• Latest
  • Trending
‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

10 minutes ago
SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

26 minutes ago
ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

2 hours ago
Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

2 hours ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

4 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

6 hours ago
ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

6 hours ago
OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

6 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

7 hours ago
Hindi News
English News
Monday, October 12, 2026
No Result
View All Result
26 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

October 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

– ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ / ਅੰਮ੍ਰਿਤਸਰ 12 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ 10 ਅਕਤੂਬਰ ਦੀ ਉਸ ਘਟਨਾ ਨੂੰ ਲੈ ਕੇ, ਜਿਸ ਵਿੱਚ ਦਿੱਲੀ ਪੁਲਿਸ ਦੇ ਮੁਲਾਜ਼ਮ ਜੁੱਤੇ ਪਾ ਕੇ ਅਤੇ ਸਿਰ ਨੰਗੇ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਦਾਖ਼ਲ ਹੋਏ ਸਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇੱਕ ਮੰਗ ਪੱਤਰ ਸੌਂਪਿਆ।

ਇਸ ਨੂੰ ਸਿੱਖ ਧਾਰਮਿਕ ਸੰਸਥਾਵਾਂ ਦੀ ਪਵਿੱਤਰਤਾ ਦੀ ਵੱਡੀ ਉਲੰਘਣਾ ਕਰਾਰ ਦਿੰਦਿਆਂ ਵਿਧਾਇਕਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਅਮਿਤ ਸ਼ਾਹ ਨੂੰ ਤਲਬ ਕਰਨ ਅਤੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ।ਆਪ ਵਿਧਾਇਕਾਂ ਦੇ ਵਫ਼ਦ ਨੇ ਆਪ੍ਰੇਸ਼ਨ ਬਲੂ ਸਟਾਰ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਿੱਖ ਸੰਗਤ ਨੇ ਉਸ ਕਾਲੇ ਅਧਿਆਇ ਨੂੰ ਨਹੀਂ ਭੁਲਾਇਆ ਅਤੇ ਉਹ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਣ ਦੀ ਘਟਨਾ ਨੂੰ ਕਦੇ ਨਹੀਂ ਭੁਲਾਏਗੀ।

ਵਫ਼ਦ ਨੇ ਇਸ ਘਟਨਾ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ‘ਤੇ ਵੀ ਸਵਾਲ ਖੜ੍ਹੇ ਕੀਤੇ।ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਅਤੇ ਇਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ, “ਗੁਰਦੁਆਰਾ ਸਾਹਿਬਾਨ ਰਵਾਇਤੀ ਤੌਰ ‘ਤੇ ਪਨਾਹਗਾਹ ਰਹੇ ਹਨ, ਜਿੱਥੇ ਲੋਕ ਆਸਰਾ, ਸ਼ਾਂਤੀ ਅਤੇ ਲੰਗਰ ਪ੍ਰਾਪਤ ਕਰਨ ਲਈ ਆਉਂਦੇ ਹਨ। ਪੁਲਿਸ ਵੱਲੋਂ ਪਿੱਛਾ ਕੀਤੇ ਜਾ ਰਹੇ ਵਿਦਿਆਰਥੀ ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਦਾਖ਼ਲ ਹੋ ਗਏ ਸਨ, ਪਰ ਇਸ ਨਾਲ ਪੁਲਿਸ ਮੁਲਾਜ਼ਮਾਂ ਨੂੰ ਸਿਰ ਨੰਗੇ ਕਰਕੇ ਅਤੇ ਜੁੱਤੇ ਪਾ ਕੇ ਪਵਿੱਤਰ ਅਹਾਤੇ ਵਿੱਚ ਦਾਖ਼ਲ ਹੋਣ ਦਾ ਕੋਈ ਹੱਕ ਨਹੀਂ ਮਿਲ ਜਾਂਦਾ। ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਜਥੇਦਾਰ ਸਾਹਿਬ ਨੂੰ ਸਾਡੇ ਵਫ਼ਦ ਵੱਲੋਂ ਸੌਂਪੇ ਗਏ ਮੰਗ ਪੱਤਰ ‘ਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।”

‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ 10 ਅਕਤੂਬਰ ਨੂੰ ਸਿੱਖ ਭਾਈਚਾਰੇ ਲਈ ਕਾਲਾ ਦਿਨ ਐਲਾਨਦਿਆਂ ਕਿਹਾ, “ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕੀਤਾ ਗਿਆ ਹੈ। ਸਿੱਖ ਭਾਈਚਾਰੇ ਨੇ 1984 ਵਿੱਚ ਆਪਣੇ ਧਾਰਮਿਕ ਅਸਥਾਨਾਂ ‘ਤੇ ਹੋਏ ਹਮਲਿਆਂ ਨੂੰ ਨਹੀਂ ਭੁਲਾਇਆ ਅਤੇ ਉਹ ਇਸ ਘਟਨਾ ਨੂੰ ਵੀ ਨਹੀਂ ਭੁਲਾਏਗਾ।”

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ‘ਤੇ ਸਵਾਲ ਚੁੱਕਦਿਆਂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਹਰਸਿਮਰਤ ਕੌਰ ਬਾਦਲ ਵੱਲੋਂ ਇਸ ਘਟਨਾ ਦੀ ਨਿਖੇਧੀ ਕਰਨ ਵਾਲੀ ਸੋਸ਼ਲ ਮੀਡੀਆ ਪੋਸਟ ਨੂੰ ਵੀ ਡਿਲੀਟ ਕਰ ਦਿੱਤਾ ਗਿਆ ਸੀ। ਜਥੇਦਾਰ ਸਾਹਿਬ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨਾ ਚਾਹੀਦਾ ਹੈ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਿੱਖ ਭਾਈਚਾਰਾ ਇਸ ਮਾਮਲੇ ਵਿੱਚ ਠੋਸ ਜਵਾਬ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਦੇਖ ਰਿਹਾ ਹੈ।”

‘ਆਪ’ ਵਿਧਾਇਕ ਜੀਵਨ ਜੋਤ ਕੌਰ ਨੇ ਕਿਹਾ ਕਿ ਇਸ ਘਟਨਾ ਨੇ ਸਿੱਖ ਭਾਈਚਾਰੇ ਦੇ ਪੁਰਾਣੇ ਦੁਖਦਾਈ ਜ਼ਖ਼ਮਾਂ ਨੂੰ ਮੁੜ ਹਰਾ ਕਰ ਦਿੱਤਾ ਹੈ ਅਤੇ ਭਾਜਪਾ ਦਾ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ।

ਵਿਧਾਇਕ ਜੀਵਨ ਜੋਤ ਕੌਰ ਨੇ ਕਿਹਾ, “ਇਸ ਘਟਨਾ ਨੇ ਸਿੱਖ ਭਾਈਚਾਰੇ ਦੇ ਦੁਖਦਾਈ ਜ਼ਖ਼ਮਾਂ ਨੂੰ ਮੁੜ ਹਰਾ ਕਰ ਦਿੱਤਾ ਹੈ। ਭਾਜਪਾ ਨੇ ਇੱਕ ਵਾਰ ਫਿਰ ਆਪਣਾ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਕਿਰਦਾਰ ਬੇਨਕਾਬ ਕਰ ਦਿੱਤਾ ਹੈ। ਸਾਡੇ ਵਫ਼ਦ ਨੇ ਜਥੇਦਾਰ ਸਾਹਿਬ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਮੰਗ ਪੱਤਰ ਸੌਂਪਿਆ ਹੈ। ਸਿੱਖ ਧਾਰਮਿਕ ਸੰਸਥਾਵਾਂ ਦੀ ਪਵਿੱਤਰਤਾ ਬਰਕਰਾਰ ਰੱਖੀ ਜਾਣੀ ਚਾਹੀਦੀ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।”

‘ਆਪ’ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਘਟਨਾ ਦੀਆਂ ਵੀਡੀਓਜ਼ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਦਿੱਲੀ ਪੁਲਿਸ ਦੇ ਮੁਲਾਜ਼ਮ ਸਿਰ ਨੰਗੇ ਕਰਕੇ ਅਤੇ ਜੁੱਤੇ ਪਾ ਕੇ ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਦਾਖ਼ਲ ਹੋਏ ਸਨ।ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ, “ਵੀਡੀਓਜ਼ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਸਿਰ ਨੰਗੇ ਕਰਕੇ ਅਤੇ ਜੁੱਤੇ ਪਾ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਏ ਹਨ। ਲੋਕਾਂ ਨੂੰ ਸਰਾਏ ਵਿੱਚੋਂ ਘੜੀਸ ਕੇ ਬਾਹਰ ਕੱਢਣਾ ਵੀ ਓਨਾ ਹੀ ਨਿੰਦਣਯੋਗ ਹੈ। ਜਥੇਦਾਰ ਸਾਹਿਬ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨਾ ਚਾਹੀਦਾ ਹੈ ਅਤੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਾਡੇ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12, ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

by Jaspreet Kaur
October 12, 2026
0

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ): ਐਸ.ਆਈ. ਆਰ. ਵਿੱਚ...

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

by Jaspreet Kaur
October 12, 2026
0

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ...

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

by Jaspreet Kaur
October 12, 2026
0

Pakistan 'ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ ਪਾਕਿਸਤਾਨ, 12 ਅਕਤੂਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ ਦੇ ਕਵੇਟਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12, ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

by Ankit
4 weeks ago
0

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 