Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ
ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਲੰਮੇ ਸਮੇਂ ਤੋਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਲਖਵਿੰਦਰ ਸਿੰਘ ਲੱਖਾ ਨਾਲ ਸਬੰਧਤ ਮਾਮਲਿਆਂ ’ਤੇ ਅੱਜ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਵੇਗੀ।
ਇਨ੍ਹਾਂ ਮਾਮਲਿਆਂ ਤੋਂ ਇਲਾਵਾ ਸੀਬੀਆਈ ਵੱਲੋਂ ਦਾਇਰ ਕੀਤੀਆਂ ਅਪੀਲਾਂ ’ਤੇ ਵੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਇਨ੍ਹਾਂ ਮਾਮਲਿਆਂ ਦੀ ਸੁਣਵਾਈ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਵੀ ਧਿਆਨ ਬਣਿਆ ਹੋਇਆ ਹੈ। ਅੱਜ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਵੱਖ-ਵੱਖ ਪੱਖਾਂ ’ਤੇ ਵਿਚਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਬੰਦੀ ਸਿੰਘ ਲੰਬੇ ਸਮੇਂ ਤੋਂ ਜੇਲ੍ਹਾਂ ‘ਚ ਬੰਦ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























