ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ
ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਡੀਸੀ (DC) ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਯੂਨੀਅਨ ਦਾ ਕਹਿਣਾ ਹੈ ਕਿ ਸਵੇਰੇ 11 ਵਜੇ ਉਹ ਡੀਸੀ ਦਫਤਰਾਂ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ। ਇਸ ਦੌਰਾਨ DC ਦਫਤਰਾਂ ਦੇ ਗੇਟ ਬੰਦ ਕਰਨਗੇ ਤੇ ਕਿਸਾਨਾਂ ਵੱਲੋਂ ਅਧਿਕਾਰੀਆਂ ਨੂੰ ਅੰਦਰ ਜਾਣ ਤੋਂ ਰੋਕਿਆ ਜਾਵੇਗਾ।






















