Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ
ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਇਕਬਾਲ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਦੋ ਕਰੋੜ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਇਸ ਦਾ ਐਲਾਨ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਦਿੱਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਕਿਹਾ ਕਿ, “ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਇਕਬਾਲ ਸਿੰਘ ਜੀ ਦੀ ਬਹਾਦਰੀ ਅਤੇ ਜਜ਼ਬੇ ਨੂੰ ਦਿਲੋਂ ਸਲਾਮ… ਦੁੱਖ ਦੀ ਇਸ ਘੜੀ ‘ਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ… ਸਤਿਕਾਰ ਵਜੋਂ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਦਿੱਤਾ ਜਾਵੇਗਾ… ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਅਸੀਂ ਹਮੇਸ਼ਾ ਵਚਨਬੱਧ ਹਾਂ… ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ੇ…”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























