼ ਲਈ ’ਜਨਗਣਨਾ 2027’ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਇਸ ਪ੍ਰਕਿਰਿਆ ਨੂੰ ਸਫਲਤਾਪੂਰਵਕ ਅਤੇ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਪੰਜਾਬ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਾਰੇ ਪੀ.ਸੀ.ਓਜ਼ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਜਨਗਣਨਾ ਦੀਆਂ ਤਿਆਰੀਆਂ ਅਤੇ ਅਮਲ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਇਹ ਕਾਰਜ ਪੂਰੀ ਲਗਨ, ਸ਼ੁੱਧਤਾ, ਸੰਪੂਰਨਤਾ ਅਤੇ ਜ਼ਿੰਮੇਵਾਰੀ ਦੇ ਉੱਚਤਮ ਮਿਆਰਾਂ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ।

ਰਾਜ ਨੋਡਲ ਅਧਿਕਾਰੀ ਨੇ ਭਾਗ ਲੈਣ ਵਾਲਿਆਂ ਨੂੰ ਦੂਜੇ ਪੜਾਅ ਲਈ ਪ੍ਰਸ਼ਾਸਨਿਕ ਅਤੇ ਤਾਲਮੇਲ ਢਾਂਚੇ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਪੜਾਅ ’ਤੇ ਜਨਗਣਨਾ ਦੇ ਦਿਸ਼ਾ-ਨਿਰਦੇਸ਼ਾਂ, ਨਿਰਧਾਰਤ ਪ੍ਰਕਿਰਿਆਵਾਂ ਅਤੇ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਪੀ.ਸੀ.ਓਜ਼ ਨੂੰ ਸੰਬੋਧਨ ਕਰਦਿਆਂ ਸਟੇਟ ਨੋਡਲ ਅਫ਼ਸਰ ਨੇ ਕਿਹਾ ਕਿ ਤਿਆਰੀ ਦੇ ਪੜਾਅ ਤੋਂ ਹੀ ਨਿਰੰਤਰ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ, ਜਿਸ ਵਿੱਚ ਗਣਨਾ ਬਲਾਕਾਂ ਅਤੇ ਮਨੁੱਖੀ ਸਰੋਤਾਂ ਨੂੰ ਅੰਤਿਮ ਰੂਪ ਦੇਣਾ, ਸਿਖਲਾਈ, ਫੀਲਡ ਕਰਮਚਾਰੀਆਂ ਦੀ ਤਾਇਨਾਤੀ ਅਤੇ ਫੀਲਡ ਕਾਰਜ ਸ਼ਾਮਲ ਹਨ।

ਪੀ.ਸੀ.ਓਜ਼ ਨੂੰ ਜ਼ਿਲ੍ਹਾ ਅਤੇ ਚਾਰਜ ਪੱਧਰ ’ਤੇ ਪ੍ਰਭਾਵੀ ਸਮੀਖਿਆ ਅਤੇ ਨਿਗਰਾਨੀ ਪ੍ਰਣਾਲੀ ਸਥਾਪਤ ਕਰਨ ਦੀ ਸਲਾਹ ਦਿੱਤੀ ਗਈ, ਜਿਸ ਵਿੱਚ ਨਿਰੰਤਰ ਨਿਗਰਾਨੀ ਅਤੇ ਕਾਰਜਸ਼ੀਲ ਮੁੱਦਿਆਂ ਦੇ ਸਮੇਂ ਸਿਰ ਨਿਪਟਾਰੇ ’ਤੇ ਧਿਆਨ ਦੇਣ ਲਈ ਕਿਹਾ ਗਿਆ। ਅੰਤਰ-ਵਿਭਾਗੀ ਤਾਲਮੇਲ ਅਤੇ ਤਿਆਰੀਆਂ ਦੇ ਨਿਯਮਤ ਮੁਲਾਂਕਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਤਾਂ ਜੋ ਫੀਲਡ ਕਾਰਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸੇ ਵੀ ਕਮੀ ਬਾਰੇ ਜਾਣ ਕੇ ਇਸ ਨੂੰ ਦੂਰ ਕੀਤਾ ਜਾ ਸਕੇ।

ਸਟੇਟ ਨੋਡਲ ਅਫਸਰ ਨੇ ਅੱਗੇ ਕਿਹਾ ਕਿ ਜਨਗਣਨਾ ਮਸ਼ੀਨਰੀ ਦੇ ਹਰ ਪੱਧਰ ਨੂੰ ਆਪਣੀਆਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਬਾਰੇ ਪੂਰੀ ਸਪੱਸ਼ਟਤਾ ਹੋਣੀ ਚਾਹੀਦੀ ਹੈ ਅਤੇ ਸਾਰੀਆਂ ਗਤੀਵਿਧੀਆਂ ਨੂੰ ਪ੍ਰਵਾਨਿਤ ਜਨਗਣਨਾ ਪ੍ਰਕਿਰਿਆਵਾਂ ਪੂਰੀ ਸਖ਼ਤਰੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ।

ਪੀ.ਸੀ.ਓ. ਨੂੰ ਤਾਕੀਦ ਕੀਤੀ ਗਈ ਕਿ ਉਹ ਤਿਆਰੀ ਦੇ ਸ਼ੁਰੂਆਤੀ ਪੜਾਅ ਤੋਂ ਫੀਲਡ ਕਾਰਜਾਂ ਦੇ ਮੁਕੰਮਲ ਹੋਣ ਤੱਕ ਨੇੜਿਓਂ ਨਜ਼ਰਸਾਨੀ ਬਰਕਰਾਰ ਰੱਖਣ ਅਤੇ ਜਿੱਥੇ ਵੀ ਲੋੜ ਹੋਵੇ ਪੂਰੇ ਤਾਲਮੇਲ ਨਾਲ ਸਮੇਂ ਸਿਰ ਸੁਧਾਰਾਤਮਕ ਕਾਰਵਾਈ ਨੂੰ ਯਕੀਨੀ ਬਣਾਉਣ।

ਡਾਇਰੈਕਟਰ ਜਨਗਣਨਾ ਸੰਚਾਲਨ ਵੱਲੋਂ ਪੜਾਅ-2 ਦੀ ਤਿਆਰੀ, ਈ.ਬੀ. ਨੂੰ ਅੰਤਿਮ ਰੂਪ ਦੇਣ, ਐਚ.ਆਰ. ਯੋਜਨਾਬੰਦੀ ਅਤੇ ਸਿਖਲਾਈ ਬਾਰੇ:

ਜਨਗਣਨਾ ਸੰਚਾਲਨ, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਭਾਗ ਲੈਣ ਵਾਲਿਆਂ ਨੂੰ ਜਨਗਣਨਾ 2027 ਦੇ ਪੜਾਅ-2 ਲਈ ਸਮਾਂ-ਸਾਰਣੀ ਅਤੇ ਮੁੱਖ ਸੰਚਾਲਨ ਲੋੜਾਂ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਵੱਖ-ਵੱਖ ਮਾਪਦੰਡਾਂ ’ਤੇ 40 ਪ੍ਰਸ਼ਨਾਂ ਵਾਲੀ ਪੀ.ਈ. ਪ੍ਰਸ਼ਨਾਵਲੀ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਪੜਾਅ-2 – ਜਨਸੰਖਿਆ ਗਿਣਤੀ ਲਈ ਸਮਾਂ-ਸੀਮਾ –

ਸਵੈ-ਗਣਨਾ : 16 ਨਵੰਬਰ, 2026 ਤੋਂ 30 ਨਵੰਬਰ, 2026

ਪੜਾਅ-2: 1 ਦਸੰਬਰ, 2026 ਤੋਂ 4 ਜਨਵਰੀ, 2027

ਸੋਧ ਲਈ : 5 ਜਨਵਰੀ, 2027 ਤੋਂ 9 ਜਨਵਰੀ, 2027

ਰੈਫ਼ਰੈਂਸ ਮਿਤੀ: 5 ਜਨਵਰੀ, 2027 ਨੂੰ ਦਿਨ ਦੇ 00:00 ਘੰਟੇ (ਅੱਧੀ ਰਾਤ)ਵਜੇ

ਡਾਇਰੈਕਟਰ, ਜਨਗਣਨਾ ਨੇ ਜਨਗਣਨਾ- 2027 ਦੇ ਮੁੱਖ ਤਕਨੀਕੀ ਅਤੇ ਸੰਚਾਲਨ ਪਹਿਲੂਆਂ ’ਤੇ ਇੱਕ ਵਿਸਥਾਰਿਤ ਪੇਸ਼ਕਾਰੀ ਵੀ ਦਿੱਤੀ, ਜਿਸ ਵਿੱਚ ਪੜਾਅ-2 ਦੀ ਸੰਖੇਪ ਜਾਣਕਾਰੀ, ਗਿਣਤੀ ਬਲਾਕ (ਈਬੀ) ਦਾ ਗਠਨ, ਮਨੁੱਖੀ ਸਰੋਤ ਯੋਜਨਾਬੰਦੀ ਅਤੇ ਤਰਕਸੰਗਤੀਕਰਨ, ਸਿਖਲਾਈ ਪ੍ਰਕਿਰਿਆ, ਸਵੈ-ਗਣਨਾ, ਡਿਜੀਟਲ ਸਾਧਨ, ਬਜਟ ਅਤੇ ਮੀਡੀਆ ਤੇ ਪ੍ਰਚਾਰ ਸ਼ਾਮਲ ਸਨ। ਉਨ੍ਹਾਂ ਨੇ ਹਰੇਕ ਕੰਪੋਨੈਂਟ ਲਈ ਤਿਆਰੀ ਸਬੰਧੀ ਲੋੜਾਂ ਅਤੇ ਲਾਗੂ ਕਰਨ ਦੇ ਢਾਂਚੇ ਬਾਰੇ ਵਿਆਪਕ ਦਿਸ਼ਾ-ਨਿਰਦੇਸ਼ ਦਿੱਤੇ, ਜਿਸ ਵਿੱਚ ਤਾਲਮੇਲ ਅਧਾਰਤ ਯੋਜਨਾਬੰਦੀ, ਸਮੇਂ ਸਿਰ ਅਮਲ, ਤਕਨਾਲੋਜੀ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਮਰਦੁਮਸ਼ੁਮਾਰੀ ਨੂੰ ਸਫਲ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਮਜ਼ਬੂਤ ਤਿਆਰੀ ’ਤੇ ਜ਼ੋਰ ਦਿੱਤਾ ਗਿਆ।

ਡਾ. ਨਵਜੋਤ ਖੋਸਾ ਨੇ ਕਿਹਾ ਕਿ ਪ੍ਰਭਾਵੀ ਅਗਵਾਈ, ਨੇੜਲੀ ਨਿਗਰਾਨੀ ਅਤੇ ਬਾਰੀਕੀ ਨਾਲ ਕੀਤੀ ਗਈ ਤਿਆਰੀ ਜਨਗਣਨਾ ਦੇ ਪੜਾਅ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਮੁੱਖ ਆਧਾਰ ਹੋਣਗੇ। ਉਨ੍ਹਾਂ ਨੇ ਜਨਗਣਨਾ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ, ਤਾਲਮੇਲ ਭਰਪੂਰ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹਾ-ਪੱਧਰੀ ਮੁੱਖ ਅਧਿਕਾਰੀਆਂ ਵਜੋਂ ਪੀਸੀਓਜ਼ ਦੀ ਵਡਮੁੱਲੀ ਭੂਮਿਕਾ ਉਜਾਗਰ ਕੀਤੀ।

ਉਨ੍ਹਾਂ ਨੇ ਸਾਰੀਆਂ ਤਿਆਰੀ-ਸਬੰਧੀ ਗਤੀਵਿਧੀਆਂ, ਖਾਸ ਕਰਕੇ ਗਣਨਾ ਬਲਾਕਾਂ ਨੂੰ ਅੰਤਿਮ ਰੂਪ ਦੇਣ, ਮਨੁੱਖੀ ਸਰੋਤ ਯੋਜਨਾਬੰਦੀ ਅਤੇ ਜਨਗਣਨਾ ਅਮਲੇ ਦੀ ਤਾਇਨਾਤੀ ਸਬੰਧੀ ਅਮਲ ਨੂੰ ਸਮੇਂ ਸਿਰ ਪੂਰਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ।
ਇਸ ਤੋਂ ਇਲਾਵਾ ਜ਼ਮੀਨੀ ਪੱਧਰ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਅਤੇ ਢੁਕਵੀਂ ਸਿਖਲਾਈ ਪ੍ਰਾਪਤ ਕਰਮਚਾਰੀਆਂ ਦੀ ਪਹਿਲਾਂ ਤੋਂ ਉਪਲਬਧਤਾ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ।

ਡਾਇਰੈਕਟਰ ਨੇ ਸਿਖਲਾਈ ਪ੍ਰਕਿਰਿਆ ਦੀ ਮਹੱਤਤਾ ਬਾਰੇ ਦੱਸਿਆ ਜਿਸ ਵਿੱਚ ਫੀਲਡ ਟ੍ਰੇਨਿੰਗ (ਐਫਟੀ) ਨੂੰ ਸਮੇਂ ਸਿਰ ਪੂਰਾ ਕਰਨਾ ਸ਼ਾਮਲ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਤਾਇਨਾਤੀ ਤੋਂ ਪਹਿਲਾਂ ਸਾਰੇ ਕਰਮਚਾਰੀ ਚੰਗੀ ਤਰ੍ਹਾਂ ਜਾਣੂ ਹੋਣ ਅਤੇ ਉਨ੍ਹਾਂ ਆਪਣੀਆਂ ਭੂਮਿਕਾਵਾਂ, ਜ਼ਿੰਮੇਵਾਰੀਆਂ, ਪ੍ਰਕਿਰਿਆਵਾਂ ਅਤੇ ਡਿਜੀਟਲ ਸਾਧਨਾਂ ਬਾਰੇ ਸਪੱਸ਼ਟ ਜਾਣਕਾਰੀ ਹੋਵੇ।

ਉਨ੍ਹਾਂ ਨੇ ਹਰ ਪੱਧਰ ’ਤੇ ਮਜ਼ਬੂਤ ਨਿਗਰਾਨੀ ਪ੍ਰਣਾਲੀਆਂ ਅਤੇ ਨਜ਼ਦੀਕੀ ਨਿਗਰਾਨੀ ਦੇ ਪ੍ਰਬੰਧਾਂ ਦੀ ਲੋੜ ’ਤੇ ਜ਼ੋਰ ਦਿੱਤਾ, ਅਤੇ ਨਾਲ ਹੀ ਸੰਚਾਲਨ ਸੰਬੰਧੀ ਮੁੱਦਿਆਂ ਦੀ ਸਮੇਂ ਸਿਰ ਰਿਪੋਰਟਿੰਗ, ਨਿਗਰਾਨੀ ਅਤੇ ਹੱਲ ਲਈ ਡਿਜੀਟਲ ਸਾਧਨਾਂ ਦੀ ਪ੍ਰਭਾਵਸ਼ਾਲੀ ਵਰਤੋਂ ਦੀ ਲੋੜ ਨੂੰ ਵੀ ਉਜਾਗਰ ਕੀਤਾ।

ਇਸ ਦੌਰਾਨ ਔਖੀ ਪਹੁੰਚ ਵਾਲੇ, ਮੁਸ਼ਕਲ ਅਤੇ ਸੰਵੇਦਨਸ਼ੀਲ ਖੇਤਰਾਂ ਨੂੰ ਪੂਰੀ ਤਰ੍ਹਾਂ ਕਵਰ ਕਰਨ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਡਾਇਰੈਕਟਰ ਨੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ (ਪੀਸੀਓਜ਼) ਨੂੰ ਅਜਿਹੇ ਖੇਤਰਾਂ ਦੀ ਪਹਿਲਾਂ ਤੋਂ ਪਛਾਣ ਕਰਨ ਅਤੇ ਉਨ੍ਹਾਂ ਦੀ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਣ ਤੇ ਸਹੀ ਦਸਤਾਵੇਜ਼ੀਕਰਨ ਲਈ ਢੁਕਵੇਂ ਖੇਤਰੀ ਅਤੇ ਨਿਗਰਾਨੀ ਪ੍ਰਬੰਧ ਕਰਨ ਲਈ ਕਿਹਾ।

ਡਾਇਰੈਕਟਰ ਨੇ ਜਨਤਕ ਜਾਗਰੂਕਤਾ ਅਤੇ ’ਸਵੈ-ਗਣਨਾ’ ਦੇ ਪ੍ਰਭਾਵਸ਼ਾਲੀ ਪ੍ਰਚਾਰ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਜਨਗਣਨਾ ਪ੍ਰਕਿਰਿਆ ਬਾਰੇ ਜਾਗਰੂਕ ਕਰਨ, ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ’ਸਵੈ-ਗਣਨਾ’ ਸਹੂਲਤ ਦੀ ਪ੍ਰਭਾਵਸ਼ਾਲੀ ਵਰਤੋਂ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਅਤੇ ਖੇਤਰੀ ਪੱਧਰ ’ਤੇ ਤਾਲਮੇਲ ਵਾਲੇ ਯਤਨਾਂ ਦੀ ਮੰਗ ਕੀਤੀ।

ਪੀਸੀਓਜ਼ ਨੂੰ ਜਨਗਣਨਾ ਅਮਲੇ ਨੂੰ ਸਮੇਂ ਸਿਰ ਅੰਤਿਮ ਰੂਪ ਦੇਣ, ਸਿਖਲਾਈ ਪ੍ਰਬੰਧਾਂ, ਖੇਤਰੀ ਤਿਆਰੀ, ਅੰਤਰ-ਵਿਭਾਗੀ ਤਾਲਮੇਲ, ਖੇਤਰੀ ਕਾਰਜਾਂ ਦੀ ਨਿਗਰਾਨੀ, ’ਸਵੈ-ਗਣਨਾ’ ਦੇ ਪ੍ਰਚਾਰ ਅਤੇ ਜ਼ਿਲ੍ਹਾ ਤੇ ਚਾਰਜ ਪੱਧਰ ’ਤੇ ਸੰਚਾਲਨ ਸਬੰਧੀ ਮੁੱਦਿਆਂ ਦੇ ਹੱਲ ਸਬੰਧੀ ਉਨ੍ਹਾਂ ਦੀਆਂ ਮੁੱਖ ਜ਼ਿੰਮੇਵਾਰੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ।

ਕਾਨਫਰੰਸ ਦੀ ਸਮਾਪਤੀ ਅਗਲੀ ਰਣਨੀਤੀ ਬਾਰੇ ਵਿਸਤ੍ਰਿਤ ਚਰਚਾ ਨਾਲ ਹੋਈ, ਜਿਸ ਦੌਰਾਨ ਬਿਨਾਂ ਕਿਸੇ ਖੁੰਝੇ ਜਾਂ ਦੁਹਰਾਓ ਦੇ ਪੂਰੀ ਕਵਰੇਜ ਯਕੀਨੀ ਬਣਾਉਣ ਅਤੇ ਪੰਜਾਬ ਵਿੱਚ ਜਨਗਣਨਾ- 2027 ਦੇ ਦੂਜੇ ਪੜਾਅ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸਾਰੇ ਭਾਈਵਾਲਾਂ ਵੱਲੋਂ ਤਾਲਮੇਲ ਭਰਪੂਰ, ਸਮਾਂ-ਬੱਧ ਅਤੇ ਜਵਾਬਦੇਹ ਕਾਰਵਾਈ ’ਤੇ ਜ਼ੋਰ ਦਿੱਤਾ ਗਿਆ।

ਮੁੱਖ ਸਕੱਤਰ ਨੇ ਸਾਰੇ ਸਬੰਧਤ ਵਿਭਾਗਾਂ ਅਤੇ ਖੇਤਰੀ ਪੱਧਰ ਦੇ ਅਧਿਕਾਰੀਆਂ/ਕਰਮਚਾਰੀਆਂ ਦੁਆਰਾ ਸਮੂਹਿਕ ਜ਼ਿੰਮੇਵਾਰੀ, ਨੇੜਲੇ ਤਾਲਮੇਲ ਅਤੇ ਨਿਰੰਤਰ ਨਿਗਰਾਨੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਤਿਆਰੀਆਂ ਦੀ ਨਿੱਜੀ ਤੌਰ ’ਤੇ ਅਗਵਾਈ ਅਤੇ ਨੇੜਿਓਂ ਨਜ਼ਰਸਾਨੀ ਕਰਨ ਅਤੇ ਹਰ ਪੜਾਅ ਨੂੰ ਸਮਰਪਣ, ਜ਼ਿੰਮੇਵਾਰੀ, ਸੁਹਿਰਦਤਾ ਨਾਲ ਨੇਪਰੇ ਚਾੜਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਕਾਨਫਰੰਸ ਨੇ ਪੰਜਾਬ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਨੂੰ ਸੁਚਾਰੂ, ਸਮੇਂ ਸਿਰ, ਸਹੀ ਅਤੇ ਵਿਆਪਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਭਾਈਵਾਲਾਂ ਦੀ ਸਮੂਹਿਕ ਵਚਨਬੱਧਤਾ ਨੂੰ ਮੁੜ ਦੁਹਰਾਇਆ।
——

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

by Navjot
September 21, 2026
0

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ   ਚੰਡੀਗੜ੍ਹ, 21 ਸਤੰਬਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

by Ankit
September 21, 2026
0

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਪੁਲਿਸ ਕਾਰਵਾਈ...

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
September 21, 2026
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

by Navjot
September 21, 2026
0

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ ਚੇਨਈ, 21 ਸਤੰਬਰ (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

by Navjot
September 21, 2026
0

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ   ਚੰਡੀਗੜ੍ਹ, 21 ਸਤੰਬਰ...

Most Popular

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

by Ranjit Singh
2 weeks ago
0

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਸੰਯੁਕਤ ਕਿਸਾਨ ਮੋਰਚੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 