ਨਵੀਂ ਦਿੱਲੀ, 1 ਜੁਲਾਈ – ਪਿਛਲੇ ਮਹੀਨੇ ਹਿਮਾਚਲ ਪ੍ਰਦੇਸ਼ ਵਿਚ ਵਾਪਰੇ ਬੱਸ ਹਾਦਸੇ ਵਿਚ 40 ਤੋਂ ਵੱਧ ਲੋਕਾਂ ਦੀ ਜਾਨ ਗਈ ਸੀ, ਉਥੇ ਅੱਜ ਜੰਮੂ ਕਸ਼ਮੀਰ ਵਿਚ ਵਾਪਰੇ ਇੱਕ ਬੱਸ ਹਾਦਸੇ ਵਿਚ 35 ਲੋਕਾਂ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਦੇ ਕਿਸ਼ਤਵਾੜਾ ਵਿਚ ਇੱਕ ਬੱਸ ਖਾਈ ਵਿਚ ਜਾ ਡਿੱਗੀ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ 35 ਹੋ ਗਈ ਹੈ। ਇਸ ਹਾਦਸੇ ਵਿਚ 15 ਲੋਕ ਜ਼ਖਮੀ ਵੀ ਹੋਏ ਹਨ।