• Latest
  • Trending
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

2 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

3 hours ago
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

3 hours ago
ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

4 hours ago
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

4 hours ago
Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

5 hours ago
SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

6 hours ago
 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

6 hours ago
ਭਾਜਪਾ ਨੇ ਸੂਬਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ  ; ਪੰਜਾਬ ਵਿੱਚ ਸਤੀਸ਼ ਪੂਨੀਆ ਹੀ ਸੰਭਾਲਣਗੇ ਜ਼ਿੰਮੇਵਾਰੀ ; 2 ਸਹਿ-ਇੰਚਾਰਜਾਂ ਦੀ ਨਿਯੁਕਤੀ

ਭਾਜਪਾ ਨੇ ਸੂਬਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ  ; ਪੰਜਾਬ ਵਿੱਚ ਸਤੀਸ਼ ਪੂਨੀਆ ਹੀ ਸੰਭਾਲਣਗੇ ਜ਼ਿੰਮੇਵਾਰੀ ; 2 ਸਹਿ-ਇੰਚਾਰਜਾਂ ਦੀ ਨਿਯੁਕਤੀ

7 hours ago
Hindi News
English News
Wednesday, September 23, 2026
No Result
View All Result
25 °c
Chandigarh
29 ° Thu
29 ° Fri
28 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 15 ਦਿਨਾਂ ਵਿੱਚ ਐਸ.ਆਈ.ਟੀ. ਜਾਂਚ ਦੀ ਕੀਤੀ ਮੰਗ

September 23, 2026
in ਖਬਰਾਂ, ਪੰਜਾਬ
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

* ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 15 ਦਿਨਾਂ ਵਿੱਚ ਐਸ.ਆਈ.ਟੀ. ਜਾਂਚ ਦੀ ਕੀਤੀ ਮੰਗ
* ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.
* ਉੱਚ-ਪੱਧਰੀ ਐਸ.ਆਈ.ਟੀ. ਇਸ ਗੱਲ ਦੀ ਜਾਂਚ ਕਰੇ ਕਿ ਬਹਿਰੀਨ ਦੀ ਔਰਤ ਨੂੰ ਸ੍ਰੀ ਅਨੰਦਪੁਰ ਸਾਹਿਬ ਕੌਣ ਲਿਆਇਆ ਅਤੇ ਉਸ ਦੇ ਠਹਿਰਨ ਦਾ ਪ੍ਰਬੰਧ ਕਿਸ ਨੇ ਕੀਤਾ: ਵਫ਼ਦ

ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ):- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ।

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਤੇ ਭੁਪਿੰਦਰ ਸਿੰਘ ਸ਼ੇਖੂਪੁਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ‘ਤੇ ਆਧਾਰਤ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਉੱਚ-ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਾ ਮੰਗ ਪੱਤਰ ਸੌਂਪਿਆ।

ਵਫ਼ਦ ਨੇ ਕਿਹਾ, “ਪਿਛਲੇ ਕਈ ਦਿਨਾਂ ਤੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਵਿਦੇਸ਼ ਤੋਂ ਆਈ ਔਰਤ ਨਾਲ ਕਥਿਤ ਤੌਰ ‘ਤੇ ਜਬਰ-ਜਨਾਹ ਦੇ ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਦੋਸ਼ਾਂ ਸਬੰਧੀ ਗੰਭੀਰ ਚਰਚਾ ਚੱਲ ਰਹੀ ਹੈ। ਇਹ ਪੂਰਾ ਘਟਨਾਕ੍ਰਮ ਅਤੇ ਇਸ ਸਬੰਧੀ ਮੀਡੀਆ ਰਿਪੋਰਟਾਂ ਕਈ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ, ਜਿਨ੍ਹਾਂ ਦੀ ਉੱਚ-ਪੱਧਰੀ ਜਾਂਚ ਜ਼ਰੂਰੀ ਹੈ।”

ਉਨ੍ਹਾਂ ਅੱਗੇ ਕਿਹਾ, “ਪੂਰੇ ਮਾਮਲੇ ਦੀ ਸੱਚਾਈ ਜਨਤਾ ਦੇ ਸਾਹਮਣੇ ਲਿਆਉਣ ਲਈ ਇੱਕ ਸੀਨੀਅਰ, ਇਮਾਨਦਾਰ ਅਤੇ ਨਿਰਪੱਖ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕੀਤੀ ਜਾਣੀ ਚਾਹੀਦੀ ਹੈ। ਜਾਂਚ 15 ਦਿਨਾਂ ਦੇ ਅੰਦਰ ਤੇਜ਼ੀ ਨਾਲ ਪੂਰੀ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਐਸ.ਆਈ.ਟੀ. ਨੂੰ ਇਹ ਜਾਂਚ ਕਰਨ ਦਾ ਅਧਿਕਾਰ ਦਿੱਤਾ ਜਾਣਾ ਚਾਹੀਦਾ ਹੈ ਕਿ ਸਬੰਧਤ ਔਰਤ ਅਤੇ ਉਸ ਦੀ ਨੂੰਹ ਨੂੰ ਬਹਿਰੀਨ ਤੋਂ ਲਿਆਉਣ ਲਈ ਹਵਾਈ ਟਿਕਟਾਂ ਦਾ ਪ੍ਰਬੰਧ ਕਿਸ ਨੇ ਕੀਤਾ ਸੀ।”

ਉਨ੍ਹਾਂ ਅੱਗੇ ਦੱਸਿਆ, “ਨਵੀਂ ਦਿੱਲੀ ਹਵਾਈ ਅੱਡੇ ‘ਤੇ ਪਹੁੰਚਦਿਆਂ ਹੀ ਔਰਤ ਨੂੰ ਕਥਿਤ ਤੌਰ ‘ਤੇ ਠੱਗੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਕੇ ਨਾਭਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਨੂੰ ਕਥਿਤ ਤੌਰ ‘ਤੇ ਵੀ.ਆਈ.ਪੀ. ਸਹੂਲਤਾਂ ਮਿਲੀਆਂ। ਇਸ ਗੱਲ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਜੇਲ੍ਹ ਵਿੱਚ ਠਹਿਰਨ ਦੌਰਾਨ ਕੀ ਉਹ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਸੀ, ਜੋ ਉਸ ਸਮੇਂ ਉੱਥੇ ਹੀ ਬੰਦ ਸਨ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਔਰਤ ਨੂੰ ਅਨੰਦਪੁਰ ਸਾਹਿਬ ਦੇ ‘ਭਾਈ ਬਚਿੱਤਰ ਸਿੰਘ ਨਿਵਾਸ’ ਵਿੱਚ ਲਿਆਂਦਾ ਗਿਆ ਸੀ, ਇਸ ਲਈ ਐਸ.ਆਈ.ਟੀ. ਨੂੰ ਜਾਂਚ ਕਰਨੀ ਚਾਹੀਦੀ ਹੈ ਕਿ ਉਸ ਨੂੰ ਉੱਥੇ ਕੌਣ ਲੈ ਕੇ ਗਿਆ, ਕਿਹੜੀ ਗੱਡੀ ਵਰਤੀ ਗਈ ਅਤੇ ਉਸ ਦੇ ਨਾਲ ਕੌਣ ਸੰਪਰਕ ਵਿੱਚ ਸੀ।”

ਵਫ਼ਦ ਨੇ ਕਿਹਾ, “ਮੀਡੀਆ ਵਿੱਚ ਚੱਲ ਰਹੀਆਂ ਚਰਚਾਵਾਂ ਅਨੁਸਾਰ ਸ਼੍ਰੋਮਣੀ ਯੂਥ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸਰਵਜੀਤ ਸਿੰਘ ਝਿੰਜਰ ਨੇ ਕਥਿਤ ਤੌਰ ‘ਤੇ ਹਵਾਈ ਟਿਕਟਾਂ ਦਾ ਪ੍ਰਬੰਧ ਕੀਤਾ, ਉਸ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਵਿੱਚ ਮਦਦ ਕੀਤੀ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਉਸ ਦਾ ਸੰਪਰਕ ਕਰਵਾਇਆ। ਨਿਰਪੱਖ ਜਾਂਚ ਰਾਹੀਂ ਇਨ੍ਹਾਂ ਦਾਅਵਿਆਂ ਦੀ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ। ਔਰਤ ਨੇ ਦੋਸ਼ ਲਾਇਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਡਰਾਈਵਰ ਮੋਹਨ ਸਿੰਘ ਅਤੇ ਮੇਜਰ ਸਿੰਘ ਕਵੀਸ਼ਰ ਨਾਲ ਮਿਲ ਕੇ ਉਸ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਇਤਰਾਜ਼ਯੋਗ ਮੈਸੇਜ ਭੇਜੇ, ਜਿਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।”

ਵਫ਼ਦ ਨੇ ਕਿਹਾ, “ਇਸ ਗੱਲ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਲਗਪਗ ਅੱਠ ਮਹੀਨਿਆਂ ਦੌਰਾਨ ਔਰਤ ਕਿਸ-ਕਿਸ ਨੂੰ ਮਿਲੀ ਅਤੇ ਇਸ ਗੱਲ ਦੀ ਵੀ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਕਿ ਸ਼੍ਰੋਮਣੀ ਕਮੇਟੀ ਨੇ ਉਸ ਨੂੰ ਆਪਣੇ ਪ੍ਰਬੰਧਨ ਅਤੇ ਦੇਖਰੇਖ ਹੇਠ ਕਿਉਂ ਰੱਖਿਆ।”

ਵਫ਼ਦ ਨੇ ਮੰਗ ਕੀਤੀ ਕਿ ਜਾਂਚ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਤੋਂ ਲੈ ਕੇ ਡਿਊਟੀ ‘ਤੇ ਤਾਇਨਾਤ ਸੇਵਾਦਾਰਾਂ ਤੱਕ ਸਬੰਧਤ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਇਸੇ ਤਰ੍ਹਾਂ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਅਮਰਜੀਤ ਸਿੰਘ ਚਾਵਲਾ ਦੇ ਵਿਦੇਸ਼ ਜਾਣ ਵਿੱਚ ਕਿਸ ਨੇ ਮਦਦ ਕੀਤੀ ਅਤੇ ਉਸ ਨੂੰ ਸੁਰੱਖਿਅਤ ਰਸਤਾ ਕਿਸ ਨੇ ਮੁਹੱਈਆ ਕਰਵਾਇਆ।

ਉਨ੍ਹਾਂ ਅੱਗੇ ਕਿਹਾ, “ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਖਾਲਸੇ ਦੀ ਜਨਮ ਭੂਮੀ ਹੈ ਅਤੇ ਇਸ ਮਾਮਲੇ ਵਿੱਚ ਲੱਗੇ ਦੋਸ਼ਾਂ ਅਤੇ ਮੌਜੂਦਾ ਪ੍ਰਬੰਧਕੀ ਢੰਗ-ਤਰੀਕੇ ਨੇ ਸਿੱਖ ਕੌਮ ਵਿੱਚ ਭਾਰੀ ਚਿੰਤਾ ਅਤੇ ਰੋਸ ਪੈਦਾ ਕੀਤਾ ਹੈ। ਇਨ੍ਹਾਂ ਘਟਨਾਵਾਂ ਨੇ ਸਤਿਕਾਰਯੋਗ ਸਿੱਖ ਸੰਸਥਾਵਾਂ, ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਾਖ਼ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਨਾਲ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਲਈ ਨਿਰਪੱਖ ਜਾਂਚ ਬਹੁਤ ਜ਼ਰੂਰੀ ਹੈ।”

ਵਫ਼ਦ ਨੇ ਕਿਹਾ, “ਅਸੀਂ ਆਸ ਪ੍ਰਗਟ ਕਰਦੇ ਹਾਂ ਕਿ ਮਾਮਲੇ ਦੀ ਜਾਂਚ ਲਈ ਮੁੱਖ ਮੰਤਰੀ ਐਸ.ਆਈ.ਟੀ. ਕਾਇਮ ਕਰ ਕੇ ਸਿੱਖ ਕੌਮ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਉਣਗੇ ਅਤੇ ਇਸ ਪਵਿੱਤਰ ਧਰਤੀ ‘ਤੇ ਹੋਏ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਯਕੀਨੀ ਬਣਾਉਣਗੇ।”

Tags: PUNJABPUNJAB CMPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

by Ankit
September 23, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ 1,000 ਤੋਂ ਵੱਧ ਮਾਲ...

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

by Navjot
September 23, 2026
0

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ ਜੋਹਾਨਸਬਰਗ, 23 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਪੁਲਿਸ ਨੇ ਬੁੱਧਵਾਰ...

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

by Navjot
September 23, 2026
0

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

by Ranjit Singh
3 weeks ago
0

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ - ਨਵਾਂ ਸ਼ਡਿਊਲ 10 ਸਤੰਬਰ ਤੋਂ ਹੋਵੇਗਾ ਲਾਗੂ ਲੁਧਿਆਣਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 