• Latest
  • Trending
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

59 minutes ago
ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

7 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

2 hours ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

2 hours ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

3 hours ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

4 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

4 hours ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

5 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

5 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

6 hours ago
Hindi News
English News
Tuesday, October 6, 2026
No Result
View All Result
33 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

October 6, 2026
in ਖਬਰਾਂ
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

– ਸਰਾਂ ਦੇ ਕਰਮਚਾਰੀ ਵੱਲੋਂ ਰਿਕਾਰਡ ਨਾਲ ਛੇੜਛਾੜ ਆਈ ਸਾਹਮਣੇ

– ਜਾਂਚ ਤੋਂ ਪਹਿਲਾਂ ਚਲਾਇਆ ਸਿਆਸੀ ਟਰਾਇਲ ਸਿੱਖ ਸੰਸਥਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼- ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ ਵਾਰਤਾ): ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਹੈ। ਇਸ ਰਿਪੋਰਟ ਵਿਚ ਗੁਰਦੁਆਰਾ ਪ੍ਰਬੰਧ ਨਾਲ ਸਬੰਧਤ ਰਿਕਾਰਡ, ਸਰਾਵਾਂ ਦੇ ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਦੇ ਆਧਾਰ ’ਤੇ ਸਾਹਮਣੇ ਆਏ ਤੱਥ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਸਾਂਝੇ ਕੀਤੇ।

ਇਸ ਸਬੰਧੀ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਥੇ ਪੁਲਿਸ ਵੱਲੋਂ ਦਰਜ ਕੀਤੀ ਐਫਆਈਆਰ ਦੀ ਜਾਂਚ ਕੀਤੀ ਜਾ ਰਹੀ ਹੈ, ਉਥੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਬ-ਕਮੇਟੀ ਬਣਾ ਕੇ ਵਿਭਾਗੀ ਜਾਂਚ ਕਰਵਾਈ ਗਈ ਹੈ। ਜਾਂਚ ਅਨੁਸਾਰ ਸੱਚ ਸਾਹਮਣੇ ਆਉਣ ਤੋਂ ਪਹਿਲਾਂ ਹੀ ਸ਼ੋਸ਼ਲ ਮੀਡੀਆ ’ਤੇ ਸਿਆਸੀ ਟਰਾਇਲ ਚਲਾਉਣਾ ਸਿੱਖ ਸੰਸਥਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਸਬ-ਕਮੇਟੀ ਨੇ ਸਰਾਵਾਂ ਦੇ ਰਿਕਾਰਡਾਂ ਦੀ ਘੋਖ ਕੀਤੀ, ਜਿਸ ਅਨੁਸਾਰ ਸਬੰਧਤ ਬੀਬੀ ਵੱਲੋਂ ਵੱਖ-ਵੱਖ ਸਮਿਆਂ ’ਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਸਰਾਵਾਂ ਵਿਚ ਰਹਿਣ ਸਬੰਧੀ ਇੰਦਰਾਜ ਮੌਜੂਦ ਹਨ। ਰਿਕਾਰਡ ਅਨੁਸਾਰ ਵੱਖ-ਵੱਖ ਸਮੇਂ ਬੀਬੀ ਵੱਲੋਂ ਕਮਰਾ ਲੈਣ ਸਮੇਂ ਬਕਾਇਦਾ ਬਣਦੀ ਭੇਟਾ ਜਮ੍ਹਾਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਹ ਕਹਿਣਾ ਬਿਲਕੁਲ ਗ਼ਲਤ ਹੈ ਕਿ ਸ਼੍ਰੋਮਣੀ ਕਮੇਟੀ ਨੇ ਬੀਬੀ ਨੂੰ ਸਰਾਵਾਂ ਵਿਚ ਬਿਨਾਂ ਪੈਸੇ ਦੇ ਕਮਰਾ ਅਤੇ ਗੱਡੀ ਦੀ ਸਹੂਲਤ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਸਰਾਵਾਂ ਦੇ ਇੰਚਾਰਜ ਅਮਰੀਕ ਸਿੰਘ ਵੱਲੋਂ ਰਜਿਸਟਰ ਵਿਚ ਰੀਕਾਰਡ ਨਾਲ ਛੇੜਛਾੜ ਕਰਕੇ ਬਾਅਦ ਵਿਚ ਅਲਤ ਇੰਦਰਾਜ ਸ਼ਾਮਲ ਕੀਤੇ ਗਏ। ਸਬੰਧਤ ਰਜਿਸਟਰ ਵਿਚ ਅਜਿਹਾ ਦੋ ਵਾਰ ਕੀਤਾ ਗਿਆ। ਕਿਉਂਕਿ ਰਜਿਸਟਰ ਵਿਚ ਪਹਿਲਾਂ ਹੀ ਸੀਰੀਅਲ ਨੰ: ਅੱਗੇ ਚੱਲ ਰਹੇ ਸਨ, ਇਸ ਲਈ ਪਿਛਲੇ ਸਥਾਨ ’ਤੇ ਐਂਟਰੀ ਕਰਕੇ ਸੀਰੀਅਲ ਨੰਬਰਾਂ ਨਾਲ ਵੀ ਛੇੜਛਾੜ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਰਾਵਾਂ ਨਾਲ ਸਬੰਧਤ ਰਜਿਸਟਰਾਂ ਦਾ ਰਿਕਾਰਡ ਵੀ ਮੀਡੀਆ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਮੀਡੀਆ ਸਾਹਮਣੇ ਰਿਕਾਰਡ ਜਨਤਕ ਕਰਦਿਆਂ ਦਿਖਾਇਆ ਕਿ ਵੱਖ-ਵੱਖ ਸਮੇਂ ’ਤੇ ਸੱਤ ਵਾਰ ਬੀਬੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭੇਟਾ ਦੇ ਕੇ ਕਮਰਾ ਲਿਆ ਅਤੇ ਇਸ ਦੌਰਾਨ ਉਸ ਨਾਲ ਕਈ ਮੈਂਬਰ ਸਰਾਂ ਵਿਚ ਠਹਿਰੇ ਸਨ।

ਇਸੇ ਤਰ੍ਹਾਂ ਉਸ ਨੇ ਸ੍ਰੀ ਅੰਮ੍ਰਿਤਸਰ ਵਿਖੇ ਵੀ ਸੱਤ ਵਾਰ ਕਮਰਾ ਭੇਟਾ ਸਹਿਤ ਪ੍ਰਾਪਤ ਕੀਤਾ ਅਤੇ ਦੋ ਵਾਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਵੀ ਰਹੀ। ਇਹ ਆਮ ਤੌਰ ’ਤੇ ਸ਼ਰਧਾਲੂਆਂ ਦੀ ਤਰ੍ਹਾਂ ਕਮਰਾ ਪ੍ਰਾਪਤ ਕੀਤਾ ਗਿਆ, ਪ੍ਰੰਤੂ ਇਨ੍ਹਾਂ ਤੋਂ ਇਲਾਵਾ ਬਾਕੀ ਇੰਦਰਾਜ ਰਿਕਾਰਡ ਨਾਲ ਛੇੜਛਾੜ ਕਰਕੇ ਦਰਜ ਕੀਤੇ ਗਏ ਹਨ, ਇਸ ਵਿਚਲੀ ਲਿਖਾਈ ਵੀ ਚੱਲ ਰਹੀ ਤਰਤੀਬ ਨਾਲ ਮੇਲ ਨਹੀਂ ਖਾਂਦੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਦੋਹਾਂ ਇੰਦਰਾਜਾਂ ਦੀ ਲਿਖਾਈ ਬਾਰੇ ਜਾਂਚ ਰਿਪੋਰਟ ਵੀ ਲਈ ਜਾਵੇਗੀ। ਉਨ੍ਹਾਂ ਆਖਿਆ ਕਿ ਇਹ ਬਹੁਤ ਸਾਜ਼ਿਸ਼ ਸੀ, ਜਿਸ ਦੇ ਦੋਸ਼ੀਆਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਬੀਬੀ ਨੂੰ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦੇ ਮਾਮਲੇ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੇਂ-ਸਮੇਂ ਲੋੜਵੰਦਾਂ ਨੂੰ ਧਰਮ ਅਰਥ ਫੰਡ ਵਿੱਚੋਂ ਸਹਾਇਤਾ ਦਿੰਦੀ ਹੈ। ਬੀਬੀ ਵੱਲੋਂ ਆਪਣੀ ਬਿਮਾਰੀ ਦਾ ਹਵਾਲਾ ਦਿੰਦਿਆਂ ਇਲਾਜ਼ ਲਈ ਸਹਾਇਤਾ ਲਈ ਦਿੱਤੀ ਅਰਜ਼ੀ ਅਤੇ ਮੈਡੀਕਲ ਦਸਤਾਵੇਜ਼ਾਂ ਦੇ ਅਧਾਰ ’ਤੇ ਅੰਤ੍ਰਿੰਗ ਕਮੇਟੀ ਨੇ ਇਹ ਸਹਾਇਤਾ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਸੀ। ਲਗਾਏ ਗਏ ਮੈਡੀਕਲ ਦਸਤਾਵੇਜ਼ ਸਰਕਾਰੀ ਹਸਪਤਾਲ ਤੇ ਡਿਸਪੈਂਸਰੀ ਦੇ ਹਨ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਤੋਂ ਨਹੀਂ ਬਲਕਿ ਇਹ ਆਮ ਤੌਰ ’ਤੇ ਦਿੱਤੀ ਜਾਣ ਵਾਲੀ ਸਹਾਇਤਾ ਦੇ ਖਾਤੇ ਧਰਮ ਅਰਥ ਫੰਡ ਵਿੱਚੋਂ ਹਨ ਅਤੇ ਅਜਿਹੀਆਂ ਸਹਾਇਤਾ ਅਕਸਰ ਹੀ ਲੋੜਵੰਦਾਂ ਨੂੰ ਦਿੱਤੀਆਂ ਜਾਂਦੀਆਂ ਹਨ।

ਉਨ੍ਹਾਂ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਚੱਲ ਰਹੀ ਪੁਲਿਸ ਜਾਂਚ ਦੌਰਾਨ ਕਿਸ ਹੈਸੀਅਤ ਵਿਚ ਬੀਬੀ ਦੇ ਫੋਨ ਦਾ ਰਿਕਾਰਡ ਜਨਤਕ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਇਹ ਕੇਵਲ ਸਿੱਖ ਸੰਸਥਾ ਨੂੰ ਜਾਣਬੁਝ ਕੇ ਨਿਸ਼ਾਨੇ ’ਤੇ ਲੈਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਬਲਤੇਜ ਪੰਨੂ ਦੇ ਇਨ੍ਹਾਂ ਦੋਸ਼ਾਂ ਨੂੰ ਵੀ ਨਕਾਰਿਆ ਕਿ ਬੀਬੀ ਸ੍ਰੀ ਅਨੰਦਪੁਰ ਸਾਹਿਬ ਰਹਿਣ ਤੋਂ ਪਹਿਲਾਂ ਉਨ੍ਹਾਂ ਨੂੰ ਮਿਲੀ ਸੀ ਅਤੇ ਇਸ ਬਾਰੇ ਉਨ੍ਹਾਂ ਅਮਰਜੀਤ ਸਿੰਘ ਚਾਵਲਾ ਨੂੰ ਕਿਹਾ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਗੱਲ ਬਿਲਕੁਲ ਗ਼ਲਤ ਹੈ ਅਤੇ ਉਨ੍ਹਾਂ ਰੱਬ ਨੂੰ ਜਾਨ ਦੇਣੀ ਹੈ। ਸੋ ਇਲਜ਼ਾਮ ਲਗਾਉਣ ਵਾਲੇ ਕਿਰਦਾਰਕੁਸ਼ੀ ਕਰਨ ਤੋਂ ਬਾਜ਼ ਆਉਣ, ਕਿਉਂਕਿ ਉਨ੍ਹਾਂ ਵਰਗੀ ਭਾਸ਼ਾ ਬੋਲਣਾ ਮੇਰੇ ਸੁਭਾਅ ਦਾ ਹਿੱਸਾ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਸੰਜੀਦਾ ਮਾਮਲਾ ਹੈ, ਜਿਸ ਦਾ ਹਰ ਸੱਚ ਸੰਗਤਾਂ ਦੇ ਸਾਹਮਣੇ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਠੋਸ ਸਬੂਤ ਦੇ ਕਿਸੇ ਦੀ ਕਿਰਦਾਰਕੁਸ਼ੀ ਕਰਨੀ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥਕ ਸੰਸਥਾ ਹੈ, ਕਿਸੇ ਵਿਅਕਤੀ ਦੀਆਂ ਕਮੀਆਂ ਜਾਂ ਗ਼ਲਤੀਆਂ ਨੂੰ ਅਧਾਰ ਬਣਾ ਕੇ ਪੂਰੀ ਸੰਸਥਾ ਨੂੰ ਨਿਸ਼ਾਨਾ ਬਨਾਉਣਾ ਸਿੱਖ ਕੌਮ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦਾ ਪੂਰਾ ਸੱਚ ਸਾਹਮਣੇ ਆਵੇ ਇਸੇ ਲਈ ਉਨ੍ਹਾਂ ਨੇ ਸੀਬੀਆਈ ਦੀ ਮੰਗ ਕੀਤੀ ਸੀ, ਜਿਸ ਲਈ ਉਹ ਮੁੜ ਦੁਹਰਾਅ ਰਹੇ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

by Jaspreet Kaur
October 6, 2026
0

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ 'ਤੇ CM ਮਾਨ ਦਾ ਵੱਡਾ ਬਿਆਨ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਮਹਿਲਾ ਕ੍ਰਿਕਟ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

by Jaspreet Kaur
October 6, 2026
0

ED ਦੇ Joint Director ਸਵਪਨ ਬੋਸ ਦਾ ਦੇਹਾਂਤ ਨਵੀ ਦਿੱਲੀ, 6 ਅਕਤੂਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਯੁਕਤ...

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
October 6, 2026
0

Punjab Weather: ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

by Jaspreet Kaur
October 6, 2026
0

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ 'ਤੇ CM ਮਾਨ ਦਾ ਵੱਡਾ ਬਿਆਨ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਮਹਿਲਾ ਕ੍ਰਿਕਟ...

Most Popular

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

by Navjot
3 days ago
0

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ ਨਵੀਂ ਦਿੱਲੀ, 3 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 