ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ
ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਵਿਧਾਇਕ ਪਰਗਟ ਸਿੰਘ ਕੱਲ੍ਹ (11 ਅਕਤੂਬਰ 2026) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਕਾਂਗਰਸ ਹਾਈਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ‘ਤੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਕੱਲ੍ਹ ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ’ਚ ਹੋਣ ਵਾਲੇ ਸਮਾਗਮ ’ਚ 5 ਤੋਂ 8 ਹਜ਼ਾਰ ਸਮਰਥਕਾਂ ਦੇ ਪੁੱਜਣ ਦੀ ਉਮੀਦ ਹੈ। ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਏਆਈਸੀਸੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਸਮੇਤ ਸੀਨੀਅਰ ਆਗੂ ਵੀ ਸ਼ਾਮਲ ਹੋ ਸਕਦੇ ਹਨ। ਪਰਗਟ ਸਿੰਘ ਨੇ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਕੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਸੀ। ਹੁਣ ਉਨ੍ਹਾਂ ਦੇ ਅਹੁਦਾ ਸੰਭਾਲਣ ਮਗਰੋਂ ਪਾਰਟੀ ਦਾ ਧਿਆਨ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ’ਤੇ ਰਹੇਗਾ।























