6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ
ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) 6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ( 5 ਅਕਤੂਬਰ ) ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਬਿਕਰਮ ਮਜੀਠੀਆ ਅੱਜ ਪੁੱਛਗਿੱਛ ਲਈ SIT ਅੱਗੇ ਪੇਸ਼ ਹੋਣਗੇ। ਇਸ ਮਾਮਲੇ ਵਿੱਚ ਐੱਸ.ਆਈ.ਟੀ. ਵੱਲੋਂ ਜਗਦੀਸ਼ ਭੋਲਾ ਨੂੰ ਵੀ ਤਲਬ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਟੀਮ ਵੱਲੋਂ ਪਹਿਲੀ ਵਾਰ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪਹਿਲੀ ਵਾਰ ਹੋਵੇਗਾ ਜਦੋਂ ਇਸ ਮਾਮਲੇ ਦੀ ਜਾਂਚ ਦੌਰਾਨ ਮਜੀਠੀਆ ਅਤੇ ਭੋਲਾ ਤੋਂ ਇਕੱਠੇ ਪੁੱਛਗਿੱਛ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਮਜੀਠੀਆ ਦਾ ਨਾਮ ਸਭ ਤੋਂ ਪਹਿਲਾਂ 2013-14 ਦੇ ਜਗਦੀਸ਼ ਭੋਲਾ ਡਰੱਗ ਰੈਕੇਟ ਵਿੱਚ ਉਭਰਿਆ ਸੀ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜਾਂਚ ਦੌਰਾਨ ਇਸ ਮਨੀ ਲਾਂਡਰਿੰਗ ਅਤੇ ਡਰੱਗ ਰੈਕੇਟ ਦੇ ਨੈੱਟਵਰਕ ਨੂੰ 6,000 ਕਰੋੜ ਰੁਪਏ ਤੱਕ ਦਾ ਦੱਸਿਆ ਸੀ, ਜਿਸ ਤੋਂ ਬਾਅਦ 2014 ਵਿੱਚ ਭੋਲਾ ਨੇ ਮਜੀਠੀਆ ਦਾ ਨਾਂ ਲਿਆ ਸੀ। ਦਸੰਬਰ 2021 ਵਿੱਚ ਪੰਜਾਬ ਪੁਲਿਸ ਦੀ ਅਪਰਾਧ ਸ਼ਾਖਾ ਨੇ ਐਨਡੀਪੀਐਸ ਐਕਟ ਦੀ ਧਾਰਾ 25, 27-ਏ ਅਤੇ 29 ਤਹਿਤ ਬਿਕਰਮ ਮਜੀਠੀਆ ਵਿਰੁੱਧ ਐਫਆਈਆਰ ਦਰਜ ਕੀਤੀ। ਇਹ ਐਫਆਈਆਰ 2018 ਦੀ ਐਸਟੀਐਫ ਰਿਪੋਰਟ ‘ਤੇ ਅਧਾਰਤ ਸੀ। ਪੁਲਿਸ ਨੇ ਦੋਸ਼ ਲਗਾਇਆ ਕਿ ਮਜੀਠੀਆ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ੀ ਵਿਅਕਤੀਆਂ ਨਾਲ ਸਬੰਧ ਸਨ।
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ























