Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਅਤੇ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਸ਼ਾਮਲ ਹਨ। ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜਿਆ ਹੋਇਆ ਹੈ।
ਮੰਗਲਵਾਰ ਨੂੰ ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ। ਜਦੋਂ ਇਸ ਧਮਕੀ ਦਾ ਪਤਾ ਲੱਗਿਆ ਤਾਂ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਜਿਸ ਦੀ ਜਾਣਕਾਰੀ ਪੰਜਾਬ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹ ਧਮਕੀ ਭਰੀ ਈਮੇਲ ਦੀ ਪ੍ਰਮਾਣਿਕਤਾ ਅਤੇ ਇਸ ਦੇ ਭੇਜਣ ਵਾਲੇ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਕਲੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਫਿਲਹਾਲ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























