ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ
ਚੰਡੀਗੜ੍ਹ, 4 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 5 ਅਕਤੂਬਰ, ਸੋਮਵਾਰ ਨੂੰ ਹੋਵੇਗੀ। ਇਹ ਮੀਟਿੰਗ ਦੁਪਹਿਰ 2 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਬੁਲਾਈ ਗਈ ਹੈ। ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਅਹਿਮ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।























