• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

2 hours ago
ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

40 minutes ago
ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

54 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

2 hours ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

3 hours ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

4 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

4 hours ago
‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

5 hours ago
America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

6 hours ago
Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

6 hours ago
Hindi News
English News
Tuesday, September 22, 2026
No Result
View All Result
29 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਜ਼ਿਲ੍ਹਾ ਪੱਧਰ 'ਤੇ 2 ਕਰੋੜ ਰੁਪਏ ਪਹਿਲਾਂ ਹੀ ਅਲਾਟ; ਬਿੱਲ ਜਮ੍ਹਾਂ ਹੋਣ 'ਤੇ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

September 22, 2026
in ਖਬਰਾਂ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਜ਼ਿਲ੍ਹਾ ਪੱਧਰ ‘ਤੇ 2 ਕਰੋੜ ਰੁਪਏ ਪਹਿਲਾਂ ਹੀ ਅਲਾਟ; ਬਿੱਲ ਜਮ੍ਹਾਂ ਹੋਣ ‘ਤੇ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੇ ਜਵਾਬਦੇਹੀ, ਅੰਤਰ-ਵਿਭਾਗੀ ਤਾਲਮੇਲ ਅਤੇ ਮਸਲਿਆਂ ਦੇ ਜਲਦ ਹੱਲ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ);- ਵਪਾਰੀ ਵਰਗ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਸਥਾਨਕ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਗਜ਼ਟਿਡ ਅਧਿਕਾਰੀ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਆਗਾਮੀ ਮੀਟਿੰਗਾਂ ਵਿੱਚ ਜ਼ਰੂਰ ਸ਼ਾਮਲ ਹੋਣ।

ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਣਪ੍ਰੀਤ ਸਿੰਘ ਸੌਂਧ, ਅਤੇ ਪੀ.ਐਸ.ਟੀ.ਸੀ. ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨਾਲ ਪੀ.ਐਸ.ਟੀ.ਸੀ. ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਜ਼ੋਰ ਦਿੱਤਾ ਕਿ ਇਹ ਜ਼ਿਲ੍ਹਾ ਪੱਧਰੀ ਮੀਟਿੰਗਾਂ ਮੁਕੰਮਲ ਹੋ ਚੁੱਕੇ ਸਾਰੇ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਕਰਨ ਅਤੇ ਵਪਾਰੀਆਂ ਵੱਲੋਂ ਉਠਾਏ ਗਏ ਬਕਾਇਆ ਮਸਲਿਆਂ ਦਾ ਹੱਲ ਕਰਨ ਲਈ ਹੋਣੀਆਂ ਚਾਹੀਦੀਆਂ ਹਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ‘ਰੰਗਲਾ ਪੰਜਾਬ’ ਸਕੀਮ ਤਹਿਤ ਕਮਿਸ਼ਨ ਵੱਲੋਂ ਜ਼ਿਲ੍ਹਾ ਪੱਧਰ ‘ਤੇ ਸੁਝਾਏ ਗਏ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਦਾ ਸਮਰਪਿਤ ਫੰਡ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਪ੍ਰਵਾਨਿਤ ਕੰਮਾਂ ਲਈ ਸਬੰਧਤ ਬਿੱਲ ਪੇਸ਼ ਹੁੰਦੇ ਸਾਰ ਹੀ ਅਦਾਇਗੀਆਂ ਬਿਨਾਂ ਕਿਸੇ ਦੇਰੀ ਦੇ ਜਾਰੀ ਕਰ ਦਿੱਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਹੋਰ ਸੰਸਥਾਗਤ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇੱਕ ਸਪੱਸ਼ਟ ਕਾਰਜ-ਪ੍ਰਣਾਲੀ ਦੀ ਵਕਾਲਤ ਕੀਤੀ ਜਿਸ ਵਿੱਚ ਕੰਮ ਮੁਕੰਮਲ ਕਰਨ ਦੀ ਸਮਾਂ-ਸੀਮਾ, ਹਰੇਕ ਪ੍ਰੋਜੈਕਟ ਦਾ ਸਪੱਸ਼ਟ ਵੇਰਵਾ ਅਤੇ ਕਾਰਜਕਾਰੀ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਹੋਵੇ। ਉਨ੍ਹਾਂ ਪ੍ਰਸ਼ਾਸਕੀ ਅੜਿੱਕਿਆਂ ਤੋਂ ਬਚਣ ਲਈ ਵਿਭਾਗਾਂ ਵਿਚਕਾਰ ਤਾਲਮੇਲ ਤੰਤਰ ਨੂੰ ਮਜ਼ਬੂਤ ਕਰਨ ਦਾ ਵੀ ਸੱਦਾ ਦਿੱਤਾ।

ਵਪਾਰੀ ਭਾਈਚਾਰੇ ਨੂੰ ਭਰੋਸਾ ਦਿਵਾਉਂਦਿਆਂ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਬਿਜਲੀ ਵਿਭਾਗ ਨਾਲ ਸਬੰਧਤ ਮਸਲਿਆਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਤੇਜ਼ੀ ਨਾਲ ਹੱਲ ਕੀਤਾ ਜਾ ਰਿਹਾ ਹੈ।

ਸਮੀਖਿਆ ਮੀਟਿੰਗ ਦੀ ਸਮਾਪਤੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਪਾਰ-ਪੱਖੀ ਮਾਹੌਲ ਸਿਰਜਣ, ਪ੍ਰਸ਼ਾਸਕੀ ਜਵਾਬਦੇਹੀ ਵਧਾਉਣ ਅਤੇ ਸੂਬੇ ਭਰ ਦੇ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਇਸ ਦੌਰਾਨ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹੁਣ ਤੱਕ ਮੁਕੰਮਲ ਹੋਏ ਵਿਕਾਸ ਕਾਰਜਾਂ ਅਤੇ ਨਿਪਟਾਈਆਂ ਗਈਆਂ ਸ਼ਿਕਾਇਤਾਂ ਬਾਰੇ ਪੇਸ਼ਕਾਰੀ ਦਿੱਤੀ। ਇਸ ਸਮੀਖਿਆ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ, ਖੁਰਾਕ ਤੇ ਸਿਵਲ ਸਪਲਾਈ, ਰਾਹੁਲ ਤਿਵਾੜੀ, ਵਧੀਕ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਐਸ.ਪੀ.ਐਸ. ਪਰਮਾਰ, ਵਿਸ਼ੇਸ਼ ਸਕੱਤਰ, ਸੂਚਨਾ ਤੇ ਲੋਕ ਸੰਪਰਕ, ਪੁਨੀਤ ਗੋਇਲ, ਉਦਯੋਗ, ਕਿਰਤ, ਸਥਾਨਕ ਸਰਕਾਰਾਂ ਅਤੇ ਪੀ.ਐਸ.ਪੀ.ਸੀ.ਐਲ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ, ਜਦਕਿ ਸਮੂਹ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ।

Tags: BREAKING NEWSFinance Minister Harpal Singh CheemaPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

by Jaspreet Kaur
September 22, 2026
0

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ 'ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਫਰੀਦਕੋਟ, 22 ਸਤੰਬਰ (ਵਿਸ਼ਵ ਵਾਰਤਾ): ਭਲਕੇ...

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

by Jaspreet Kaur
September 22, 2026
0

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬੀ ਯੂਟਿਊਬਰ ਮਨਪ੍ਰੀਤ ਸਿੰਘ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

by Ankit
September 22, 2026
0

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ ਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

by Jaspreet Kaur
September 22, 2026
0

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ 'ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਫਰੀਦਕੋਟ, 22 ਸਤੰਬਰ (ਵਿਸ਼ਵ ਵਾਰਤਾ): ਭਲਕੇ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 