ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?
ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲੱਗਣਗੇ। ਪੰਜਾਬ ਸਰਕਾਰ ਵੱਲੋਂ ਪ੍ਰਾਈਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























