Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’
ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਰਾਜਾ ਵੜਿੰਗ ਨੇ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਸੋਸ਼ਲ ਮੀਡੀਆ ‘ਤੇ ਖ਼ੁਦ ਨੂੰ ‘ਸਾਬਕਾ ਪ੍ਰਧਾਨ’ ਲਿਖ ਲਿਆ ਹੈ।

ਰਾਜਾ ਵੜਿੰਗ ਨੇ ਖ਼ੁਦ ਆਪਣੇ ‘ਐਕਸ’ ਅਕਾਊਂਟ ਦੀ ਬਾਇਓ ਵਿਚ ਖੁਦ ਨੂੰ ‘ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ’ ਲਿਖ ਲਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਹੀ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਦੀ ਪੁਸ਼ਟੀ ਕਰ ਦਿੱਤੀ ਹੈ। ਦੱਸ ਦਈਏ ਕਿ ਬੀਤੀ ਦੇਰ ਰਾਤ ਤੋਂ ਹੀ ਰਾਜਾ ਵੜਿੰਗ ਦੇ ਅਸਤੀਫ਼ੇ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਤੇ ਇਹ ਵੀ ਆਖ਼ਿਆ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਛੇਤੀ ਹੀ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























