ਪੰਜਾਬ ’ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ਼ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

61
Advertisement

ਚੰਡੀਗੜ੍ਹ, 4 ਜੁਲਾਈ – ਪੰਜਾਬ ਵਿਚ ਅੱਜ ਸਵੇਰ ਤੋਂ ਹੋਈ ਬਾਰਿਸ਼ ਨਾਲ ਤਾਪਮਾਨ ਵਿਚ ਵੱਡੀ ਗਿਰਾਵਟ ਦਰਜ ਕੀਤੀ ਗਈ। ਇਸ ਬਾਰਿਸ਼ ਨਾਲ ਜਿੱਥੇ ਫਸਲਾਂ ਨੂੰ ਪਾਣੀ ਮਿਲਿਆ, ਉਥੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਵੀ ਮਿਲ ਗਈ।

ਇਸ ਬਾਰਿਸ਼ ਨਾਲ ਮਾਨਸੂਨ ਨੇ ਸੂਬੇ ਵਿਚ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ ਵਿਚ ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੀ।

ਇਸ ਤੋਂ ਇਲਾਵਾ ਦਿੱਲੀ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿਚ ਵੀ ਬਾਰਿਸ਼ ਹੋਈ।