“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ
– ਚੰਡੀਗੜ੍ਹ ‘ਚ ਕੀਤਾ ਗਿਆ ਜ਼ੋਰਦਾਰ ਰੋਸ ਪ੍ਰਦਰਸ਼ਨ
ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਮਹਿਲਾ ਮੋਰਚਾ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ-37 ਵਿੱਚ ਕਾਂਗਰਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਦੌਰਾਨ ਕਾਂਗਰਸ ਅਤੇ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ।

ਪ੍ਰਦਰਸ਼ਨਕਾਰੀਆਂ ਨੇ ‘ਔਰਤਾਂ ਦਾ ਅਪਮਾਨ ਨਹੀਂ ਸਹੇਗਾ ਹਿੰਦੁਸਤਾਨ’ ਦੇ ਨਾਅਰੇ ਲਗਾ ਕੇ ਆਪਣਾ ਰੋਸ ਜਤਾਇਆ। ਦੱਸ ਦਈਏ ਕਿ ਭਾਜਪਾ ਮਹਿਲਾ ਮੋਰਚੇ ਵੱਲੋਂ ਇਹ ਪ੍ਰਦਰਸ਼ਨ ਕਾਂਗਰਸ ਦੇ ਸੰਸਦ ਮੈਂਬਰ ਡਾ. ਅੰਗੋਮਚਾ ਬਿਮੋਲ ਅਕੋਇਜਾਮ ਖ਼ਿਲਾਫ਼ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਕੀਤਾ ਗਿਆ। ਮਹਿਲਾ ਮੋਰਚਾ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਚੁੱਕੀ।
ਪ੍ਰਦਰਸ਼ਨ ਦੌਰਾਨ ਭਾਜਪਾ ਮਹਿਲਾ ਮੋਰਚਾ ਦੀਆਂ ਕਾਰਕੁਨਾਂ ਨੇ ਕਾਂਗਰਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮਹਿਲਾ ਕਾਰਕੁਨਾਂ ਨੇ ਔਰਤਾਂ ਦੇ ਸਨਮਾਨ ਅਤੇ ਸੁਰੱਖਿਆ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਔਰਤਾਂ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























