Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ
ਤਰਨਤਾਰਨ, 7 ਅਕਤੂਬਰ (ਵਿਸ਼ਵ ਵਾਰਤਾ): ਜ਼ਿਲ੍ਹਾ ਤਰਨਤਾਰਨ ਵਿੱਚ ਬੁੱਧਵਾਰ ਸਵੇਰੇ ਦੋ ਨੌਜਵਾਨਾਂ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਉਨ੍ਹਾਂ ਨੂੰ ਲਗਭਗ ਚਾਰ ਤੋਂ ਪੰਜ ਗੋਲੀਆਂ ਮਾਰੀਆਂ। ਬੁੱਧਵਾਰ ਸਵੇਰੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਪਿੰਡ ਦੇ ਨੇੜੇ ਸੜਕ ਕਿਨਾਰੇ ਪਈਆਂ ਮਿਲੀਆਂ। ਇਹ ਵਾਰਦਾਤ ਚੋਹਲਾ ਸਾਹਿਬ ਨੇੜੇ ਵਾਪਰੀ। ਮ੍ਰਿਤਕਾਂ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਿੱਲਾ (26), ਵਾਸੀ ਖਾਰਾ ਪਿੰਡ ਅਤੇ ਪਲਵਿੰਦਰ ਸਿੰਘ ਉਰਫ਼ ਪਿੰਦੀ (23), ਵਾਸੀ ਪਿੰਡ ਪੱਖੋਪੁਰ ਵਜੋਂ ਹੋਈ ਹੈ। ਦੋਵੇਂ ਅਣਵਿਆਹੇ ਸਨ। ਦੋਵਾਂ ਦੀ ਉਮਰ ਕਰੀਬ 27 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਨੌਜਵਾਨਾਂ ਦੀ ਹੱਤਿਆ ਕਿਸੇ ਹੋਰ ਥਾਂ ’ਤੇ ਕੀਤੀ ਗਈ ਅਤੇ ਬਾਅਦ ਵਿੱਚ ਉਨ੍ਹਾਂ ਦੀਆਂ ਲਾਸ਼ਾਂ ਚੋਹਲਾ ਸਾਹਿਬ ਨੇੜੇ ਸੁੱਟ ਦਿੱਤੀਆਂ ਗਈਆਂ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹੱਤਿਆ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























