ਚੰਡੀਗੜ੍ਹ, 27 ਜੂਨ – ਹਰਿਆਣਾ ਵਿਚ ਅੱਜ ਕਾਂਗਰਸ ਦੇ ਹਰਿਆਣਾ ਕਾਂਗਰਸ ਦੇ ਬੁਲਾਰੇ ਵਿਕਾਸ ਚੌਧਰੀ ਦਾ ਅਣਪਛਾਤੇ ਹਮਲਾਵਰ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਦੇ ਆਧਾਰ ਉਤੇ ਪੁਲਿਸ ਵਲੋਂ ਦੋਸ਼ੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।
ਇਹ ਘਟਨਾ ਅੱਜ ਸਵੇਰੇ 9 ਵਜੇ ਫਰੀਦਾਬਾਦ ਦੇ ਸੈਕਟਰ 9 ਸਥਿਤ ਵਾਪਰੀ, ਜਦੋਂ ਵਿਕਾਸ ਚੌਧਰੀ ਜਿੰਮ ਤੋਂ ਵਾਪਸ ਪਰਤ ਰਹੇ ਸਨ। ਇਸ ਦੌਰਾਨ ਹਮਲਾਵਰ ਨੇ ਵਿਕਾਸ ਚੌਧਰੀ ਦੀ ਗੱਡੀ ਉਤੇ ਲਗਪਗ 10 ਤੋਂ 12 ਗੋਲੀਆਂ ਚਲਾਈਆਂ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ ।
ਰਾਹੁਲ ਗਾਂਧੀ ਵਲੋਂ ਨਿੰਦਾ
ਇਸ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਕਾਸ ਚੌਧਰੀ ਹੱਤਿਆ ਮਾਮਲੇ ਦੀ ਨਿਖੇਧੀ ਕੀਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ
फरीदाबाद में कांग्रेस प्रवक्ता और नेता विकास चौधरी की हत्या एक निन्दनीय, शर्मनाक और दुखद घटना है। यह हरियाणा मे बिगड़ती कानून व्यवस्था का आईना है। प्रभु श्री चौधरी की आत्मा को शांति और परिवार को ये आघात सहने की शक्ति दे।
— Rahul Gandhi (@RahulGandhi) June 27, 2019