• Latest
  • Trending
ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

1 day ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

3 hours ago
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

3 hours ago
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

3 hours ago
ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

4 hours ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

5 hours ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

6 hours ago
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

6 hours ago
Hindi News
English News
Wednesday, October 14, 2026
No Result
View All Result
22 °c
Chandigarh
25 ° Wed
24 ° Thu
24 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

'ਆਪ' ਸਰਕਾਰ ਵੱਲੋਂ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੇ ਦਿੱਤੇ ਭਰੋਸੇ ਦੇ ਬਾਵਜੂਦ ਕੇਂਦਰ ਸਰਕਾਰ ਨੇ ਅਜੇ ਤੱਕ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ ਦਿੱਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

‘ਆਪ’ ਸਰਕਾਰ ਵੱਲੋਂ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੇ ਦਿੱਤੇ ਭਰੋਸੇ ਦੇ ਬਾਵਜੂਦ ਕੇਂਦਰ ਸਰਕਾਰ ਨੇ ਅਜੇ ਤੱਕ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ ਦਿੱਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੰਦੀ ਸਿੰਘਾਂ ਨੂੰ ਇਨਸਾਫ਼ ਦੇਣ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਗਤਾਰ ਸਿੰਘ ਹਵਾਰਾ ਨੂੰ ਕੁਝ ਦਿਨਾਂ ਦੀ ਪੈਰੋਲ ਵੀ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕਰ ਸਕਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦਾ ਮੁੱਦਾ ਰਾਜਪਾਲ ਕੋਲ ਉਠਾਵਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੱਜ ‘ਕੌਮੀ ਇਨਸਾਫ਼ ਮੋਰਚੇ’ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਹੋਈ…
ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਡੀ ਸਰਕਾਰ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ…
ਅਸੀਂ ਇਸ ਮਸਲੇ ਦੇ ਸਾਰਥਕ ਹੱਲ ਲਈ ਪੂਰੀ ਤੇਜ਼ੀ ਨਾਲ ਕੰਮ ਕਰ ਰਹੇ ਹਾਂ ਅਤੇ ਉਮੀਦ ਹੈ ਕਿ ਜਲਦ ਹੀ ਇਸਦੇ ਹਾਂ-ਪੱਖੀ ਨਤੀਜੇ ਸਾਹਮਣੇ ਆਉਣਗੇ…

— Bhagwant Mann (@BhagwantMann) October 12, 2026

ਚੰਡੀਗੜ੍ਹ; 12 ਅਕਤੂਬਰ, 2026 (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਅਣ-ਸੁਲਝਿਆ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕੇਂਦਰ ਅਤੇ ਰਾਜਪਾਲ ਨੂੰ ਭਰੋਸਾ ਦਿਵਾਇਆ ਸੀ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰੱਖੀ ਜਾਵੇਗੀ ਪਰ ਕੇਂਦਰ ਨੇ ਅਜੇ ਤੱਕ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦੇ ਮੁੱਦੇ ਨੂੰ ਪੰਜਾਬ ਦੇ ਰਾਜਪਾਲ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਕੋਲ ਉਠਾਉਣਗੇ। ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨੂੰ ਆਪਣਾ ਸੰਘਰਸ਼ ਸ਼ਾਂਤਮਈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜਾਰੀ ਰੱਖਣ ਦੀ ਅਪੀਲ ਵੀ ਕੀਤੀ।

ਆਪਣੇ ‘ਐਕਸ’ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਅਸੀਂ ਉਨ੍ਹਾਂ ਦੀਆਂ ਮੰਗਾਂ ‘ਤੇ ਵਿਆਪਕ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਾਡੀ ਸਰਕਾਰ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ। ਅਸੀਂ ਇਸ ਮਸਲੇ ਦੇ ਅਰਥਪੂਰਨ ਹੱਲ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੇ ਹਾਂ ਅਤੇ ਸਾਨੂੰ ਉਮੀਦ ਹੈ ਕਿ ਜਲਦ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।”

ਸਿੱਖ ਜਥੇਬੰਦੀਆਂ, ਕਿਸਾਨ ਯੂਨੀਅਨਾਂ ਅਤੇ ਹੋਰ ਸਮੂਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਇਸ ਮਾਮਲੇ ਵਿੱਚ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਬੰਦੀ ਸਿੰਘਾਂ ਨਾਲ ਜੁੜੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਅਣ-ਸੁਲਝਿਆ ਨਹੀਂ ਰਹਿਣ ਦਿੱਤਾ ਜਾ ਸਕਦਾ। ‘ਆਪ’ ਸਰਕਾਰ ਦੇ ਇਰਾਦੇ ਅਤੇ ਵਚਨਬੱਧਤਾ ਬਿਲਕੁਲ ਸਪੱਸ਼ਟ ਹਨ ਅਤੇ ਅਸੀਂ ਇਨਸਾਫ਼ ਦੇ ਹੱਕ ਵਿੱਚ ਮਜ਼ਬੂਤੀ ਨਾਲ ਖੜ੍ਹੇ ਹਾਂ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਮੈਂ ਆਪਣੇ ਅਧਿਕਾਰਾਂ ਦੇ ਦਾਇਰੇ ਵਿੱਚ ਰਹਿ ਕੇ ਹਰ ਸੰਭਵ ਮਦਦ ਕਰਨ ਲਈ ਤਿਆਰ ਹਾਂ ਅਤੇ ਸੂਬਾ ਸਰਕਾਰ ਇਸ ਮਾਮਲੇ ਵਿੱਚ ਕਦੇ ਵੀ ਰੁਕਾਵਟ ਨਹੀਂ ਬਣੇਗੀ।” ਉਨ੍ਹਾਂ ਨੇ ਰਾਮਪੁਰ ਖੇੜਾ ਤੋਂ ਸੰਤ ਸੇਵਾ ਸਿੰਘ, ਬਠਿੰਡਾ ਤੋਂ ਗੁਰਦੀਪ ਸਿੰਘ, ਭਾਈ ਮੋਹਕਮ ਸਿੰਘ, ਗੁਰਸੇਵਕ ਸਿੰਘ ਕਹਾਨੇਕੇ, ਬਾਬਾ ਭੁਪਿੰਦਰ ਸਿੰਘ ਅਤੇ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਸਮੇਤ ਹੋਰਨਾਂ ਦੀ ਅਗਵਾਈ ਵਾਲੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਇਸ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਨੂੰ ਭਰੋਸਾ ਦੇ ਚੁੱਕੀ ਹੈ ਕਿ ਜੇਕਰ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ ਤਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾਵੇਗੀ।”

ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਪੈਰੋਲ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ, “ਇਹ ਮਾਮਲਾ ਹੁਣ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ। ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੀ ਪੂਰੀ ਜ਼ਿੰਮੇਵਾਰੀ ਲਵੇਗੀ। ਅਸੀਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਭਰੋਸਾ ਦਿੱਤਾ ਹੈ ਪਰ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਪੈਰੋਲ ਨਹੀਂ ਦਿੱਤੀ ਗਈ।”

ਸਿੱਖ ਜਥੇਬੰਦੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਜੇਕਰ ਜਗਤਾਰ ਸਿੰਘ ਹਵਾਰਾ ਨੂੰ ਕੁਝ ਦਿਨਾਂ ਲਈ ਵੀ ਪੈਰੋਲ ਦਿੱਤੀ ਜਾਂਦੀ ਹੈ ਤਾਂ ਇਹ ਇਸ ਗੱਲ ਦੀ ਮਿਸਾਲ ਬਣਨੀ ਚਾਹੀਦੀ ਹੈ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਿਵੇਂ ਕਾਇਮ ਰੱਖੀ ਜਾ ਸਕਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਨਾਲ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਵੀ ਪੱਧਰਾ ਹੋ ਸਕਦਾ ਹੈ।” ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨੂੰ ਆਪਣਾ ਸੰਘਰਸ਼ ਸ਼ਾਂਤਮਈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜਾਰੀ ਰੱਖਣ ਦੀ ਅਪੀਲ ਵੀ ਕੀਤੀ।

ਉਨ੍ਹਾਂ ਅੱਗੇ ਕਿਹਾ, “ਕੁਝ ਸਮੂਹ ਕਈ ਵਾਰ ਜਾਣ-ਬੁੱਝ ਕੇ ਅਜਿਹੀਆਂ ਲਹਿਰਾਂ ਨੂੰ ਲੀਹੋਂ ਲਾਹੁਣ ਅਤੇ ਵਿਸ਼ਵ ਪੱਧਰ ‘ਤੇ ਸਿੱਖਾਂ ਦੀ ਸ਼ਾਖ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ।” ਬੁੜੈਲ ਜੇਲ੍ਹ ਵਿੱਚ ਬੰਦ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦੇ ਮਾਮਲੇ ‘ਤੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ, “ਮੈਂ ਇਹ ਮਾਮਲਾ ਪੰਜਾਬ ਦੇ ਰਾਜਪਾਲ ਕੋਲ ਉਠਾਵਾਂਗਾ, ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ।” ਉਨ੍ਹਾਂ ਨੇ ਮੀਟਿੰਗ ਵਿੱਚ ਮੌਜੂਦ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਕਿਹਾ ਕਿ ਉਹ ਹਰੇਕ ਕੇਸ ਦੀ ਕਾਨੂੰਨੀ ਪੱਖ ਤੋਂ ਜਾਂਚ ਕਰਨ ਤਾਂ ਜੋ ਕੋਈ ਸੁਖਾਵਾਂ ਹੱਲ ਲੱਭਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਮੇਟੀ ਨੂੰ ਭਰੋਸਾ ਦਿਵਾਇਆ ਕਿ “ਆਪ ਸਰਕਾਰ ਇਸ ਮਾਮਲੇ ਦੇ ਢੁਕਵੇਂ ਅਤੇ ਜਲਦ ਹੱਲ ਲਈ ਹਰ ਉਚਿਤ, ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਮੁੱਖ ਮੰਤਰੀ ਨੇ ਕਿਹਾ, “ਸਰਕਾਰ ਵੱਲੋਂ ਜੇਲ੍ਹਾਂ ਵਿੱਚ ਕੈਦ ‘ਬੰਦੀ ਸਿੰਘਾਂ’ ਦੀ ਰਿਹਾਈ ਲਈ ਹਰ ਸੰਭਵ ਕਾਨੂੰਨੀ ਅਤੇ ਸੰਵਿਧਾਨਕ ਕਦਮ ਚੁੱਕੇ ਜਾਣਗੇ ਕਿਉਂਕਿ ਇਸ ਵਿੱਚ ਇਨਸਾਫ਼, ਮਨੁੱਖਤਾ ਅਤੇ ਉਨ੍ਹਾਂ ਵਿਅਕਤੀਆਂ ਦੇ ਅਧਿਕਾਰਾਂ ਦਾ ਮਾਮਲਾ ਸ਼ਾਮਲ ਹੈ ਜੋ ਪਹਿਲਾਂ ਹੀ ਲੰਬੇ ਸਮੇਂ ਤੱਕ ਕੈਦ ਕੱਟ ਚੁੱਕੇ ਹੈ। ਸਰਕਾਰ ਸੰਵਿਧਾਨਕ ਅਤੇ ਕਾਨੂੰਨੀ ਢਾਂਚੇ ਦਾ ਪੂਰਾ ਸਤਿਕਾਰ ਕਰਦੀ ਹੋਈ ਇਸ ਮਾਮਲੇ ਨੂੰ ਸੰਵੇਦਨਸ਼ੀਲਤਾ, ਜ਼ਿੰਮੇਵਾਰੀ ਅਤੇ ਇਨਸਾਫ਼ ਪ੍ਰਤੀ ਸਪੱਸ਼ਟ ਵਚਨਬੱਧਤਾ ਨਾਲ ਹੱਲ ਕਰੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਕਾਨੂੰਨੀ ਤਰੀਕਿਆਂ ਨਾਲ ਇਨਸਾਫ਼ ਦਿਵਾਉਣ ਦੀ ਗੱਲ ਆਉਂਦੀ ਹੈ ਤਾਂ ‘ਆਪ’ ਸਰਕਾਰ ਔਖੇ ਪਰ ਜ਼ਰੂਰੀ ਕਦਮ ਚੁੱਕਣ ਤੋਂ ਪਿਛਾਂਹ ਨਹੀਂ ਹਟੇਗੀ।”

ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ, ਵਧੀਕ ਮੁੱਖ ਸਕੱਤਰ, ਗ੍ਰਹਿ ਮਾਮਲੇ ਆਲੋਕ ਸ਼ੇਖਰ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਕਾਨੂੰਨ-ਵਿਵਸਥਾ ਪੀ.ਕੇ. ਸਿਨਹਾ, ਪ੍ਰਮੁੱਖ ਸਕੱਤਰ, ਜੇਲ੍ਹਾਂ ਭਾਵਨਾ ਗਰਗ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

Tags: CM BHAGWANT SINGH MANNLatest Punjab newspunjab newstop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

by Navjot
October 13, 2026
0

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

by Ankit
October 13, 2026
0

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
October 13, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

by Navjot
2 weeks ago
0

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ 'ਉੱਚ ਪੱਧਰ' 'ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ ਸੰਯੁਕਤ ਰਾਸ਼ਟਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 