• Latest
  • Trending
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

3 hours ago
ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

3 hours ago
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

3 hours ago
ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

3 hours ago
Nationwide bank strike : 28 ਤੋਂ 30 ਸਤੰਬਰ ਤੱਕ ATM ਲੈਣ-ਦੇਣ ‘ਤੇ ਨਹੀਂ ਲੱਗੇਗੀ ਕੋਈ ਫੀਸ : SBI 

Nationwide bank strike : 28 ਤੋਂ 30 ਸਤੰਬਰ ਤੱਕ ATM ਲੈਣ-ਦੇਣ ‘ਤੇ ਨਹੀਂ ਲੱਗੇਗੀ ਕੋਈ ਫੀਸ : SBI 

4 hours ago
ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

5 hours ago
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

5 hours ago
Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

5 hours ago
ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

5 hours ago
Hindi News
English News
Friday, September 25, 2026
No Result
View All Result
25 °c
Chandigarh
26 ° Sat
24 ° Sun
22 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

September 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB CM

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੇਂ ਨਿਵੇਸ਼ ਪ੍ਰਸਤਾਵਾਂ ਪੱਖੋਂ ਮੋਹਾਲੀ 9,478 ਕਰੋੜ ਰੁਪਏ ਦੇ ਨਿਵੇਸ਼ ਨਾਲ ਰਿਹਾ ਮੋਹਰੀ, 4,968 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਦੂਜੇ ਸਥਾਨ ‘ਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਭਰ ਵਿੱਚ ਤੇਜ਼ੀ ਨਾਲ ਉਦਯੋਗਿਕ ਵਿਕਾਸ ਹੋ ਰਿਹਾ ਹੈ ਅਤੇ ਰਵਾਇਤੀ ਉਦਯੋਗਿਕ ਕੇਂਦਰਾਂ ਤੋਂ ਇਲਾਵਾ ਨਵੇਂ ਉਦਯੋਗ ਵੀ ਮੌਕੇ ਪੈਦਾ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰ ਨਿਵੇਸ਼ ਰਾਹੀਂ ਨੌਕਰੀਆਂ, ਉੱਦਮਤਾ ਅਤੇ ਵਧੇਰੇ ਆਮਦਨ ਪੈਦਾ ਕਰਨ ‘ਤੇ ਕੇਂਦਰਿਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਅਤੇ ਰਵਾਇਤੀ ਕੇਂਦਰਾਂ ਤੋਂ ਬਾਹਰ ਵੀ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਿਆ ਹੈ। ਨਵੇਂ ਨਿਵੇਸ਼ ਪ੍ਰਸਤਾਵਾਂ ਪੱਖੋਂ ਮੋਹਾਲੀ 9,478 ਕਰੋੜ ਰੁਪਏ ਦੇ ਨਿਵੇਸ਼ ਨਾਲ ਮੋਹਰੀ ਰਿਹਾ ਅਤੇ ਲੁਧਿਆਣਾ 4,968 ਕਰੋੜ ਰੁਪਏ ਦੇ ਨਿਵੇਸ਼ ਨਾਲ ਦੂਜੇ ਸਥਾਨ ‘ਤੇ ਹੈ। ਨਿਵੇਸ਼ ਦਾ ਇਹ ਵਧਦਾ ਦਾਇਰਾ ਨਿਵੇਸ਼ਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ ਅਤੇ ਨਾਲ ਹੀ ਪੂਰੇ ਪੰਜਾਬ ਵਿੱਚ ਨੌਕਰੀਆਂ, ਉੱਦਮ ਅਤੇ ਵਧੇਰੇ ਆਮਦਨ ਲਈ ਨਵੇਂ ਰਾਹ ਖੋਲ੍ਹ ਰਿਹਾ ਹੈ।

ਅੱਜ ਇੱਥੇ ਉਦਯੋਗ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸ਼ਾਨਦਾਰ ਨਿਵੇਸ਼ ਪੰਜਾਬ ਦੇ ਉਦਯੋਗਿਕ ਈਕੋ-ਸਿਸਟਮ ਵਿੱਚ ਸਥਾਨਕ ਅਤੇ ਵਿਸ਼ਵ ਪੱਧਰੀ ਨਿਵੇਸ਼ਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ। ਸਾਡੀ ਸਰਕਾਰ ਨੇ ਬਿਹਤਰ ਬੁਨਿਆਦੀ ਢਾਂਚੇ, ਜਵਾਬਦੇਹ ਅਧਾਰਤ ਪ੍ਰਸ਼ਾਸਨ ਅਤੇ ਆਸਾਨ ਮਨਜ਼ੂਰੀ ਪ੍ਰਕਿਰਿਆਵਾਂ ਰਾਹੀਂ ਇੱਕ ਅਨੁਕੂਲ, ਪਾਰਦਰਸ਼ੀ ਅਤੇ ਨਿਵੇਸ਼ਕ-ਪੱਖੀ ਕਾਰੋਬਾਰੀ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕੀਤਾ ਹੈ।”

ਮੁੱਖ ਮੰਤਰੀ ਨੇ ਕਿਹਾ, “ਖੇਤੀਬਾੜੀ, ਨਿਰਮਾਣ, ਇੰਜੀਨੀਅਰਿੰਗ, ਟੈਕਸਟਾਈਲ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿੱਚ ਪੰਜਾਬ ਦੀਆਂ ਰਵਾਇਤੀ ਸਮਰੱਥਾਵਾਂ ਦੇ ਨਾਲ-ਨਾਲ ਤਕਨਾਲੋਜੀ, ਨਵਿਆਉਣਯੋਗ ਊਰਜਾ, ਆਟੋਮੋਬਾਈਲ ਅਤੇ ਆਧੁਨਿਕ ਨਿਰਮਾਣ ਵਿੱਚ ਸਾਡੀਆਂ ਉੱਭਰਦੀਆਂ ਸਮਰੱਥਾਵਾਂ, ਉਦਯੋਗਿਕ ਵਿਕਾਸ ਦੇ ਅਗਲੇ ਪੜਾਅ ਲਈ ਮਜ਼ਬੂਤ ​​ਆਧਾਰ ਪ੍ਰਦਾਨ ਕਰ ਰਹੀਆਂ ਹਨ।”

ਉਨ੍ਹਾਂ ਦੱਸਿਆ, “ਟਾਟਾ ਸਟੀਲ, ਜੇਐਸਡਬਲਯੂ ਸਟੀਲ, ਆਈਚੀ ਸਟੀਲਜ਼, ਵਰਧਮਾਨ, ਨੈਸਲੇ, ਹਿੰਦੁਸਤਾਨ ਲੀਵਰ, ਕਾਰਗਿਲ, ਡੀ ਹਿਊ, ਐਚਐਮਈਐਲ, ਸੰਥਾਨ ਟੈਕਸਟਾਈਲ ਅਤੇ ਫਰੂਡਨਬਰਗ ਸਮੇਤ ਕਈ ਪ੍ਰਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕੀਤਾ ਹੈ ਜਾਂ ਆਪਣੇ ਕਾਰੋਬਾਰ ਦਾ ਵਿਸਥਾਰ ਕੀਤਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਐਸ.ਏ.ਐਸ. ਨਗਰ (ਮੋਹਾਲੀ) ਤੇਜ਼ੀ ਨਾਲ ਪੰਜਾਬ ਦੇ ਪ੍ਰਮੁੱਖ ਆਰਥਿਕ ਅਤੇ ਉਦਯੋਗਿਕ ਵਿਕਾਸ ਕੇਂਦਰਾਂ ਵਿੱਚ ਸ਼ਾਮਲ ਹੋ ਰਿਹਾ ਹੈ ਅਤੇ ਵਿੱਤੀ ਸਾਲ 2022-23 ਤੋਂ 2026-27 ਦੌਰਾਨ ‘ਕਾਮਨ ਐਪਲੀਕੇਸ਼ਨ ਫਾਰਮਾਂ’ ਰਾਹੀਂ ਪ੍ਰਾਪਤ ਹੋਏ ਨਵੇਂ ਨਿਵੇਸ਼ ਪ੍ਰਸਤਾਵਾਂ ਪੱਖੋਂ ਮੋਹਰੀ ਜ਼ਿਲ੍ਹੇ ਵਜੋਂ ਉੱਭਰਿਆ ਹੈ। ਮੋਹਾਲੀ ਨੂੰ 9,478 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਜਦਕਿ ਲੁਧਿਆਣਾ ਨੂੰ 4,968 ਕਰੋੜ ਰੁਪਏ ਦੇ ਨਿਵੇਸ਼, ਪਟਿਆਲਾ ਨੂੰ 2,590 ਕਰੋੜ ਰੁਪਏ ਦੇ ਨਿਵੇਸ਼ ਅਤੇ ਹੁਸ਼ਿਆਰਪੁਰ ਨੂੰ 2,003 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਹੋਏ ਹਨ।”

ਮੁੱਖ ਮੰਤਰੀ ਨੇ ਕਿਹਾ, “ਕਈ ਹੋਰ ਜ਼ਿਲ੍ਹੇ ਵੀ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਸਫ਼ਰ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਫਤਿਹਗੜ੍ਹ ਸਾਹਿਬ ਨੂੰ 1,265 ਕਰੋੜ ਰੁਪਏ, ਬਠਿੰਡਾ ਨੂੰ 1,248 ਕਰੋੜ ਰੁਪਏ, ਕਪੂਰਥਲਾ ਨੂੰ 1,037 ਕਰੋੜ ਰੁਪਏ ਅਤੇ ਜਲੰਧਰ ਨੂੰ 1,003 ਕਰੋੜ ਰੁਪਏ ਦੇ ਪ੍ਰਸਤਾਵ ਪ੍ਰਾਪਤ ਹੋਏ।”

ਉਨ੍ਹਾਂ ਕਿਹਾ, “ਸੂਬੇ ਭਰ ਵਿੱਚ ਨਿਵੇਸ਼ ਦਾ ਪਸਾਰ ਇਹ ਦਰਸਾਉਂਦਾ ਹੈ ਕਿ ਉਦਯੋਗਿਕ ਵਿਕਾਸ ਹੁਣ ਸਿਰਫ਼ ਕੁਝ ਰਵਾਇਤੀ ਉਦਯੋਗਿਕ ਕੇਂਦਰਾਂ ਤੱਕ ਹੀ ਸੀਮਤ ਨਹੀਂ ਰਿਹਾ। ਨਵਾਂ ਨਿਵੇਸ਼ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਮੌਕੇ ਪੈਦਾ ਕਰ ਰਿਹਾ ਹੈ ਅਤੇ ਆਰਥਿਕ ਵਿਕਾਸ ਦੇ ਆਧਾਰ ਨੂੰ ਮਜ਼ਬੂਤ ​​ਕਰ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਸਮੇਂ ਦੌਰਾਨ ਸੀਏਐਫ ਰਾਹੀਂ ਕੀਤੇ ਗਏ ਕੁੱਲ ਨਿਵੇਸ਼ ਦਾ 49.8 ਫ਼ੀਸਦ ਹਿੱਸਾ ਸਿਰਫ਼ ਮੋਹਾਲੀ ਅਤੇ ਲੁਧਿਆਣਾ ਵਿੱਚ ਹੀ ਹੈ, ਜੋ ਕਿ ਪੰਜਾਬ ਦੇ ਪ੍ਰਮੁੱਖ ਆਰਥਿਕ ਕੇਂਦਰਾਂ ਵਜੋਂ ਇਨ੍ਹਾਂ ਦੋਵਾਂ ਸ਼ਹਿਰਾਂ ਦੀ ਵਧਦੀ ਮਹੱਤਤਾ ਨੂੰ ਦਰਸਾਉਂਦਾ ਹੈ। ਮੋਹਾਲੀ ਵਿੱਚ ਆਈਟੀ, ਤਕਨਾਲੋਜੀ ਅਤੇ ਨਵੀਨ ਈਕੋਸਿਸਟਮ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਇਹ ਸ਼ਹਿਰ ਲਗਾਤਾਰ ਇੱਕ ਪ੍ਰਮੁੱਖ ਤਕਨਾਲੋਜੀ ਹੱਬ ਵਜੋਂ ਵਿਕਸਤ ਹੋ ਰਿਹਾ ਹੈ ਅਤੇ ਇਸ ਵਿੱਚ ‘ਭਾਰਤ ਦੀ ਸਿਲੀਕਾਨ ਵੈਲੀ’ ਵਜੋਂ ਉਭਰਨ ਦੀ ਅਥਾਹ ਸਮਰੱਥਾ ਹੈ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਤਕਨਾਲੋਜੀ ਅਧਾਰਤ ਕੰਪਨੀਆਂ, ਸਟਾਰਟ-ਅੱਪਸ, ਗਿਆਨ-ਅਧਾਰਤ ਉਦਯੋਗਾਂ ਅਤੇ ਨਵੇਂ ਉੱਦਮਾਂ ਲਈ ਲੋੜੀਂਦਾ ਈਕੋਸਿਸਟਮ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਪੜ੍ਹੇ-ਲਿਖੇ ਅਤੇ ਹੁਨਰਮੰਦ ਨੌਜਵਾਨ ਸੂਬੇ ਵਿੱਚ ਹੀ ਸਨਮਾਨਜਨਕ ਰੁਜ਼ਗਾਰ ਲੱਭ ਸਕਣ।”

ਉਨ੍ਹਾਂ ਕਿਹਾ, “ਪੰਜਾਬ ਦੇ ਉੱਭਰਦੇ ਉਦਯੋਗਿਕ ਖੇਤਰ ਵਿੱਚ ਨਵੇਂ ਖੇਤਰ ਵੀ ਸ਼ਾਮਲ ਹੋ ਰਹੇ ਹਨ। ਸੀਏਐਫ ਰਾਹੀਂ ਪ੍ਰਾਪਤ ਨਿਵੇਸ਼ ਪ੍ਰਸਤਾਵਾਂ ਵਿੱਚ ਕਈ ਉੱਚ-ਵਿਕਾਸ ਵਾਲੇ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਰੀਅਲ ਅਸਟੇਟ, ਮਕਾਨ ਉਸਾਰੀ ਅਤੇ ਬੁਨਿਆਦੀ ਢਾਂਚਾ, ਅਲੌਏ ਸਟੀਲ ਅਤੇ ਧਾਤ ਨਿਰਮਾਣ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ, ਬਾਇਓ-ਊਰਜਾ ਅਤੇ ਨਵਿਆਉਣਯੋਗ ਸਰੋਤ, ਆਟੋਮੋਬਾਈਲ ਕੰਪੋਨੈਂਟ, ਟੈਕਸਟਾਈਲ ਸ਼ਾਮਲ ਹਨ।”

ਉਨ੍ਹਾਂ ਅੱਗੇ ਕਿਹਾ, “ਸਨਅਤੀ ਆਧਾਰ ਵਿੱਚ ਵਿਭਿੰਨਤਾ ਲਿਆਉਣ ਨਾਲ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ, ਰਵਾਇਤੀ ਖੇਤਰਾਂ ’ਤੇ ਨਿਰਭਰਤਾ ਘਟੇਗੀ ਅਤੇ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਹੋਣਗੇ।”

ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐੱਮ.ਐੱਸ.ਐੱਮ.ਈ.) ਨੂੰ ਮਜ਼ਬੂਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਐੱਮ.ਐੱਸ.ਐੱਮ.ਈਜ਼. ਅਤੇ ਸਹਾਇਕ ਇਕਾਈਆਂ ਨੂੰ ਢੁਕਵਾਂ ਸਹਿਯੋਗ ਦੇਣ ਲਈ ਸੂਬੇ ਦੇ ਪ੍ਰਮੁੱਖ ਸਨਅਤੀ ਕੇਂਦਰਾਂ ਵਿੱਚ ਵਿਸ਼ੇਸ਼ ਸਨਅਤੀ ਕਲੱਸਟਰਾਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ।

ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਇੱਕ ‘ਹਾਈ-ਟੈੱਕ ਮੈਟਲ ਕਲੱਸਟਰ’ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਉੱਨਤ ਧਾਤੂ ਨਿਰਮਾਣ ਅਤੇ ਇਸ ਨਾਲ ਜੁੜੇ ਖੇਤਰਾਂ ਵਿੱਚ ਕੰਮ ਕਰ ਰਹੇ ਉੱਦਮਾਂ ਨੂੰ ਢੁਕਵਾਂ ਮਾਹੌਲ ਮੁਹੱਈਆ ਕਰਵਾਏਗਾ। ਲੁਧਿਆਣਾ ਲਈ ਆਇਲ ਐਕਸਪੈਲਰ ਤੇ ਕਲ-ਪੁਰਜ਼ਾ ਨਿਰਮਾਣ, ਕੱਪੜਾ ਅਤੇ ਸ਼ਹਿਦ ਪ੍ਰੋਸੈਸਿੰਗ ਨਾਲ ਸਬੰਧਤ ਵਿਸ਼ੇਸ਼ ਕਲੱਸਟਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਦਕਿ ਪਟਿਆਲਾ ਨੂੰ ਸਮਰਪਿਤ ‘ਕਟਿੰਗ ਟੂਲ ਕਲੱਸਟਰ’ ਲਈ ਚੁਣਿਆ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਇਹ ਕਲੱਸਟਰ ਉੱਦਮਾਂ ਨੂੰ ਸਾਂਝੇ ਬੁਨਿਆਦੀ ਢਾਂਚੇ, ਆਧੁਨਿਕ ਤਕਨਾਲੋਜੀ, ਹੁਨਰ ਵਿਕਾਸ, ਵੱਡੇ ਪੱਧਰ ਦੀ ਪੈਦਾਵਾਰ ਦੇ ਲਾਭ ਅਤੇ ਬਿਹਤਰ ਮੰਡੀਕਰਨ ਸੰਪਰਕਾਂ ਦਾ ਲਾਭ ਲੈਣ ਦੇ ਯੋਗ ਬਣਾਉਣਗੇ। ਐੱਮ.ਐੱਸ.ਐੱਮ.ਈਜ਼ ਖੇਤਰ ਨੂੰ ਮਜ਼ਬੂਤ ਕਰਨਾ ਬੇਹੱਦ ਅਹਿਮ ਹੈ ਕਿਉਂਕਿ ਇਹ ਉੱਦਮ ਰੋਜ਼ਗਾਰ ਪੈਦਾ ਕਰਨ, ਉੱਦਮਤਾ ਨੂੰ ਹੁਲਾਰਾ ਦੇਣ ਅਤੇ ਮਜ਼ਬੂਤ ਸਥਾਨਕ ਸਪਲਾਈ ਚੇਨ ਰਾਹੀਂ ਵੱਡੀਆਂ ਸਨਅਤਾਂ ਨੂੰ ਸਹਿਯੋਗ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।”

ਉਨ੍ਹਾਂ ਕਿਹਾ, “ਆਧੁਨਿਕ ਅਤੇ ਭਰੋਸੇਯੋਗ ਬੁਨਿਆਦੀ ਢਾਂਚੇ ਤੋਂ ਬਿਨਾਂ ਸਨਅਤੀ ਵਿਕਾਸ ਸੰਭਵ ਨਹੀਂ ਹੈ। ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪੰਜਾਬ ਵਿੱਚ ਦੋ ਵੱਡੇ ਸਨਅਤੀ ਪਾਰਕ ਪ੍ਰਾਜੈਕਟਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਹਿਲਕਦਮੀਆਂ ਆਧੁਨਿਕ ਸਨਅਤੀ ਬੁਨਿਆਦੀ ਢਾਂਚਾ ਪ੍ਰਦਾਨ ਕਰਨਗੀਆਂ ਅਤੇ ਨਵੇਂ ਉੱਦਮਾਂ, ਮੌਜੂਦਾ ਸਨਅਤਾਂ ਦੇ ਵਿਸਤਾਰ ਅਤੇ ਹੋਰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਇੱਕ ਮਜ਼ਬੂਤ ਈਕੋਸਿਸਟਮ ਤਿਆਰ ਕਰਨਗੀਆਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕੁਨੈਕਟੀਵਿਟੀ, ਸਨਅਤੀ ਬੁਨਿਆਦੀ ਢਾਂਚੇ, ਕਾਰੋਬਾਰ ਕਰਨ ਦੀ ਸੌਖ ਅਤੇ ਪ੍ਰਸ਼ਾਸਕੀ ਸਹਿਯੋਗ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਨਿਵੇਸ਼ਕ ਬਿਨਾਂ ਕਿਸੇ ਬੇਲੋੜੀ ਕਾਗ਼ਜ਼ੀ ਕਾਰਵਾਈ ਦੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਅਤੇ ਵਿਸਤਾਰ ਕਰ ਸਕਣ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਨਅਤੀ ਨੀਤੀ ਸਿਰਫ਼ ਨਿਵੇਸ਼ ਦੇ ਅੰਕੜਿਆਂ ਨੂੰ ਆਕਰਸ਼ਿਤ ਕਰਨ ਤੱਕ ਸੀਮਤ ਨਹੀਂ ਹੈ। ਇਸ ਦਾ ਅਸਲ ਮਕਸਦ ਨਿਵੇਸ਼ ਨੂੰ ਨੌਕਰੀਆਂ, ਉੱਦਮਤਾ, ਆਮਦਨ ਵਾਧੇ ਅਤੇ ਪੰਜਾਬ ਦੇ ਨੌਜਵਾਨਾਂ ਲਈ ਬਿਹਤਰ ਮੌਕਿਆਂ ਵਿੱਚ ਤਬਦੀਲ ਕਰਨਾ ਹੈ।”

ਉਨ੍ਹਾਂ ਕਿਹਾ, “1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਅਤੇ ਲਗਪਗ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੀ ਸੰਭਾਵਨਾ ਪੰਜਾਬ ਦੇ ਸਨਅਤੀ ਖੇਤਰ ਵਿੱਚ ਆ ਰਹੇ ਵੱਡੇ ਬਦਲਾਅ ਦੇ ਅਹਿਮ ਸੰਕੇਤ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਕੋਲ ਮੋਹਰੀ ਨਿਵੇਸ਼ ਸਥਾਨ ਬਣਨ ਲਈ ਲੋੜੀਂਦੀ ਪ੍ਰਤਿਭਾ, ਉੱਦਮੀ ਜਜ਼ਬਾ, ਹੁਨਰਮੰਦ ਮਨੁੱਖੀ ਸ਼ਕਤੀ, ਰਣਨੀਤਕ ਭੂਗੋਲਿਕ ਸਥਿਤੀ ਅਤੇ ਸਨਅਤੀ ਆਧਾਰ ਮੌਜੂਦ ਹੈ। ਸਾਡੀ ਸਰਕਾਰ ਦਾ ਮੁੱਖ ਕੰਮ ਅਜਿਹਾ ਸਾਜ਼ਗਾਰ ਮਾਹੌਲ ਸਿਰਜਣਾ ਹੈ, ਜਿੱਥੇ ਇਨ੍ਹਾਂ ਅੰਦਰੂਨੀ ਸਮਰੱਥਾਵਾਂ ਨੂੰ ਟਿਕਾਊ ਆਰਥਿਕ ਵਿਕਾਸ ਵਿੱਚ ਬਦਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਨਅਤਾਂ ਨਾਲ ਇੱਕ ਸਹਿਯੋਗੀ ਅਤੇ ਭਾਈਵਾਲ ਵਜੋਂ ਕੰਮ ਕਰਨਾ ਜਾਰੀ ਰੱਖੇਗੀ, ਜਿਸ ਤਹਿਤ ਤੇਜ਼ੀ ਨਾਲ ਪ੍ਰਵਾਨਗੀਆਂ, ਬਿਹਤਰ ਬੁਨਿਆਦੀ ਢਾਂਚਾ, ਨੀਤੀਗਤ ਸਹਿਯੋਗ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨਵੇਂ ਨਿਵੇਸ਼ ਅਤੇ ਨਵੇਂ ਵਿਚਾਰਾਂ ਦਾ ਸਵਾਗਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਨੂੰ ਘਰੇਲੂ ਅਤੇ ਆਲਮੀ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।”

ਉਨ੍ਹਾਂ ਕਿਹਾ, “ਸਾਡਾ ਨਜ਼ਰੀਆ ਬਿਲਕੁਲ ਸਪੱਸ਼ਟ ਹੈ: ਵੱਧ ਤੋਂ ਵੱਧ ਨਿਵੇਸ਼, ਸਨਅਤਾਂ, ਰੁਜ਼ਗਾਰ ਅਤੇ ਪੰਜਾਬ ਦੇ ਲੋਕਾਂ ਲਈ ਵੱਧ ਤੋਂ ਵੱਧ ਮੌਕੇ ਸਿਰਜਣਾ। ਉਨ੍ਹਾਂ ਕਿਹਾ ਕਿ ਨਿਵੇਸ਼ ‘ਚ ਲਗਾਤਾਰ ਵਾਧੇ, ਸਨਅਤੀ ਕਲੱਸਟਰਾਂ ਦਾ ਵਿਸਥਾਰ, ਵੱਡੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਅਤੇ ਤੇਜ਼ੀ ਨਾਲ ਵਿਕਸਤ ਹੋ ਰਹੇ ਤਕਨਾਲੋਜੀ ਤੰਤਰ ਦੇ ਨਾਲ, ਪੰਜਾਬ ਦੇਸ਼ ਦੇ ਇੱਕ ਪ੍ਰਮੁੱਖ ਸਨਅਤੀ ਅਤੇ ਆਰਥਿਕ ਧੁਰੇ ਵਜੋਂ ਆਪਣੀ ਸਥਿਤੀ ਲਗਾਤਾਰ ਮਜ਼ਬੂਤ ਕਰ ਰਿਹਾ ਹੈ।”

Tags: BREAKING NEWSPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 25, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

by Ankit
September 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ ਪੁਲਿਸ ਟੀਮਾਂ ਨੇ 197 ਵਿਅਕਤੀਆਂ...

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

by Navjot
September 25, 2026
0

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ 'ਗਲੋਬਲ ਸਾਊਥ' ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ ਨਿਊਯਾਰਕ,...

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Ankit
September 25, 2026
0

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 25 ਸਤੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 25, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

by Ranjit Singh
1 week ago
0

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ - ਯਸ਼ੋਭੂਮੀ, ਨਵੀਂ ਦਿੱਲੀ ਵਿੱਚ ਹੋਵੇਗਾ ਤਿੰਨ ਦਿਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 