ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ
ਰੂਸ, 29 ਸਤੰਬਰ 2026 (ਵਿਸ਼ਵ ਵਾਰਤਾ): ਰੂਸ ਦੇ ਅਮੂਰ ਇਲਾਕੇ ਵਿੱਚ ਇੱਕ ਫ਼ੌਜੀ ਜਹਾਜ਼ ਉਡਾਣ ਭਰਨ ਦੇ ਕੁਝ ਹੀ ਦੇਰ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਜਹਾਜ਼ ਟੂਪੋਲੇਵ Tu-154 ਸੀ ਅਤੇ ਉਸ ਵਿੱਚ ਸੱਤ ਲੋਕ ਸਵਾਰ ਸਨ। ਹਾਦਸੇ ਦੀ ਵਜ੍ਹਾ ਅਜੇ ਸਾਫ਼ ਨਹੀਂ ਹੈ ਅਤੇ ਇਸ ਦੀ ਜਾਂਚ ਕੀਤੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ Tu-95 ਵਿੱਚ 7 ਲੋਕ ਸਵਾਰ ਸਨ। ਮੰਤਰਾਲੇ ਵੱਲੋਂ ਜਾਰੀ ਸ਼ੁਰੂਆਤੀ ਜਾਣਕਾਰੀ ਅਨੁਸਾਰ 6 ਕਰੂ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ 7ਵਾਂ ਵਿਅਕਤੀ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਵਿੱਚ ਲਿਜਾਇਆ ਗਿਆ। ਰੱਖਿਆ ਮੰਤਰਾਲੇ ਨੇ ਦੱਸਿਆ ਕਿ ਇਹ ਬੰਬਾਰ ਜਹਾਜ਼ ਇੱਕ ਤੈਅਸ਼ੁਦਾ ਟਰੇਨਿੰਗ ਉਡਾਣ ਦੌਰਾਨ ਹਾਦਸਾਗ੍ਰਸਤ ਹੋਇਆ ਅਤੇ ਇਹ ਘਟਨਾ ਰਿਹਾਇਸ਼ੀ ਇਲਾਕਿਆਂ ਤੋਂ ਦੂਰ ਵਾਪਰੀ, ਜਿਸ ਕਾਰਨ ਕਿਸੇ ਆਮ ਨਾਗਰਿਕ ਦੀ ਜਾਨ ਨਹੀਂ ਗਈ। Tu-154 ਸੋਵੀਅਤ ਦੌਰ ਦਾ ਤਿੰਨ ਇੰਜਣਾਂ ਵਾਲਾ ਜੈੱਟ ਜਹਾਜ਼ ਹੈ। ਇਸਨੂੰ ਸ਼ੁਰੂ ਵਿੱਚ ਮੱਧਮ ਦੂਰੀ ਦੇ ਯਾਤਰੀ ਜਹਾਜ਼ ਵਜੋਂ ਬਣਾਇਆ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























