Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ
ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) – ਬਹੁਚਰਚਿਤ ਭੋਲਾ ਡਰੱਗ ਕੇਸ ਦੀ ਮਨੀ-ਲਾਂਡਰਿੰਗ ਜਾਂਚ ਕਰਨ ਵਾਲੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਅਤੇ ਪੰਜਾਬ ਪੁਲਿਸ ਦੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਅੱਜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪਾਰਟੀ ਦੇ ਆਗੂ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ।
ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਨਿਰੰਜਨ ਸਿੰਘ ਨੇ ਕਿਹਾ ਸੀ ਕਿ ਉਹ ਕਰੀਬ 5-6 ਸਾਲ ਪਹਿਲਾਂ ਸੇਵਾਮੁਕਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਖ਼ਤਮ ਕਰਨ ਦੇ ਵਾਅਦੇ ਕਈ ਸਰਕਾਰਾਂ ਕਰ ਚੁੱਕੀਆਂ ਹਨ, ਪਰ ਸਮੱਸਿਆ ਅਜੇ ਵੀ ਬਣੀ ਹੋਈ ਹੈ ਅਤੇ ਪੰਜਾਬ ਵਿੱਚ ਬਦਲਾਅ ਦੀ ਲੋੜ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























