Punjab: ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ’ਚੋਂ ਬਰਖ਼ਾਸਤ
ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ਨੂੰ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਕਥਿਤ ਦੁਰਵਿਹਾਰ ਦੇ ਦੋਸ਼ਾਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ।
ਇਹ ਜਾਣਕਾਰੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























