Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ
ਚੰਡੀਗੜ੍ਹ, 13 ਅਕਤੂਬਰ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਲੁਧਿਆਣਾ ਦੇ ਸਾਬਕਾ ਮੇਅਰ ਅਤੇ ਸੀਨੀਅਰ ਆਗੂ ਹਰਚਰਨ ਸਿੰਘ ਗੋਹਲਵੜੀਆ ਅਤੇ ਪਠਾਨਕੋਟ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਅਸ਼ੋਕ ਸ਼ਰਮਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























