• Latest
  • Trending
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

1 hour ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

9 minutes ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

21 minutes ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

53 minutes ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

58 minutes ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

1 hour ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

1 hour ago
AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

2 hours ago
ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

2 hours ago
ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

3 hours ago
ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

4 hours ago
Hindi News
English News
Tuesday, October 6, 2026
No Result
View All Result
26 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 3,548 ਪ੍ਰਮਾਣਿਤ ਜੇਤੂਆਂ ਨੂੰ 2.30 ਕਰੋੜ ਰੁਪਏ ਦੇ ਇਨਾਮ ਵੰਡੇ: ਹਰਪਾਲ ਸਿੰਘ ਚੀਮਾ

October 6, 2026
in ਖਬਰਾਂ, ਪੰਜਾਬ

ਭਗਵੰਤ ਮਾਨ ਸਰਕਾਰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਟੈਕਸ ਚੋਰੀ ਰੋਕਣ ਅਤੇ ਮਾਲੀਆ ਵਧਾਉਣ ਲਈ ਖਪਤਕਾਰ ਅਸਲ ਬਿੱਲ ਜ਼ਰੂਰ ਮੰਗਣ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੀ ਪ੍ਰਮੁੱਖ ਸਕੀਮ “ਬਿੱਲ ਲਿਆਓ ਇਨਾਮ ਪਾਓ” (ਮੇਰਾ ਬਿੱਲ ਸਕੀਮ) ਵਿੱਚ ਇੱਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, “ਇਸ ਸਕੀਮ ਤਹਿਤ ਹੁਣ ਤੱਕ 9.40 ਕਰੋੜ ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਗਈ ਹੈ (ਜਿਸ ਵਿੱਚੋਂ 7.31 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ), 135 ਨਵੇਂ ਡੀਲਰ ਰਜਿਸਟਰ ਕੀਤੇ ਗਏ, ਅਤੇ ਵਿੱਤੀ ਵਰ੍ਹੇ 2025–26 ਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚ 3,548 ਪ੍ਰਮਾਣਿਤ ਲੱਕੀ ਡਰਾਅ ਜੇਤੂਆਂ ਨੂੰ 2.30 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ। ਇਸ ਸਕੀਮ ਨੇ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਲੋਕਾਂ ਨੂੰ ਉਤਸ਼ਾਹਿਤ ਕਰਨ, ਦੋਵਾਂ ਪੱਖਾਂ ਤੋਂ ਸ਼ਾਨਦਾਰ ਨਤੀਜੇ ਦਿੱਤੇ ਹਨ।”

ਇਸ ਪਹਿਲਕਦਮੀ ਦੀ ਕਾਮਯਾਬੀ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਰਾਹੀਂ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣੀ ਅਤੇ ਸੂਬੇ ਭਰ ਵਿੱਚ ਟੈਕਸ ਨਿਯਮਾਂ ਦੀ ਉਲੰਘਣਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਈ। ਲਗਾਤਾਰ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਜ਼ਰੀਏ ਕਰ ਵਿਭਾਗ ਨੇ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਨੂੰ ਫੜਿਆ, ਜਿਸ ਦੇ ਸਿੱਟੇ ਵਜੋਂ 9.40 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ ਸਰਕਾਰੀ ਖ਼ਜ਼ਾਨੇ ਵਿੱਚ 7.31 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ। ਇਸ ਦੇ ਨਾਲ ਹੀ 135 ਨਵੇਂ ਡੀਲਰਾਂ ਨੂੰ ਰਜਿਸਟਰ ਕਰਕੇ ਟੈਕਸ ਦੇ ਦਾਇਰੇ ਨੂੰ ਹੋਰ ਵਿਸ਼ਾਲ ਕੀਤਾ ਗਿਆ।”

ਉਨ੍ਹਾਂ ਨੇ “ਮੇਰਾ ਬਿੱਲ ਸਕੀਮ” ਲੱਕੀ ਡਰਾਅ ਤਹਿਤ ਖਪਤਕਾਰਾਂ ਨੂੰ ਦਿੱਤੇ ਜਾਣ ਵਾਲੇ ਇਨਾਮਾਂ ਦੇ ਅੰਕੜੇ ਸਾਂਝੇ ਕਰਦਿਆਂ ਆਮ ਲੋਕਾਂ ਦੀ ਉਤਸ਼ਾਹੀ ਹਿੱਸੇਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਵਿੱਤੀ ਵਰ੍ਹੇ 2025–26 ਅਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚੋਂ ਤਸਦੀਕ ਉਪਰੰਤ ਕੁੱਲ 3,548 ਜੇਤੂ ਸਾਹਮਣੇ ਆਏ, ਜਿਨ੍ਹਾਂ ਨੂੰ ਕੁੱਲ 2,30,38,070 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਇਕੱਲੇ ਵਿੱਤੀ ਵਰ੍ਹੇ 2025–26 ਵਿੱਚ 3,080 ਪ੍ਰਮਾਣਿਤ ਜੇਤੂਆਂ ਨੂੰ 1,98,15,980 ਰੁਪਏ ਦਿੱਤੇ ਗਏ, ਜਦਕਿ ਵਿੱਤੀ ਵਰ੍ਹੇ 2026–27 ਦੌਰਾਨ ਜਾਰੀ ਡਰਾਵਾਂ ਤਹਿਤ ਖ਼ੁਸ਼ਕਿਸਮਤ ਭਾਗੀਦਾਰਾਂ ਨੂੰ ਵਾਧੂ 32,22,090 ਰੁਪਏ ਵੰਡੇ ਜਾ ਚੁੱਕੇ ਹਨ।”

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਪਾਰਦਰਸ਼ਤਾ ਲਿਆਉਣ ਅਤੇ ਟੈਕਸ ਪ੍ਰਣਾਲੀ ਵਿੱਚ ਖਪਤਕਾਰਾਂ ਦੀ ਸ਼ਮੂਲੀਅਤ ਵਧਾਉਣ ਲਈ ਇੱਕ ਕਾਰਗਰ ਸਾਧਨ ਸਾਬਤ ਹੋਈ ਹੈ। ਉਨ੍ਹਾਂ ਕਿਹਾ, “ਟੈਕਸ ਚੋਰੀ ਰੋਕਣ, ਅਹਿਮ ਮਾਲੀਆ ਇਕੱਠਾ ਕਰਨ, ਸੁਚੇਤ ਨਾਗਰਿਕਾਂ ਨੂੰ ਇਨਾਮ ਦੇਣ ਅਤੇ ਟੈਕਸ ਦਾ ਘੇਰਾ ਵਧਾਉਣ ਵਿੱਚ ਮਿਲੀ ਠੋਸ ਸਫ਼ਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਇਸ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਸਕੀਮ ਦੀ ਮਿਆਦ ਇੱਕ ਸਾਲ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਹੈ।”

1 ਮਾਰਚ 2026 ਤੋਂ 31 ਅਗਸਤ 2026 ਤੱਕ ਦੇ ਛੇ ਮਹੀਨਿਆਂ ਦੌਰਾਨ ਇਸ ਸਕੀਮ ਤਹਿਤ ਹੋਈਆਂ ਕਾਰਵਾਈਆਂ ਦਾ ਜਾਇਜ਼ਾ ਲੈਂਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 33,06,280 ਰੁਪਏ ਦਾ ਜੁਰਮਾਨਾ ਸ਼ਾਮਲ ਹੈ। ਮੈਂ ਕਰ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਸਬੰਧਤ ਫੀਲਡ ਅਧਿਕਾਰੀਆਂ ਨੂੰ ਅਗਲੇ ਮਹੀਨੇ ਦੇ ਅੰਦਰ-ਅੰਦਰ ਬਕਾਇਆ 33.06 ਲੱਖ ਰੁਪਏ ਦੀ ਵਸੂਲੀ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਾਲ ਹੀ ਇਸ ਮਾਮਲੇ ਦੀ ਕਾਰਵਾਈ ਰਿਪੋਰਟ ਰਿਕਾਰਡ ਵਿੱਚ ਦਰਜ ਕਰਨ ਲਈ ਕਿਹਾ ਹੈ।”

ਭਗਵੰਤ ਮਾਨ ਸਰਕਾਰ ਦੀ ਸਾਫ਼, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਖ਼ਰੀਦਦਾਰੀ ‘ਤੇ ਅਸਲ ਬਿੱਲ ਮੰਗਣ, ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਲੱਕੀ ਡਰਾਅ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਅਤੇ ਇੱਕ ਆਰਥਿਕ ਤੌਰ ‘ਤੇ ਮਜ਼ਬੂਤ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

Tags: Harpal Singh CheemaLatest Punjab newsPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

by Jaspreet Kaur
October 6, 2026
0

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ...

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

by Jaspreet Kaur
October 6, 2026
0

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼ - ਜਾਣੋ ਕਦੋ ਤੋਂ ਸੰਭਾਲਣਗੇ IAF ਦੀ ਕਮਾਨ ਨਵੀ ਦਿੱਲੀ, 6...

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

by Ankit
October 6, 2026
0

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ ਪੰਜਾਬ ਪੁਲਿਸ ਨੇ 1 ਮਾਰਚ...

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

by Ankit
October 6, 2026
0

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ ਜਲ ਸਪਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

by Jaspreet Kaur
October 6, 2026
0

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ...

Most Popular

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

by Ranjit Singh
2 weeks ago
0

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ - ਗੁੱਗਾ ਮਾੜੀ ਵਿਖੇ ਲੱਗੀਆਂ ਲੰਬੀਆਂ ਕਤਾਰਾਂ ਛਪਾਰ (ਲੁਧਿਆਣਾ), 26 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 