• Latest
  • Trending
ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

1 day ago
ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

4 hours ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

5 hours ago
ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

5 hours ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

5 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

5 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

5 hours ago
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

5 hours ago
CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

6 hours ago
Hindi News
English News
Saturday, October 10, 2026
No Result
View All Result
24 °c
Chandigarh
25 ° Sun
26 ° Mon
24 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ ਸਿੱਧੂ ਤੇ ਸ਼ੁਭਮਨ ਗਿੱਲ ਦੇ ਪਿਤਾ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ

October 9, 2026
in ਖਬਰਾਂ, ਪੰਜਾਬ
ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ ਸਿੱਧੂ ਤੇ ਸ਼ੁਭਮਨ ਗਿੱਲ ਦੇ ਪਿਤਾ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ

ਕਰਮਜੀਤ ਅਨਮੋਲ, ਜਗਜੀਤ ਸੰਧੂ, ਨਿੰਜਾ, ਕੁਲਵਿੰਦਰ ਬਿੱਲਾ ਤੇ ਬੱਬਲ ਰਾਏ ਨੇ ਸਿਹਤਮੰਦ ਮਨੋਰੰਜਨ ਲਈ ਪ੍ਰੇਰਿਆ

ਜੇਤੂ ਟੀਮਾਂ ਦੇ ਵਾਰਡਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਦਿੱਤੀਆਂ ਜਾਣਗੀਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ

ਪਹਿਲਾ ਇਨਾਮ 3 ਲੱਖ ਰੁਪਏ ਅਤੇ ਪਹਿਲੇ ਨੰਬਰ ‘ਤੇ ਰਹਿਣ ਵਾਲੀ ਟੀਮ ਦੇ ਵਾਰਡ/ਗ੍ਰਾਮ ਪੰਚਾਇਤ ਨੂੰ 11 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

ਬਰਨਾਲਾ, 9 ਅਕਤੂਬਰ (ਵਿਸ਼ਵ ਵਾਰਤਾ);- ਬਰਨਾਲਾ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਹੋਰ ਮੌਕੇ ਦੇਣ ਅਤੇ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇੱਕ ਅਹਿਮ ਪਹਿਲਕਦਮੀ ਕਰਦਿਆਂ ਅੱਜ ਬਰਨਾਲਾ ਚੈਪੀਅਨ ਕੱਪ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ ਕੌਰ ਸਿੱਧੂ, ਭਾਰਤੀ ਕ੍ਰਿਕਟ ਕਪਤਾਨ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਐਸ.ਪੀ. ਮੁਹੰਮਦ ਸਰਫਰਾਜ਼ ਆਲਮ ਸਮੇਤ ਸੰਗੀਤ ਤੇ ਫਿਲਮ ਜਗਤ ਤੋਂ ਕਰਮਜੀਤ ਅਨਮੋਲ, ਜਗਜੀਤ ਸੰਧੂ, ਨਿੰਜਾ, ਕੁਲਵਿੰਦਰ ਬਿੱਲਾ ਤੇ ਬੱਬਲ ਰਾਏ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਬਰਨਾਲਾ ਚੈਪੀਅਨ ਕੱਪ ਦੇ ਉਦਘਾਟਨੀ ਸਮਾਗਮ ਦੌਰਾਨ ਐਮ.ਪੀ. ਮੀਤ ਹੇਅਰ ਨੇ ਕਿਹਾ ਕਿ ਇਸ ਕ੍ਰਿਕਟ ਲੀਗ ਦਾ ਉਦੇਸ਼ ਖੇਡਾਂ ਪ੍ਰਤੀ ਨੌਜਵਾਨਾਂ ਦਾ ਉਤਸ਼ਾਹ ਵਧਾਉਣਾ, ਪ੍ਰਤਿਭਾ ਨੂੰ ਉਭਾਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਕੁਰੀਤੀਆਂ ਤੋਂ ਦੂਰ ਕਰਕੇ ਖੇਡ ਮੈਦਾਨਾਂ ਨਾਲ ਜੋੜਨਾ ਹੈ।

ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਲੱਖਾਂ ਰੁਪਏ ਦੇ ਇਨਾਮ ਅਤੇ ਗ੍ਰਾਂਟਾਂ ਵੰਡੀਆਂ ਜਾਣਗੀਆਂ ਜਿਸ ਵਿਚ ਪਹਿਲਾ ਇਨਾਮ 3 ਲੱਖ ਰੁਪਏ, ਦੂਜਾ ਇਨਾਮ 1.5 ਲੱਖ ਰੁਪਏ, ਤੀਜਾ ਇਨਾਮ 1 ਲੱਖ ਰੁਪਏ ਅਤੇ ਚੌਥਾ ਇਨਾਮ 51 ਹਜ਼ਾਰ ਰੁਪਏ ਹੋਵੇਗਾ।

ਇਸਦੇ ਨਾਲ ਹੀ ਪਹਿਲੇ ਨੰਬਰ ‘ਤੇ ਰਹਿਣ ਵਾਲੀ ਟੀਮ ਦੇ ਸਬੰਧਿਤ ਵਾਰਡ ਜਾਂ ਗ੍ਰਾਮ ਪੰਚਾਇਤ ਨੂੰ 11 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਅਤੇ ਦੂਜੇ ਨੰਬਰ ‘ਤੇ ਰਹਿਣ ਵਾਲੀ ਟੀਮ ਦੇ ਵਾਰਡ ਜਾਂ ਗ੍ਰਾਮ ਪੰਚਾਇਤ ਨੂੰ 6 ਲੱਖ ਰੁਪਏ ਦੀ ਗ੍ਰਾਂਟ ਐਮ.ਪੀ. ਲੈਡ ਫੰਡ ਵਿਚੋਂ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਕ੍ਰਿਕਟ ਲੀਗ ਵਿੱਚ ਬਰਨਾਲਾ ਹਲਕੇ ਦੇ ਵਾਰਡਾਂ ਅਤੇ ਪਿੰਡਾਂ ਦੀਆਂ ਲੱਗਭਗ 90 ਟੀਮਾਂ ਭਾਗ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੈਚ ਬਰਨਾਲਾ ਹਲਕੇ ਦੇ 4 ਖੇਡ ਮੈਦਾਨਾਂ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ, ਖੇਡ ਗਰਾਊਂਡ ਕਰਮਗੜ੍ਹ, ਖੇਡ ਗਰਾਊਂਡ ਦਾਨਗੜ੍ਹ ਅਤੇ ਖੇਡ ਗਰਾਊਂਡ ਖੁੱਡੀ ਕਲਾਂ ਵਿੱਚ ਕਰਵਾਏ ਜਾ ਰਹੇ ਹਨ।

ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਹਿੱਸਾ ਲੈਣ ਆਏ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਖੇਡਾਂ ਵਿੱਚ ਅਨੁਸ਼ਾਸਨ ਦਾ ਹੋਣਾ ਬਹੁਤ ਜ਼ਰੂਰੀ ਹੈ। ਅਨੁਸ਼ਾਸਨ ਵਿੱਚ ਰਹਿ ਕੇ ਹੀ ਖਿਡਾਰੀ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਬਾਖੂਬੀ ਆਪਣਾ ਕੰਮ ਕਰ ਰਹੀ ਹੈ, ਉੱਥੇ ਸਾਨੂੰ ਵੀ ਆਪਣੇ ਨਾਲ ਦੇ ਸਾਥੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਕਿ ਉਹ ਗਲਤ ਸੰਗਤ ਦਾ ਸ਼ਿਕਾਰ ਨਾ ਹੋਵੇ।

ਓਲੰਪੀਅਨ ਅਵਨੀਤ ਕੌਰ ਸਿੱਧੂ ਨੇ ਬਰਨਾਲਾ ਚੈਪੀਅਨ ਕੱਪ ਲਈ ਸੰਸਦ ਮੈਂਬਰ ਮੀਤ ਹੇਅਰ ਦਾ ਉਚੇਚੇ ਤੌਰ ‘ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਇੱਕ ਯੂਥ ਲੀਡਰ ਹੀ ਅਜਿਹਾ ਮਾਹੌਲ ਸਿਰਜ ਸਕਦਾ ਹੈ। ਉਹਨਾਂ ਕਿਹਾ ਕਿ ਸੰਗੀਤ ਅਤੇ ਖੇਡਾਂ ਦੋਵੇਂ ਇਕੱਠੇ ਚੱਲਦੇ ਕਿਉਂਕਿ ਸੰਗੀਤ ਖੇਡਾਂ ਦੌਰਾਨ ਖਿਡਾਰੀਆਂ ਵਿੱਚ ਉਤਸ਼ਾਹ ਭਰਨ ਦਾ ਕੰਮ ਕਰਦਾ ਹੈ। ਅਖੀਰ ਵਿੱਚ ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਹੋਰ ਖੇਡਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਭਵਿੱਖ ਵਿੱਚ ਉਸੇ ਤਰ੍ਹਾਂ ਸ਼ੂਟਿੰਗ ਦੇ ਮੁਕਾਬਲੇ ਵੀ ਕਰਵਾਏ ਜਾਣ।

ਲਖਵਿੰਦਰ ਸਿੰਘ ਗਿੱਲ ਨੇ ਆਏ ਹੋਏ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਵਿੱਚ ਉਹਨਾਂ ਦੇ ਮਾਤਾ ਪਿਤਾ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ।

ਇਸ ਮੌਕੇ ਸੰਗੀਤ ਅਤੇ ਫ਼ਿਲਮ ਜਗਤ ਤੋਂ ਕਰਮਜੀਤ ਅਨਮੋਲ, ਜਗਜੀਤ ਸੰਧੂ, ਨਿੰਜਾ, ਕੁਲਵਿੰਦਰ ਬਿੱਲਾ ਤੇ ਬੱਬਲ ਰਾਏ ਨੇ ਵੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਆਪਣੇ ਮਕਬੂਲ ਗੀਤਾਂ ਦੇ ਮੁਖੜੇ ਗਾ ਕੇ ਖਿਡਾਰੀਆਂ ਤੇ ਦਰਸ਼ਕਾਂ ਨੂੰ ਝੂੰਮਣ ਲਾ ਦਿੱਤਾ। ਅਖੀਰ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਹਸਨਪ੍ਰੀਤ ਭਾਰਦਵਾਜ, ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕਿਟ ਕਮੇਟੀ ਬਰਨਾਲਾ ਜਸਵਿੰਦਰ ਸਿੰਘ ਸੰਘੇੜਾ, ਚੇਅਰਮੈਨ ਮਾਰਕਿਟ ਕਮੇਟੀ ਧਨੌਲਾ ਗੁਰਜੋਤ ਸਿੰਘ ਭੱਠਲਾਂ, ਚੇਅਰਮੈਨ ਬਲਾਕ ਸੰਮਤੀ ਜਗਦੇਵ ਮਾਨ, ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਤੇ ਯੂਥ ਆਗੂ ਇਸ਼ਵਿੰਦਰ ਸਿੰਘ ਜੰਡੂ, ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਤੇ ਐਮ.ਸੀ ਤੇ ਹੋਰ ਪਤਵੰਤੇ ਹਾਜ਼ਰ ਸਨ।
——-

Tags: BREAKING NEWSPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Navjot
October 10, 2026
0

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Navjot
October 10, 2026
0

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ   ਨਵੀਂ ਦਿੱਲੀ,...

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

by Navjot
October 10, 2026
0

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ 'ਹੌਟਸਪੌਟ' ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ   ਕੋਲਕਾਤਾ, 10 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Navjot
October 10, 2026
0

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ...

Most Popular

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 25-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 