• Latest
  • Trending
Punjab ਦੇ 19,200 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਜਾਵੇਗੀ ’ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ

Punjab ਦੇ 19,200 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਜਾਵੇਗੀ ’ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ

2 hours ago
National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

17 minutes ago
National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਹੋਣਗੇ ਐਲਾਨ

National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਹੋਣਗੇ ਐਲਾਨ

38 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

1 hour ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਲੜੀ ਦਾ ਦੂਜਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਲੜੀ ਦਾ ਦੂਜਾ ਮੈਚ ਅੱਜ

1 hour ago
Punjab: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵੇਗੀ ਰੂਪ ਕੌਰ ਸੰਧੂ

Punjab: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵੇਗੀ ਰੂਪ ਕੌਰ ਸੰਧੂ

2 hours ago
Hukamnama Sri Darbar Sahib Today – 09 October 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 October 2026 | Ang 611 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

12 hours ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

13 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

13 hours ago
Hindi News
English News
Friday, October 9, 2026
No Result
View All Result
25 °c
Chandigarh
26 ° Sat
26 ° Sun
26 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ 19,200 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਜਾਵੇਗੀ ’ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ

October 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਦੇ 19,200 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਜਾਵੇਗੀ ’ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ

Punjab ਦੇ 19,200 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਜਾਵੇਗੀ ’ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ

ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ): ਭਗਵੰਤ ਮਾਨ ਸਰਕਾਰ ਵੱਲੋਂ ਅੱਜ 9 ਅਕਤੂਬਰ 2026 ਨੂੰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 19,200 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ ’ਮਾਪੇ-ਅਧਿਆਪਕ ਮਿਲਣੀ’ ਕਰਵਾਈ ਜਾਵੇਗੀ, ਜਿਸ ਵਿੱਚ ਲਗਭਗ 25 ਲੱਖ ਮਾਪਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। “ਹਰ ਦਿਨ, ਇੱਕ ਕਦਮ ਅੱਗੇ” ਵਿਸ਼ੇ ਹੇਠ ਕਰਵਾਏ ਜਾਣ ਵਾਲੇ ਇਸ ਉਪਰਾਲੇ ਰਾਹੀਂ ਮਾਪੇ ਅਤੇ ਅਧਿਆਪਕ ਮਿਲ ਕੇ ਹਰੇਕ ਬੱਚੇ ਦੀ ਤੱਰਕੀ ਦਾ ਜਸ਼ਨ ਮਨਾਉਣਗੇ, ਉਨ੍ਹਾਂ ਖੇਤਰਾਂ ਨੂੰ ਸਮਝਣਗੇ ਜਿਸ ਵਿੱਚ ਬੱਚੇ ਨੂੰ ਸਹਾਇਤਾ ਦੀ ਲੋੜ ਹੋ ਸਕਦੀ ਹੈ ਅਤੇ ਬੱਚੇ ਦੀ ਸਿੱਖਿਆ ਦੇ ਅਗਲੇ ਪੜਾਵਾਂ ਲਈ ਸਾਂਝੇ ਤੌਰ ’ਤੇ ਯੋਜਨਾ ਬਣਾਉਣਗੇ। ਇਹ ਵੱਡ-ਆਕਾਰੀ ਉਪਰਾਲਾ ਭਾਰਤ ਸਰਕਾਰ ਵੱਲੋਂ ਦੇਸ਼ ਵਿੱਚ ਸਿੱਖਿਆ ਦੇ ਖ਼ੇਤਰ ਵਿੱਚ ਨੰਬਰ ਇੱਕ ਰਹਿਣ ਲਈ ਦਿੱਤੀ ਗਈ ਮਾਨਤਾ ਨੂੰ ਹੋਰ ਮਜ਼ਬੂਤੀ ਕਰੇਗਾ।

ਇਹ ਮੈਗਾ ਪੀਟੀਐਮ ਮਾਪਿਆਂ ਨੂੰ ਆਪਣੇ ਬੱਚੇ ਦੇ ਅਧਿਆਪਕ ਨਾਲ ਬੈਠ ਕੇ ਇਹ ਸਮਝਣ ਦਾ ਮੌਕਾ ਦਵੇਗੀ ਕਿ ਉਹਨਾਂ ਦਾ ਬੱਚਾ ਕਿਸ ਖੇਤਰ ਵਿੱਚ ਬਿਹਤਰ ਕਰ ਰਿਹਾ ਹੈ, ਉਹਨਾਂ ਨੂੰ ਕਿੱਥੇ ਮਦਦ ਦੀ ਲੋੜ ਹੋ ਸਕਦੀ ਹੈ ਅਤੇ ਘਰੋਂ ਮਿਲੀ ਹੱਲਾਸ਼ੇਰੀ ਤੇ ਸਕੂਲ ਵਿੱਚ ਮਿਲੀ ਮਦਦ ਬੱਚੇ ਨੂੰ ਭਵਿੱਖ ਸੰਵਾਰਨ ਵਿੱਚ ਕਿਵੇਂ ਸਹਾਈ ਹੋ ਸਕਦੀ ਹੈ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਮਾ-ਪਿਓ ਆਪਣੇ ਬੱਚੇ ਨੂੰ ਅੱਗੇ ਵਧਦਾ ਦੇਖਣਾ ਚਾਹੁੰਦਾ ਹੈ। ਇਹ ਮੈਗਾ ਪੀਟੀਐਮ ਹਰ ਇੱਕ ਬੱਚੇ ਦੇ ਭਵਿੱਖ ਨੂੰ ਸੰਵਾਰਨ ਅਤੇ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਵਿੱਚ ਨੰਬਰ ਇੱਕ ਬਣਾਉਣ ਦਾ ਇੱਕ ਮੌਕਾ ਹੈ। ਜਦੋਂ ਸਕੂਲ ਅਤੇ ਪਰਿਵਾਰ ਮਿਲ ਕੇ ਅਗਲਾ ਕਦਮ ਚੁੱਕਦੇ ਹਨ ਤਾਂ ਸਾਡੇ ਬੱਚਿਆਂ ਵਿੱਚ ਵਿਸ਼ਵ ਪੱਧਰ ’ਤੇ ਅਗਵਾਈ ਅਤੇ ਤਰੱਕੀ ਕਰਨ ਲਈ ਆਤਮਵਿਸ਼ਵਾਸ ਪੈਦਾ ਹੋ ਜਾਂਦਾ ਹੈ।”

ਇਸ ਮੌਕੇ ਮਾਪਿਆਂ ਨਾਲ ਵਿਅਕਤੀਗਤ ਮੀਟਿੰਗਾਂ ਕਰਕੇ ਸਬੰਧਤ ਅਧਿਆਪਕ ਹਰੇਕ ਬੱਚੇ ਦਾ ਰਿਪੋਰਟ ਕਾਰਡ ਸਾਂਝਾ ਕਰਨਗੇ ਅਤੇ ਕਲਾਸਰੂਮ ਵਿੱਚ ਉਹਨਾਂ ਦੀ ਸਮੁੱਚੀ ਕਾਰਗੁਜ਼ਾਰੀ, ਹਾਜ਼ਰੀ, ਸਮਰੱਥਾ ਅਤੇ ਸੁਧਾਰ ਵਾਲੇ ਖੇਤਰਾਂ ਬਾਰੇ ਚਰਚਾ ਕਰਨਗੇ। ਅਧਿਆਪਕ ਅਤੇ ਮਾਪੇ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰੇਕ ਬੱਚੇ ਦੀਆਂ ਵਿਸ਼ੇਸ਼ ਸਿੱਖਣ ਦੀਆਂ ਲੋੜਾਂ ਦੇ ਅਨੁਸਾਰ ਯੋਜਨਾਵਾਂ ਤਿਆਰ ਕਰਨਗੇ। ਇਸ ਦੌਰਾਨ ਮਾਪਿਆਂ ਨੂੰ ਸਵਾਲ ਪੁੱਛਣ ਅਤੇ ਘਰ ਵਿੱਚ ਆਪਣੇ ਬੱਚੇ ਦੀ ਸਿੱਖਣ ਵਿੱਚ ਸਹਾਇਤਾ ਕਰਨ ਦੇ ਸਧਾਰਨ ਤਰੀਕਿਆਂ ਬਾਰੇ ਗੱਲਬਾਤ ਕਰਨ ਦਾ ਮੌਕਾ ਵੀ ਮਿਲੇਗਾ।

ਸਕੂਲ ਵਿਦਿਆਰਥੀ-ਸਹਾਇਤਾ ਪਹਿਲਕਦਮੀਆਂ ਬਾਰੇ ਵੀ ਜਾਗਰੂਕਤਾ ਪੈਦਾ ਕਰਨਗੇ, ਜਦੋਂ ਕਿ ਸਕੂਲ ਪ੍ਰਬੰਧਨ ਕਮੇਟੀ (ਐਸ.ਐਮ.ਸੀ.) ਦੇ ਮੈਂਬਰਾਂ ਨੂੰ ਸਕੂਲਾਂ ਅਤੇ ਬੱਚਿਆਂ ਦੀ ਸਿੱਖਿਆ ਵਿੱਚ ਯੋਗਦਾਨ ਪਾਉਣ ਲਈ ਉਨ੍ਹਾਂ ਦੇ ਸਮੇਂ ਅਤੇ ਮਿਹਨਤ ਲਈ ਮਾਨਤਾ ਦਿੱਤੀ ਜਾਵੇਗੀ।

ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡਾ ਧਿਆਨ ਹਰੇਕ ਬੱਚੇ ’ਤੇ ਵਿਸ਼ੇਸ਼ ਅਤੇ ਨਿੱਜੀ ਧਿਆਨ ਦੇਣ ਅਤੇ ਉਨ੍ਹਾਂ ਦੀ ਤਰੱਕੀ ਲਈ ਸਿੱਖਣ ਦੀਆਂ ਵਿਸ਼ੇਸ਼ ਯੋਜਨਾਵਾਂ ਤਿਆਰ ਕਰਨ ’ਤੇ ਕੇਂਦਰਿਤ ਹੈ। ’ਹਰ ਦਿਨ, ਇੱਕ ਕਦਮ ਅੱਗੇ’ ਸਿਰਫ਼ ਇੱਕ ਵਾਅਦਾ ਨਹੀਂ, ਸਗੋਂ ਹਰੇਕ ਵਿਦਿਆਰਥੀ ਦੀ ਸਮਰੱਥਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਿੱਖਣ ਦੇ ਸਫ਼ਰ ਨੂੰ ਬਿਹਤਰ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਚੁੱਕਿਆ ਗਿਆ ਇੱਕ ਠੋਸ ਕਦਮ ਹੈ।”

ਇਹ ਮੈਗਾ ਪੀ.ਟੀ.ਐਮ. ਸਕੂਲਾਂ ਅਤੇ ਮਾਪਿਆਂ ਵਿਚਾਲੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਕੀਤੇ ਜਾ ਰਹੇ ਯਤਨਾਂ ਦਾ ਹੀ ਇੱਕ ਹਿੱਸਾ ਹੈ। ਐਸ.ਐਮ.ਸੀ. ਮੈਂਬਰ ਮਾਪਿਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਨੂੰ ਇਸ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਵਿੱਚ ਸਕੂਲਾਂ ਦੀ ਮਦਦ ਕਰਨਗੇ। ਇਸ ਰਾਹੀਂ, ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਮਾਪਿਆਂ ਨੂੰ ਆਪਣੇ ਬੱਚੇ ਦੀ ਪ੍ਰਗਤੀ ਬਾਰੇ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ ਅਤੇ ਅਗਲੇ ਪੜਾਅ ਵਿੱਚ ਸਹਾਇਤਾ ਕਰਨ ਦਾ ਵਿਹਾਰਕ ਤਰੀਕਾ ਸੁਝਾਇਆ ਜਾਵੇ। ਇਸ ਨਾਲ ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਦੇਸ਼ ਦੇ ਨੰਬਰ ਇੱਕ ਸਿੱਖਿਆ ਪ੍ਰਣਾਲੀ ਵਜੋਂ ਪੰਜਾਬ ਦੀ ਮੋਹਰੀ ਸਥਿਤੀ ਹੋਰ ਮਜ਼ਬੂਤ ਹੋਵੇਗੀ।

*ਮੁੱਖ ਨੁਕਤੇ:*

ਮਿਤੀ ਅਤੇ ਵਿਸ਼ਾ: 9 ਅਕਤੂਬਰ, 2026 “ਹਰ ਦਿਨ, ਇੱਕ ਕਦਮ ਅੱਗੇ” (ਹਰੇਕ ਬੱਚੇ ਲਈ ਫੈਸਲਾਕੁੰਨ ਕਦਮ)
ਕਵਰੇਜ: ਸਾਰੇ 23 ਜ਼ਿਲ੍ਹਿਆਂ ਵਿੱਚ ਲਗਭਗ 19,200 ਸਰਕਾਰੀ ਸਕੂਲ
ਮਾਪਿਆਂ ਤੱਕ ਪਹੁੰਚ: ਲਗਭਗ 25 ਲੱਖ ਮਾਪੇ
ਵਿਅਕਤੀਗਤ ਧਿਆਨ: ਕਲਾਸਰੂਮ ਦੀ ਕਾਰਗੁਜ਼ਾਰੀ, ਹਾਜ਼ਰੀ ਅਤੇ ਵਿਸ਼ੇਸ਼ ਸਹਾਇਤਾ ਸਬੰਧੀ ਲੋੜਾਂ ਦੇ ਆਧਾਰ ’ਤੇ ਹਰੇਕ ਵਿਦਿਆਰਥੀ ਲਈ ਵਿਅਕਤੀਗਤ ਵਿਕਾਸ ਯੋਜਨਾਵਾਂ ਅਤੇ ਟੀਚਾਗਤ ਧਿਆਨ।
ਮਾਪਿਆਂ ਦੀ ਜਾਗਰੂਕਤਾ: ਵਿਦਿਆਰਥੀ-ਸਹਾਇਤਾ ਪਹਿਲਕਦਮੀਆਂ ਬਾਰੇ ਜਾਣਕਾਰੀ
ਸਮਾਜਿਕ ਮਾਨਤਾ: ਸਕੂਲਾਂ ਅਤੇ ਬੱਚਿਆਂ ਦੀ ਸਿੱਖਿਆ ਵਿੱਚ ਯੋਗਦਾਨ ਲਈ ਐਸ.ਐਮ.ਸੀ. ਮੈਂਬਰਾਂ ਨੂੰ ਹੱਲਾਸ਼ੇਰੀ
ਸੂਬੇ ਦੀ ਪ੍ਰਾਪਤੀ: ਕੇਂਦਰ ਸਰਕਾਰ ਦੇ ਮੁਲਾਂਕਣਾਂ ਰਾਹੀਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਸਭ ਤੋਂ ਬਿਹਤਰ ਪ੍ਰਦਰਸ਼ਨ ਵਾਲੇ ਸੂਬੇ ਵਜੋਂ ਮਿਲੀ ਮਾਨਤਾ ਸਬੰਧੀ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

by Ranjit Singh
October 9, 2026
0

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਵਿੱਚ ਅੱਜ 9 ਅਤੇ...

National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਹੋਣਗੇ ਐਲਾਨ

National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਹੋਣਗੇ ਐਲਾਨ

by Ranjit Singh
October 9, 2026
0

National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਹੋਣਗੇ ਐਲਾਨ - 6 ਅਕਤੂਬਰ ਨੂੰ ਪਈਆਂ ਸਨ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 9, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9 ਅਕਤੂਬਰ...

National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

by Ranjit Singh
October 9, 2026
0

National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ 'ਚ ਯਾਤਰਾ ਕਰਨਾ ਹੋਇਆ ਮਹਿੰਗਾ ਨਵੀਂ ਦਿੱਲੀ, 9 ਅਕਤੂਬਰ (ਵਿਸ਼ਵ ਵਾਰਤਾ): ਅੱਜ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

by Ranjit Singh
October 9, 2026
0

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਵਿੱਚ ਅੱਜ 9 ਅਤੇ...

Most Popular

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
1 week ago
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 