ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਉਹ ਰਾਜਧਾਨੀ ਵਿੱਚ ਹੀ ਮੌਜੂਦ ਹਨ। ਇਸ ਦੌਰਾਨ, ਉਹ ਪੰਜਾਬ ਨਾਲ ਸਬੰਧ ਰੱਖਣ ਵਾਲੇ ਹਰ ਕਾਂਗਰਸੀ ਆਗੂ ਨੂੰ ਮਿਲ ਰਹੇ ਹਨ। ਪਰਗਟ ਸਿੰਘ 6 ਅਕਤੂਬਰ ਨੂੰ ਦਿੱਲੀ ਤੋਂ ਪੰਜਾਬ ਪਰਤਣਗੇ। ਇਸ ਤੋਂ ਬਾਅਦ, ਉਹ ਚੰਡੀਗੜ੍ਹ ਵਿੱਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ, ਜਿੱਥੇ ਧੜੇਬਾਜ਼ੀ ਖਤਮ ਕਰਨ ਅਤੇ ਆਗਾਮੀ ਚੋਣਾਂ ਦੀ ਲੜਾਈ ਲਈ ਇਕਜੁੱਟ ਹੋਣ ਦਾ ਸਪੱਸ਼ਟ ਸੰਦੇਸ਼ ਦਿੱਤਾ ਜਾਵੇਗਾ।
ਬੀਤੇ ਕੱਲ੍ਹ ਪਰਗਟ ਸਿੰਘ ਵੱਲੋਂ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਉਨ੍ਹਾਂ ਮੁਲਾਕਾਤ ਕੀਤੀ ਗਈ।























