ਪੰਜਾਬ ਸਰਕਾਰ ਨੇ ਫਤਿਹਵੀਰ ਮਾਮਲੇ ਵਿਚ ਸਟੇਟਸ ਰਿਪੋਰਟ ਦਾਖਲ ਕੀਤੀ

43
Advertisement

ਚੰਡੀਗੜ, 3 ਜੁਲਾਈ – ਪੰਜਾਬ ਸਰਕਾਰ ਨੇ ਅੱਜ ਬੋਰਵੈੱਲ ਵਿਚ ਡਿੱਗਣ ਕਾਰਨ ਮੌਤ ਦੇ ਮੂੰਹ ਵਿਚ ਜਾਣ ਵਾਲੇ ਫਤਿਹਵੀਰ ਸਿੰਘ ਦੇ ਮਾਮਲੇ ਵਿਚ ਸਟੇਟਸ ਰਿਪੋਰਟ ਦਾਖਲ ਕੀਤੀ।

ਪੰਜਾਬ ਸਰਕਾਰ ਨੇ ਆਪਣੀ ਰਿਪੋਰਟ ਵਿਚ ਦੱਸਿਆ ਕਿ ਰਾਜ ਵਿਚ 1418 ਬੋਰਵੈੱਲ ਖੁੱਲੇ ਪਾਏ ਗਏ, ਜਿਹਨਾਂ ਨੂੰ ਬੰਦ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 31 ਜੁਲਾਈ ਨੂੰ ਹੋਵੇਗੀ।

ਵਰਨਣਯੋਗ ਹੈ ਕਿ ਸੰਗਰੂਰ ਜਿਲ੍ਹੇ ਵਿਚ ਡੂੰਘੇ ਬੋਰਵੈੱਲ ਵਿਚ ਮਾਸੂਮ ਫਤਿਹਵੀਰ ਸਿੰਘ ਦੇ ਡਿੱਗਣ ਨਾਲ ਮੌਤ ਹੋ ਗਈ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਖਤੀ ਦਿਖਾਉਂਦੇ ਹੋਏ ਪੰਜਾਬ ਸਰਕਾਰ, ਐੱਨਡੀਆਰਐੱਫ ਅਤੇ ਸੰਗਰੂਰ ਦੇ ਡੀਸੀ ਨੂੰ ਨੋਟਿਸ ਜਾਰੀ ਕੀਤਾ ਹੈ।