ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ
ਚੰਡੀਗੜ੍ਹ , 5 ਅਕਤੂਬਰ (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮਹੱਤਵਪੂਰਨ ਬੈਠਕ ਹੋਈ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੀ ਮੀਟਿੰਗ ‘ਚ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਦੇ ਦਫ਼ਤਰ ਵਿੱਚ ਨਵੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦਿੱਤੀ ਹੈ। ਦੱਸ ਦਈਏ ਕਿ 19 ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਗਿਆ ਹੈ। ਇਹਨਾਂ ਅਸਾਮੀਆਂ ‘ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਬਣਾਉਣ ਲਈ ‘ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ’ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਗਈ। ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ PICTES ਅਧੀਨ ਕੰਮ ਕਰਦੇ ਨਾਨ-ਟੀਚਿੰਗ ਕਰਮਚਾਰੀਆਂ ਨੂੰ ਸੁਸਾਇਟੀ ਅਧੀਨ ਲਿਆ ਕੇ ਰੈਗੂਲਰ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸਦੇ ਨਾਲ ਹੀ 1400 ਦੇ ਕਰੀਬ ਨਰਸਿੰਗ ਸਟਾਫ਼ ਲਈ ਨਵੇਂ ਸੇਵਾ ਨਿਯਮਾਂ (Rules) ਨੂੰ ਹਰੀ ਝੰਡੀ ਦਿੱਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























