ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ
ਫਰੀਦਕੋਟ, 22 ਸਤੰਬਰ (ਵਿਸ਼ਵ ਵਾਰਤਾ): ਭਲਕੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਸਬੰਧੀ ਫ਼ਰੀਦਕੋਟ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।ਜਿਲ੍ਹਾ ਮੈਜਿਸਟਰੇਟ ਫਰੀਦਕੋਟ ਰਾਹੁਲ ਚਾਬਾ ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਦੇ ਮੌਕੇ ਤੇ 23 ਸਤੰਬਰ 2026 (ਬੁੱਧਵਾਰ) ਨੂੰ ਜਿਲ੍ਹਾ ਫ਼ਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰ, ਫਰਦ ਕੇਂਦਰ ਆਦਿ (ਬੈਂਕਿੰਗ ਸੈਕਟਰ ਤੋਂ ਬਿਨਾਂ) ਆਦਿ ਵਿੱਚ ਲੋਕਲ ਛੁੱਟੀ ਐਲਾਨੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਮਿਤੀ 23-9-26 (ਦਿਨ ਬੁੱਧਵਾਰ)ਲਈ ਕਿਸੇ ਵਿਦਿਅਕ ਅਦਾਰੇ ਵਿੱਚ ਪਹਿਲਾਂ ਤੋਂ ਹੀ ਪ੍ਰੀਖਿਆ ਨਿਰਧਾਰਿਤ ਕੀਤੀ ਗਈ ਹੋਵੇ ਤਾਂ ਉਨ੍ਹਾਂ ਪ੍ਰੀਖਿਆ ਕੇਂਦਰਾਂ/ਅਦਾਰਿਆਂ ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















