• Latest
  • Trending
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

1 hour ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

1 hour ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

2 hours ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

2 hours ago
ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

2 hours ago
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

2 hours ago
ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

3 hours ago
ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

3 hours ago
ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

3 hours ago
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

3 hours ago
ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

3 hours ago
Hindi News
English News
Monday, October 12, 2026
No Result
View All Result
23 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲਾਂ ਸਿਰਫ਼ 2 ਸਕੇਟਿੰਗ ਟਰੈਕ ਸਨ; ਅਸੀਂ ਧੂਰੀ ਵਿਖੇ ਇੱਕ ਹੋਰ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼

ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਖਿਡਾਰੀਆਂ ਨੂੰ ਖੇਡਾਂ ਵਿੱਚ ਉੱਤਮਤਾ ਹਾਸਲ ਕਰਨ ਦੇ ਰਾਹ ਵਿੱਚ ਕਿਸੇ ਵੀ ਚੀਜ਼ ਦੀ ਕਮੀ ਨਾ ਆਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਖੇਡਾਂ ਨੂੰ ਪਹਿਲ ਦੇਣ ਵਿੱਚ ਅਸਫਲ ਰਹੀਆਂ; ਅਸੀਂ ਖੇਡਾਂ ਲਈ 1,790 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੱਜ ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਮਾੜੀ ਸੰਗਤ ਤੋਂ ਦੂਰ ਰੱਖਣ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਪੁਲਿਸ ਲਾਈਨਜ਼ ਵਿਖੇ ਸਕੇਟਿੰਗ ਖਿਡਾਰੀਆਂ ਨਾਲ ਮੁਲਾਕਾਤ

ਸਕੇਟਿੰਗ ਖਿਡਾਰੀਆਂ ਨਾਲ ਮੁਲਾਕਾਤ ਮੌਕੇ ਸਕੇਟਿੰਗ ਰਿੰਕ, ਪੁਲਿਸ ਲਾਈਨ ਸੰਗਰੂਰ ਤੋਂ LIVE ——- स्केटिंग खिलाड़ियों से मुलाकात के अवसर पर स्केटिंग रिंक, पुलिस लाइन संगरूर से LIVE https://t.co/R2NcIpesYV

— Bhagwant Mann (@BhagwantMann) October 12, 2026

ਸੰਗਰੂਰ; 12 ਅਕਤੂਬਰ 2026 (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਆਲਮੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ ਅਤੇ ਧੂਰੀ ਵਿਖੇ ਇੱਕ ਨਵਾਂ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਵੀ ਤਿਆਰ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਵੱਲੋਂ ਖੇਡਾਂ ਪ੍ਰਤੀ ਵਰਤੀ ਗਈ ਅਣਗਹਿਲੀ ਦੇ ਉਲਟ ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ 1,790 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਨੂੰ ਉਜਾਗਰ ਕੀਤਾ ਅਤੇ ਵਾਅਦਾ ਕੀਤਾ ਕਿ ਕਿਸੇ ਵੀ ਖਿਡਾਰੀ ਨੂੰ ਸਹੂਲਤਾਂ ਜਾਂ ਸਾਧਨਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬ ਦੀ ਖੇਡ ਵਿਰਾਸਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਦਰਮਿਆਨ ਸੰਤੁਲਨ ਬਣਾਉਣ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।

ਆਪਣੇ ‘ਐਕਸ’ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਸੰਗਰੂਰ ਦੇ ਸਕੇਟਿੰਗ ਟਰੈਕ ਬਾਰੇ ਛੋਟੇ ਬੱਚਿਆਂ ਅਤੇ ਨੌਜਵਾਨਾਂ ਦਾ ਉਤਸ਼ਾਹ ਦੇਖ ਕੇ ਬੇਹੱਦ ਖੁਸ਼ੀ ਹੋਈ। ਸੰਗਰੂਰ ਹੁਣ ਸਕੇਟਿੰਗ ਹੱਬ ਵਜੋਂ ਉਭਰਿਆ ਹੈ, ਜਿੱਥੋਂ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ। ਇਨ੍ਹਾਂ ਨੌਜਵਾਨ ਖਿਡਾਰੀਆਂ ਦੇ ਮਾਪਿਆਂ ਅਤੇ ਕੋਚਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੂੰ ਸਲਾਮ ਹੈ। ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ ਕਿਉਂਕਿ ਪੰਜਾਬੀ ਕਦੇ ਵੀ ਮੋਹਰੀ ਰਹਿਣ ਤੋਂ ਬਿਨਾਂ ਸੰਤੁਸ਼ਟ ਨਹੀਂ ਹੁੰਦੇ। ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ, ਅਸੀਂ ਪਹਿਲੀ ਵਾਰ ਖੇਡ ਬਜਟ ਵਧਾ ਕੇ 1,790 ਕਰੋੜ ਰੁਪਏ ਕੀਤਾ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਸਾਡੇ ਬੱਚੇ ਖੇਡਾਂ ਅਤੇ ਪੜ੍ਹਾਈ ਵਿੱਚ ਵੱਡੀਆਂ ਮੱਲ੍ਹਾਂ ਮਾਰਨ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ। ਇਨਕਲਾਬ ਜ਼ਿੰਦਾਬਾਦ।”

ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸੰਗਰੂਰ ਨੂੰ ਸਕੇਟਿੰਗ ਦੇ ਇੱਕ ਅਜਿਹੇ ਕੇਂਦਰ ਵਜੋਂ ਵਿਕਸਤ ਕਰ ਰਹੇ ਹਾਂ ਜਿੱਥੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਸਕੇਟਿੰਗ ਇੱਕ ਬਹੁਤ ਹੀ ਚੁਣੌਤੀਪੂਰਨ ਖੇਡ ਹੈ ਜਿਸ ਲਈ ਬੇਮਿਸਾਲ ਹੁਨਰ, ਤਕਨੀਕ ਅਤੇ ਸਮਰਪਣ ਦੀ ਲੋੜ ਹੁੰਦੀ ਹੈ।”

ਮੁੱਖ ਮੰਤਰੀ ਨੇ ਉਨ੍ਹਾਂ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ 19ਵੀਆਂ ਅਤੇ 20ਵੀਆਂ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪਾਂ ਵਿੱਚ ਚਾਂਦੀ ਦੇ ਤਗਮੇ ਜਿੱਤੇ ਸਨ। ਉਨ੍ਹਾਂ ਕਿਹਾ, “ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ। ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਮਿਆਰੀ ਸਹੂਲਤਾਂ ਅਤੇ ਸਾਧਨ ਮੁਹੱਈਆ ਕਰਵਾਏ ਜਾਣ।”

ਉਨ੍ਹਾਂ ਕਿਹਾ, “ਸਾਡੇ ਕੋਲ ਸੰਗਰੂਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਦੋ ਸਕੇਟਿੰਗ ਟਰੈਕ ਹਨ ਅਤੇ ਧੂਰੀ ਵਿੱਚ ਇੱਕ ਹੋਰ ਸ਼ਾਨਦਾਰ ਸਕੇਟਿੰਗ ਟਰੈਕ ਤਿਆਰ ਕੀਤਾ ਜਾ ਰਿਹਾ ਹੈ। ਸਾਡਾ ਟੀਚਾ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਅਸੀਂ ਆਪਣੇ ਖਿਡਾਰੀਆਂ ਦੀ ਤਰੱਕੀ ਵਿੱਚ ਸਹੂਲਤਾਂ ਜਾਂ ਸਰੋਤਾਂ ਦੀ ਕਿਸੇ ਵੀ ਘਾਟ ਨੂੰ ਅੜਿੱਕਾ ਨਹੀਂ ਬਣਨ ਦੇਵਾਂਗੇ।”

ਖੇਡਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਹਿਲੀ ਵਾਰ ਇਸ ਖੇਤਰ ਲਈ ਵਿਸ਼ੇਸ਼ ਤੌਰ ‘ਤੇ 1,790 ਕਰੋੜ ਰੁਪਏ ਅਲਾਟ ਕੀਤੇ ਹਨ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਖੇਡਾਂ ਨੂੰ ਕੋਈ ਵਿਸ਼ੇਸ਼ ਮਹੱਤਵ ਨਹੀਂ ਦਿੱਤਾ। ਸਾਡੀ ਸਰਕਾਰ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪਹਿਲੀ ਵਾਰ ਖੇਡਾਂ ਲਈ 1,790 ਕਰੋੜ ਰੁਪਏ ਅਲਾਟ ਕੀਤੇ ਹਨ। ਅਸੀਂ ਸਾਡੇ ਖਿਡਾਰੀਆਂ ਨੂੰ ਉੱਤਮਤਾ ਹਾਸਲ ਕਰਨ ਲਈ ਲੋੜੀਂਦਾ ਸਹਿਯੋਗ ਦੇਣ ਲਈ ਵਚਨਬੱਧ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਚੱਲ ਰਿਹਾ ਹੈ, ਜਿਸ ਵਿੱਚ ਉੱਭਰਦੀ ਖੇਡ ਪ੍ਰਤਿਭਾ ਦਾ ਪਤਾ ਲਗਾਉਣ ਅਤੇ ਨਿਖਾਰਨ ਲਈ ਲੱਖਾਂ ਪ੍ਰਤੀਯੋਗੀ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨ ਅਥਲੀਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਆਪਣੇ ਖੇਡ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰ ਰਹੀਆਂ ਹਨ। ਅਸੀਂ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਅਤੇ ਸਾਡੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ 3,000 ਤੋਂ ਵੱਧ ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੇ ਹਾਂ ਅਤੇ ਪਿੰਡਾਂ ਵਿੱਚ ਜਿੰਮ ਸਥਾਪਤ ਕਰ ਰਹੇ ਹਾਂ।”

ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਪ੍ਰਾਪਤੀਆਂ ਵਿੱਚ ਮਾਪਿਆਂ ਅਤੇ ਕੋਚਾਂ ਦੇ ਯੋਗਦਾਨ ਨੂੰ ਮਾਨਤਾ ਦਿੱਤੀ। ਉਨ੍ਹਾਂ ਕਿਹਾ, “ਪੋਡੀਅਮ ਤੱਕ ਪਹੁੰਚਣ ਲਈ ਕਿਸੇ ਖਿਡਾਰੀ ਦੀ ਮਿਹਨਤ ਅਤੇ ਸਮਰਪਣ ਬਹੁਤ ਜ਼ਰੂਰੀ ਹੈ, ਪਰ ਮਾਪਿਆਂ ਅਤੇ ਕੋਚਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਹ ਹਰ ਕਦਮ ‘ਤੇ ਖਿਡਾਰੀਆਂ ਦੇ ਨਾਲ ਖੜ੍ਹੇ ਹੁੰਦੇ ਹਨ, ਚੁਣੌਤੀਆਂ ਵਿੱਚ ਉਨ੍ਹਾਂ ਦੀ ਅਗਵਾਈ ਕਰਦੇ ਹਨ ਅਤੇ ਪਰਛਾਵੇਂ ਵਾਂਗ ਸਾਥ ਦਿੰਦੇ ਹਨ। ਮੈਂ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੰਦਾ ਹਾਂ।”

ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ,“ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਮਾੜੀ ਸੰਗਤ ਤੋਂ ਦੂਰ ਰੱਖਣ ਵਿੱਚ ਮਦਦ ਕਰਦੀਆਂ ਹਨ। ਸਾਨੂੰ ਆਪਣੇ ਬੱਚਿਆਂ ਨੂੰ ਉਨ੍ਹਾਂ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਉੱਜਵਲ ਭਵਿੱਖ ਬਣਾਉਣ ਦਾ ਹਰ ਮੌਕਾ ਦੇਣਾ ਚਾਹੀਦਾ ਹੈ।”

ਭਾਰਤੀ ਖੇਡਾਂ ਵਿੱਚ ਪੰਜਾਬ ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਯੋਗਦਾਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਅਥਲੀਟਾਂ ਨੇ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਲਗਾਤਾਰ ਦੇਸ਼ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਕਈ ਦਹਾਕਿਆਂ ਤੋਂ ਭਾਰਤੀ ਖੇਡਾਂ ਵਿੱਚ ਬੇਮਿਸਾਲ ਯੋਗਦਾਨ ਪਾਇਆ ਹੈ। ਅੱਜ ਹਰਮਨਪ੍ਰੀਤ ਸਿੰਘ ਭਾਰਤੀ ਪੁਰਸ਼ ਹਾਕੀ ਟੀਮ ਦੀ ਅਗਵਾਈ ਕਰ ਰਹੇ ਹਨ, ਸ਼ੁਭਮਨ ਗਿੱਲ ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਹਨ, ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਅਗਵਾਈ ਕੀਤੀ ਹੈ, ਗੁਰਪ੍ਰੀਤ ਸਿੰਘ ਸੰਧੂ ਭਾਰਤੀ ਪੁਰਸ਼ ਫੁੱਟਬਾਲ ਟੀਮ ਦੀ ਅਗਵਾਈ ਕਰ ਰਹੇ ਹਨ ਅਤੇ ਪਲਪ੍ਰੀਤ ਸਿੰਘ ਬਰਾੜ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਰਹਿ ਚੁੱਕੇ ਹਨ। ਇਹ ਪੰਜਾਬ ਦੀ ਅਪਾਰ ਖੇਡ ਪ੍ਰਤਿਭਾ ਨੂੰ ਦਰਸਾਉਂਦਾ ਹੈ ਅਤੇ ਸਾਡੀ ਸਰਕਾਰ ਚੈਂਪੀਅਨਾਂ ਦੀ ਅਗਲੀ ਪੀੜ੍ਹੀ ਨੂੰ ਤਿਆਰ ਕਰਨ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਕਰਨਾ ਅਤੇ ਨੌਜਵਾਨ ਅਥਲੀਟਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਜਾਰੀ ਰੱਖੇਗੀ।

ਇਸ ਮੌਕੇ ਲੜਕਿਆਂ ਅਤੇ ਲੜਕੀਆਂ ਲਈ ਸਪੀਡ-ਸਕੇਟਿੰਗ ਦੌੜਾਂ ਵੀ ਕਰਵਾਈਆਂ ਗਈਆਂ।

Tags: BREAKING NEWSCM BHAGWANT SINGH MANNPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਸਲਮਾਨ ਖਾਨ ਦੀ ਫਿਲਮ ‘Maatrubhumi’ ਦੀ ਰਿਲੀਜ਼ ਮਿਤੀ ਦਾ ਜਲਦ ਕੀਤਾ ਜਾਵੇਗਾ ਐਲਾਨ

ਸਲਮਾਨ ਖਾਨ ਦੀ ਫਿਲਮ ‘Maatrubhumi’ ਦੀ ਰਿਲੀਜ਼ ਮਿਤੀ ਦਾ ਜਲਦ ਕੀਤਾ ਜਾਵੇਗਾ ਐਲਾਨ

by Navjot
4 weeks ago
0

ਸਲਮਾਨ ਖਾਨ ਦੀ ਫਿਲਮ 'Maatrubhumi' ਦੀ ਰਿਲੀਜ਼ ਮਿਤੀ ਦਾ ਜਲਦ ਕੀਤਾ ਜਾਵੇਗਾ ਐਲਾਨ ਮੁੰਬਈ, 13 ਸਤੰਬਰ (ਵਿਸ਼ਵ ਵਾਰਤਾ) ਸਲਮਾਨ ਖਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 