• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

2 hours ago
ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

1 minute ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

57 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

1 hour ago
ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

1 hour ago
30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

2 hours ago
ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

2 hours ago
ਵਿਸ਼ਵ ਰੇਬੀਜ਼ ਦਿਵਸ ਨਾਲ ਸਬੰਧਤ ਪੈਂਫਲੇਟ ਕੀਤੇ ਜਾਰੀ

ਵਿਸ਼ਵ ਰੇਬੀਜ਼ ਦਿਵਸ ਨਾਲ ਸਬੰਧਤ ਪੈਂਫਲੇਟ ਕੀਤੇ ਜਾਰੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

2 hours ago
Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

2 hours ago
ਵਿਰਸਾ ਸਿੰਘ ਵਲਟੋਹਾ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ

ਵਿਰਸਾ ਸਿੰਘ ਵਲਟੋਹਾ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ

2 hours ago
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

3 hours ago
Hindi News
English News
Thursday, September 24, 2026
No Result
View All Result
26 °c
Chandigarh
28 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਕੇਂਦਰ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾ

September 24, 2026
in ਖਬਰਾਂ, ਪੰਜਾਬ

ਚੰਡੀਗੜ੍ਹ; 24 ਸਤੰਬਰ 2026 (ਵਿਸ਼ਵ ਵਾਰਤਾ);- ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਜਨਤਕ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਜੂਨੀਅਰ ਰੈਜ਼ੀਡੈਂਟਸ (ਜੇ.ਆਰ.) ਦੀਆਂ 110 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪ੍ਰਵਾਨਿਤ ਜੇ.ਆਰ. ਅਸਾਮੀਆਂ ਦੀ ਕੁੱਲ ਗਿਣਤੀ 97 ਤੋਂ ਵੱਧ ਕੇ 207 ਹੋ ਗਈ ਹੈ।

ਇਸ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਧੁਰਾ ਬਣਾਉਣ ਲਈ ਵਚਨਬੱਧ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਿਜ਼ ਵੱਲੋਂ 24 ਵਿਭਾਗਾਂ ਵਿੱਚ ਐਫੀਲੀਏਸ਼ਨ ਦੀ ਮਨਜ਼ੂਰੀ ਦਿੱਤੇ ਜਾਣ ਉਪਰੰਤ, ਏਮਜ਼ ਮੋਹਾਲੀ ਵਿਖੇ ਪੋਸਟ-ਗ੍ਰੈਜੂਏਟ ਦੀਆਂ ਸਾਲਾਨਾ ਸੀਟਾਂ ਵੱਧ ਕੇ 69 ਪ੍ਰਤੀ ਸਾਲ ਹੋ ਗਈਆਂ ਹਨ। ਇਸ ਕਾਰਨ ਤਿੰਨ ਸਾਲਾਂ ਦੇ ਅਕਾਦਮਿਕ ਚੱਕਰ ਦੌਰਾਨ ਕੁੱਲ 207 ਪੋਸਟ-ਗ੍ਰੈਜੂਏਟ/ਜੂਨੀਅਰ ਰੈਜ਼ੀਡੈਂਟ ਡਾਕਟਰਾਂ ਦੀ ਕਾਰਜ ਸਮਰੱਥਾ ਦੀ ਲੋੜ ਬਣ ਗਈ ਹੈ।”

ਸੰਸਥਾਗਤ ਲੋੜਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ, “ਮੌਜੂਦਾ ਸਮੇਂ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਕੋਲ ਜੂਨੀਅਰ ਰੈਜ਼ੀਡੈਂਟ ਦੀਆਂ 97 ਪ੍ਰਵਾਨਿਤ ਅਸਾਮੀਆਂ ਹਨ। ਸਾਲਾਨਾ 38 ਅਕਾਦਮਿਕ ਰੈਜ਼ੀਡੈਂਟਸ ਦੇ ਦਾਖ਼ਲੇ ਨਾਲ, ਤਿੰਨ ਸਾਲਾਂ ਦੇ ਸਿਖਲਾਈ ਚੱਕਰ ਦੌਰਾਨ ਮੌਜੂਦਾ ਗਿਣਤੀ 114 ਬਣਦੀ ਹੈ।”

ਉਨ੍ਹਾਂ ਅੱਗੇ ਕਿਹਾ, “ਨਵੇਂ ਪੋਸਟ-ਗ੍ਰੈਜੂਏਟ ਕੋਰਸਾਂ ਅਤੇ ਵਿਸਤ੍ਰਿਤ ਵਿਭਾਗਾਂ ਦੇ ਮੱਦੇਨਜ਼ਰ ਅਕਾਦਮਿਕ ਸੈਸ਼ਨ 2026–2027 ਲਈ 147, 2027–2028 ਲਈ 177 ਅਤੇ 2028–2029 ਲਈ 207 ਸੀਟਾਂ ਦੀ ਲੋੜ ਦਾ ਅੰਦਾਜ਼ਾ ਲਗਾਇਆ ਗਿਆ ਹੈ। ਮੌਜੂਦਾ ਘਾਟ ਨੂੰ ਪੂਰਾ ਕਰਨ ਅਤੇ ਮੌਜੂਦਾ ਅਕਾਦਮਿਕ ਵਰ੍ਹੇ 2026–27 ਲਈ 147 ਸੀਟਾਂ ਦੀ ਲੋੜ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਲਈ ਸਾਡੀ ਸਰਕਾਰ ਨੇ ਇਹਨਾਂ ਅਹਿਮ ਅਸਾਮੀਆਂ ਦੀ ਤੁਰੰਤ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ।”

ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੌਜੂਦਾ ਅਕਾਦਮਿਕ ਸੈਸ਼ਨ ਦੌਰਾਨ ਸੱਤ ਰੈਗੂਲਰ/ਪੋਸਟ-ਡਿਪਲੋਮਾ ਜੂਨੀਅਰ ਰੈਜ਼ੀਡੈਂਟਸ ਆਪਣਾ ਕਾਰਜਕਾਲ ਪੂਰਾ ਕਰਕੇ ਰਿਲੀਵ ਹੋਣ ਵਾਲੇ ਹਨ, ਜਿਨ੍ਹਾਂ ਵਿੱਚੋਂ ਛੇ ਅਕਤੂਬਰ 2026 ਵਿੱਚ ਅਤੇ ਇੱਕ ਦਸੰਬਰ 2026 ਵਿੱਚ ਫਾਰਗ ਹੋਵੇਗਾ। ਇਸ ਲਈ ਕਲੀਨਿਕਲ ਅਤੇ ਮਰੀਜ਼ਾਂ ਦੀ ਦੇਖਭਾਲ ਦੇ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਘਨ ਨੂੰ ਰੋਕਣ ਵਾਸਤੇ ਰੈਜ਼ੀਡੈਂਟ ਡਾਕਟਰਾਂ ਦੀ ਗਿਣਤੀ ਵਿੱਚ ਵਾਧਾ ਕਰਨਾ ਲਾਜ਼ਮੀ ਸੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਪ੍ਰਾਪਤ ਤਜਵੀਜ਼ ਨੂੰ ਇਸ ਮੰਤਵ ਨਾਲ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਦੇ ਪ੍ਰਮੁੱਖ ਸਰਕਾਰੀ ਮੈਡੀਕਲ ਕਾਲਜ ਮਾਹਿਰ ਮਨੁੱਖੀ ਵਸੀਲਿਆਂ, ਉੱਨਤ ਸਿਖਲਾਈ ਸਹੂਲਤਾਂ ਅਤੇ ਆਮ ਲੋਕਾਂ ਲਈ ਉੱਚ ਪੱਧਰੀ ਸਿਹਤ ਸੇਵਾਵਾਂ ਨਾਲ ਪੂਰੀ ਤਰ੍ਹਾਂ ਲੈਸ ਹੋਣ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

by Ankit
September 24, 2026
0

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ ਹਰੇਕ...

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

by Jaspreet Kaur
September 24, 2026
0

Asian Games 'ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ 'ਚ ਜਿੱਤਿਆ ਤਗ਼ਮਾ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

by Ankit
September 24, 2026
0

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

by Ankit
September 24, 2026
0

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ ਹਰੇਕ...

Most Popular

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

by Navjot
5 days ago
0

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਚੇਨਈ, 19 ਸਤੰਬਰ (ਵਿਸ਼ਵ ਵਾਰਤਾ): ਮਾਨਸੂਨ ਦੀ ਆਮਦ ਦੇ ਨਾਲ ਪੂਰੇ ਤਾਮਿਲਨਾਡੂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 