• Latest
  • Trending
ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

38 minutes ago
Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

40 minutes ago
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

40 minutes ago
ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

1 hour ago
ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

1 hour ago
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

1 hour ago
ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

1 hour ago
ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

1 hour ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

3 hours ago
Hindi News
English News
Thursday, September 24, 2026
No Result
View All Result
28 °c
Chandigarh
28 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਹਰੇਕ ਪਿੰਡ ਨੂੰ ਸ਼ੁਰੂ ਵਿੱਚ ਬਿਨਾਂ ਕਿਸੇ ਸ਼ਰਤ ਦੇ 20 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਜਾਣਗੇ; ਲੋੜ ਅਨੁਸਾਰ ਫੰਡਾਂ ਵਿੱਚ ਵਾਧਾ ਕੀਤਾ ਜਾ ਸਕੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

September 24, 2026
in ਖਬਰਾਂ, ਪੰਜਾਬ

ਸਮਾਜਿਕ ਨਿਆਂ ਸਿਰਫ਼ ਭਲਾਈ ਤੱਕ ਸੀਮਤ ਨਹੀਂ, ਸਗੋਂ ਇਹ ਮਾਣ-ਸਤਿਕਾਰ, ਮੌਕਿਆਂ ਅਤੇ ਸਸ਼ਕਤੀਕਰਨ ਬਾਰੇ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਜ਼ਗਾਰ ਪੈਦਾ ਕਰਨ ਲਈ 50,000 ਰੁਪਏ ਦੀ ਗ੍ਰਾਂਟ-ਇਨ-ਏਡ ਦਿੱਤੀ ਜਾਵੇਗੀ; ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀਆਂ 97 ਫੀਸਦ ਅਦਾਇਗੀਆਂ ਕੀਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਸਤੰਬਰ 2026 (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਉਨ੍ਹਾਂ 3,763 ਪਿੰਡਾਂ ਦੇ ਸਰਬਪੱਖੀ ਅਤੇ ਸਮੂਹਿਕ ਵਿਕਾਸ ਲਈ 750 ਕਰੋੜ ਰੁਪਏ ਤੋਂ ਵੱਧ ਦੇ ਵਿਆਪਕ ਪ੍ਰੋਜੈਕਟ ਦਾ ਐਲਾਨ ਕੀਤਾ ਹੈ, ਜਿੱਥੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੀ ਆਬਾਦੀ 40 ਫ਼ੀਸਦੀ ਤੋਂ ਵੱਧ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸਮਾਜਿਕ ਨਿਆਂ ਅਤੇ ਇਨ੍ਹਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਪਿੰਡ ਤਰੱਕੀ ਲਈ ਬਰਾਬਰ ਦੇ ਮੌਕਿਆਂ ਦਾ ਹੱਕਦਾਰ ਹੈ, ਇਸ ਲਈ ਵਿਕਾਸ ਉਨ੍ਹਾਂ ਵਰਗਾਂ ਅਤੇ ਖੇਤਰਾਂ ਤੱਕ ਵੀ ਪਹੁੰਚਣਾ ਚਾਹੀਦਾ ਹੈ ਜੋ ਦਹਾਕਿਆਂ ਤੱਕ ਇਸ ਖੁਣੋਂ ਪੱਛੜੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੋਡਲ ਵਿਭਾਗ ਵਜੋਂ ਕੰਮ ਕਰੇਗਾ, ਜਦਕਿ ਪੇਂਡੂ ਵਿਕਾਸ ਅਤੇ ਬਾਗਬਾਨੀ ਵਿਭਾਗ ਲੋੜੀਂਦਾ ਸਹਿਯੋਗ ਦੇਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਹਰੇਕ ਪਿੰਡ ਦੀਆਂ ਖਾਸ ਲੋੜਾਂ ਦੀ ਪਛਾਣ ਕਰਕੇ ਤਰਜੀਹ ਅਨੁਸਾਰ ਕੰਮ ਕਰਵਾਉਣਾ ਯਕੀਨੀ ਬਣਾਉਣਗੇ ਤਾਂ ਜੋ ਲੋਕਾਂ ਦੇ ਪੈਸੇ ਦੀ ਵਰਤੋਂ ਸਹੀ ਢੰਗ ਨਾਲ ਪਹਿਲਾਂ ਉਥੇ ਹੋ ਸਕੇ ਜਿੱਥੇ ਇਸਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਕਿਹਾ, “ਹਰੇਕ ਪਿੰਡ ਨੂੰ ਸ਼ੁਰੂ ਵਿੱਚ ਬਿਨਾਂ ਕਿਸੇ ਸ਼ਰਤ ਦੇ 20 ਲੱਖ ਰੁਪਏ ਦਾ ਫੰਡ ਜਾਰੀ ਕੀਤਾ ਜਾਵੇਗਾ ਅਤੇ ਫੰਡਾਂ ਦੀ ਸਹੀ ਵਰਤੋਂ ਅਤੇ ਵਾਧੂ ਲੋੜਾਂ ਦੇ ਮੁਲਾਂਕਣ ਤੋਂ ਬਾਅਦ ਇਸ ਰਕਮ ਵਿੱਚ ਵਾਧਾ ਕੀਤਾ ਜਾ ਸਕੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਲਈ ਵਿਸ਼ੇਸ਼ ਪਿੰਡ ਵਿਕਾਸ ਯੋਜਨਾ (ਵੀ.ਡੀ.ਪੀ.) ਤਿਆਰ ਕੀਤੀ ਜਾਵੇਗੀ ਤਾਂ ਜੋ ਸੁਚੱਜੇ ਤਾਲਮੇਲ ਨਾਲ ਲੋੜ-ਅਧਾਰਤ, ਅਤੇ ਨਤੀਜਾ-ਮੁਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ, “ਸਾਡਾ ਮੰਤਵ ਸਿਰਫ਼ ਪੈਸਾ ਖ਼ਰਚ ਕਰਨਾ ਨਹੀਂ ਹੈ ਸਗੋਂ ਪਿੰਡਾਂ ਦੀ ਕਾਇਆ-ਕਲਪ ਕਰਨਾ ਅਤੇ ਹਰ ਨਾਗਰਿਕ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਇਸ ਵਿਕਾਸ ਯਾਤਰਾ ਵਿੱਚ ਕੋਈ ਵੀ ਪਿੰਡ ਪਿੱਛੇ ਨਹੀਂ ਰਹਿਣਾ ਚਾਹੀਦਾ।”

ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਜ਼ਰੂਰੀ ਜਨਤਕ ਸਹੂਲਤਾਂ ਜਿਵੇਂ ਕਿ ਆਰ.ਓ. ਸਿਸਟਮ, ਸਕੂਲ ‘ਚ ਨਵੇਂ ਕਮਰੇ, ਲਾਇਬ੍ਰੇਰੀਆਂ, ਐਂਬੂਲੈਂਸਾਂ, ਮੁਹੱਲਾ ਕਲੀਨਿਕ, ਸੋਲਰ ਸਟ੍ਰੀਟ ਲਾਈਟਾਂ ਅਤੇ ਸਥਾਨਕ ਤੌਰ ‘ਤੇ ਲੋੜੀਂਦੇ ਹੋਰ ਬੁਨਿਆਦੀ ਢਾਂਚਾ ਕੰਮਾਂ ਲਈ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਨੇ ਇਨ੍ਹਾਂ ਫੰਡਾਂ ਦੀ ਪ੍ਰਭਾਵਸ਼ਾਲੀ ਅਤੇ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਵਿਆਪਕ ਰੂਪ-ਰੇਖਾ ਤਿਆਰ ਕਰ ਲਈ ਹੈ। ਉਨ੍ਹਾਂ ਕਿਹਾ, “ਅਸੀਂ ਲੋਕਾਂ ਦੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹਾਂ ਅਤੇ ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ ਰੋਜ਼ਗਾਰ ਪੈਦਾ ਕਰਨ ਵਾਸਤੇ ਯੋਗ ਵਿਅਕਤੀਆਂ ਨੂੰ 50,000 ਰੁਪਏ ਦੀ ਗ੍ਰਾਂਟ-ਇਨ-ਏਡ ਪ੍ਰਦਾਨ ਕੀਤੀ ਜਾਵੇਗੀ, ਜੋ ਲਾਭਪਾਤਰੀਆਂ ਨੂੰ ਆਮਦਨ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਸਥਾਪਤ ਕਰਨ ਜਾਂ ਇਸਦੇ ਵਿਸਥਾਰ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਨ ਦੇ ਯੋਗ ਬਣਾਏਗੀ।

ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਲਾਗੂ ਕਰਨ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਲਈ 97 ਫੀਸਦ ਅਦਾਇਗੀਆਂ ਪਹਿਲਾਂ ਕਰ ਦਿੱਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਕੀ ਰਹਿੰਦੀਆਂ ਅਦਾਇਗੀਆਂ ਵੀ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ, “ਸਮਾਜਿਕ ਨਿਆਂ ਸਿਰਫ਼ ਭਲਾਈ ਬਾਰੇ ਨਹੀਂ ਹੈ ਸਗੋਂ ਇਹ ਮਾਣ-ਸਤਿਕਾਰ, ਮੌਕੇ ਅਤੇ ਸਸ਼ਕਤੀਕਰਨ ਬਾਰੇ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਮਾਹੌਲ ਬਣਾਉਣ ਲਈ ਵਚਨਬੱਧ ਹਾਂ ਜਿੱਥੇ ਹਰ ਪਰਿਵਾਰ, ਭਾਵੇਂ ਉਹ ਕਿਸੇ ਵੀ ਸਮਾਜਿਕ ਜਾਂ ਆਰਥਿਕ ਪਿਛੋਕੜ ਤੋਂ ਹੋਵੇ, ਉਹ ਮਾਣ ਨਾਲ ਆਪਣਾ ਜੀਵਨ ਬਤੀਤ ਕਰਦਿਆਂ ਆਪਣੇ ਲਈ ਬਿਹਤਰ ਭਵਿੱਖ ਦਾ ਨਿਰਮਾਣ ਕਰ ਸਕੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਉਦੋਂ ਹੀ ਤਰੱਕੀ ਕਰੇਗਾ, ਜਦੋਂ ਇਸ ਦਾ ਹਰ ਪਿੰਡ ਤਰੱਕੀ ਕਰੇਗਾ, ਹਰ ਭਾਈਚਾਰੇ ਨੂੰ ਬਰਾਬਰ ਦੇ ਮੌਕੇ ਮਿਲਣਗੇ ਅਤੇ ਹਰ ਨੌਜਵਾਨ ਪਛੜੇਪਣ ਦੇ ਕਿਸੇ ਬੋਝ ਬਿਨਾਂ ਆਪਣੇ ਸੁਪਨੇ ਪੂਰੇ ਕਰ ਸਕੇਗਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਜ਼ਮੀਨੀ ਪੱਧਰ ‘ਤੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਕਾਸ ਯਾਤਰਾ ਉਦੋਂ ਹੀ ਅੱਗੇ ਵਧੇਗੀ ਜਦੋਂ ਕੋਈ ਵੀ ਵਰਗ ਅਤੇ ਕੋਈ ਵੀ ਪਿੰਡ ਪਿੱਛੇ ਨਹੀਂ ਰਹੇਗਾ।”

ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Tags: BREAKING NEWSChief Minister Bhagwant Singh MannPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

by Ankit
September 24, 2026
0

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ...

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

by Jaspreet Kaur
September 24, 2026
0

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ ਵਾਰਤਾ):...

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

by Ankit
September 24, 2026
0

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

by Ranjit Singh
1 week ago
0

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 