Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ
ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਟ ‘X’ ‘ਤੇ ਦਿੱਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਟ ‘X’ ‘ਤੇ ਦੱਸਿਆ ਗਿਆ ਕਿ, “ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ (ਸ. ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਸ. ਪਾਲ ਸਿੰਘ ਫਰਾਂਸ ਅਤੇ ਸ. ਬਲਵਿੰਦਰ ਪਾਲ ਸਿੰਘ) ਨਾਲ ਅਹਿਮ ਮੀਟਿੰਗ ਹੋਈ…
ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ‘ਤੇ ਕਮੇਟੀ ਮੈਂਬਰਾਂ ਦੇ ਵਿਚਾਰ ਅਤੇ ਅਪੀਲ ਨੂੰ ਬੜੇ ਗੌਰ ਨਾਲ ਸੁਣਿਆ… ਮੈਂ ਕਮੇਟੀ ਨੂੰ ਪੂਰਾ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਦਾ ਜਲਦ ਤੋਂ ਜਲਦ ਢੁੱਕਵਾਂ ਹੱਲ ਕੱਢਣ ਲਈ ਵਚਨਬੱਧ ਹੈ…
ਜਿਹੜੇ ਵਾਜਿਬ ਅਤੇ ਕਾਨੂੰਨੀ ਕਦਮ ਪਿਛਲੀਆਂ ਸਰਕਾਰਾਂ ਵੱਲੋਂ ਕਈ ਸਾਲਾਂ ਤੋਂ ਨਹੀਂ ਚੁੱਕੇ ਗਏ, ਸਾਡੀ ਸਰਕਾਰ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਚੁੱਕੇਗੀ ਤਾਂ ਜੋ ਇਸ ਮੁੱਦੇ ਦਾ ਜਲਦ ਹੱਲ ਕੀਤਾ ਜਾ ਸਕੇ… ਪੰਜਾਬ ਸਰਕਾਰ ਹਮੇਸ਼ਾ ਇਨਸਾਫ਼ ਦੇ ਨਾਲ ਖੜ੍ਹੀ ਹੈ…ਇਨਕਲਾਬ ਜ਼ਿੰਦਾਬਾਦ!”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























