Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਨਮਾਨ ਵਿੱਚ 28 ਸਤੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਦਿਨ ਪੰਜਾਬ ਦੇ ਸਰਕਾਰੀ ਦਫ਼ਤਰ ਅਤੇ ਸਕੂਲ ਬੰਦ ਰਹਿਣਗੇ। ਸਰਕਾਰ ਵੱਲੋਂ ਇਹ ਫ਼ੈਸਲਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦੇ ਮੱਦੇਨਜ਼ਰ ਲਿਆ ਗਿਆ ਹੈ।
28 ਸਤੰਬਰ ਨੂੰ ਸੂਬੇ ਭਰ ਵਿੱਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਵੱਖ-ਵੱਖ ਥਾਵਾਂ ’ਤੇ ਸਮਾਗਮ ਵੀ ਕਰਵਾਏ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















