• Latest
  • Trending
ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

2 hours ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

1 hour ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

1 hour ago
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

2 hours ago
ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

2 hours ago
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

3 hours ago
ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

3 hours ago
ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

3 hours ago
ਭਾਰਤ ਅਤੇ ਸਾਈਪ੍ਰਸ ਨੇ ਜਲ ਸੈਨਾ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਸਾਈਪ੍ਰਸ ਨੇ ਜਲ ਸੈਨਾ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
Hindi News
English News
Tuesday, October 13, 2026
No Result
View All Result
25 °c
Chandigarh
26 ° Wed
25 ° Thu
24 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਅੰਮ੍ਰਿਤਸਰ ਵਿੱਚ ਹੈਂਡ ਗ੍ਰਨੇਡ ਅਤੇ 9ਐਮਐਮ ਪਿਸਤੌਲ ਸਮੇਤ ਛੇ ਸੰਚਾਲਕ ਕਾਬੂ

October 13, 2026
in ਖਬਰਾਂ, ਪੰਜਾਬ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

— ਅੰਮ੍ਰਿਤਸਰ ਵਿੱਚ ਹੈਂਡ ਗ੍ਰਨੇਡ ਅਤੇ 9ਐਮਐਮ ਪਿਸਤੌਲ ਸਮੇਤ ਛੇ ਸੰਚਾਲਕ ਕਾਬੂ

— ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਕਾਰਕੁਨਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ: ਡੀਜੀਪੀ ਗੌਰਵ ਯਾਦਵ

— ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ ‘ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਆਈਐਸਆਈ-ਸਮਰਥਿਤ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੁਲਿਸ ਅਦਾਰਿਆਂ ‘ਤੇ ਹਮਲਾ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਮਈ 2026 ਵਿੱਚ ਆਰਮੀ ਛਾਉਣੀ ਖਾਸਾ ਨੇੜੇ ਹੋਏ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਦੋ ਆਪਸ ਵਿੱਚ ਜੁੜੇ ਮਾਮਲਿਆਂ ਵਿੱਚ ਕੁੱਲ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਅਦਾਰਿਆਂ ‘ਤੇ ਹਮਲੇ ਦੀ ਸਾਜ਼ਿਸ਼ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਦੀਪ ਸਿੰਘ ਵਾਸੀ ਫਤਿਹਗੜ੍ਹ ਕੋਰੋਟਾਨਾ, ਧਰਮਕੋਟ, ਮੋਗਾ; ਸੈਮੂਅਲ ਉਰਫ਼ ਸਾਮੂ ਤੇ ਸੰਦੀਪ ਸਿੰਘ ਉਰਫ਼ ਟਿੱਡੀ ਦੋਵੇਂ ਵਾਸੀ ਮੇਨੇਵਾਲਾ, ਮੋਗਾ ਵਜੋਂ ਕੀਤੀ ਗਈ ਹੈ। ਖਾਸਾ ਛਾਉਣੀ ਵਿਖੇ ਆਈਈਡੀ ਧਮਾਕੇ ਨੂੰ ਅੰਜ਼ਾਮ ਦੇਣ ਲਈ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਾਰਕੁਨਾਂ ਦੀ ਪਛਾਣ ਰਮਨਦੀਪ ਸਿੰਘ, ਜੱਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ ਤਿੰਨੋਂ ਵਾਸੀ ਪੁਰਾਣੀ ਦਾਣਾ ਮੰਡੀ, ਅਟਾਰੀ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਦੇ ਕਾਰਕੁਨਾਂ ਨਾਲ ਕਥਿਤ ਸਬੰਧ ਸਾਹਮਣੇ ਆਏ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦ ਪਾਰਲੇ ਹੈਂਡਲਰਾਂ ਦੇ ਗੁਰਗਿਆਂ ਵੱਲੋਂ ਪੁਲਿਸ ਅਦਾਰਿਆਂ ‘ਤੇ ਹਮਲਾ ਕਰਕੇ ਅਮਨ-ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚਣ ਸਬੰਧੀ ਕੇਂਦਰੀ ਏਜੰਸੀਆਂ ਤੋਂ ਮਿਲੀ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਇੱਕ ਮੋਟਰਸਾਈਕਲ ਨੂੰ ਰੋਕਿਆ ਅਤੇ ਨਵਦੀਪ ਸਿੰਘ ਨੂੰ ਉਸਦੇ ਸਾਥੀਆਂ ਸੈਮੂਅਲ ਉਰਫ਼ ਸਾਮੂ ਅਤੇ ਸੰਦੀਪ ਸਿੰਘ ਉਰਫ਼ ਟਿੱਡੀ ਸਮੇਤ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9ਐਮਐਮ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧੀ, ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 11.10.2026 ਨੂੰ ਐਫਆਈਆਰ ਨੰਬਰ 441 ਦਰਜ ਕੀਤੀ ਗਈ ਹੈ।

ਆਈਜੀਪੀ ਨੇ ਅੱਗੇ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ 5 ਮਈ 2026 ਦੀ ਰਾਤ ਨੂੰ ਕਰੀਬ 11 ਵਜੇ ਕੈਂਟ ਖਾਸਾ ਸਥਿਤ ਬ੍ਰਿਗੇਡ ਸਕਿਓਰਿਟੀ ਦੀ ਕੰਧ ‘ਤੇ ਹੋਏ ਆਈਈਡੀ ਧਮਾਕੇ ਦੇ ਮਾਮਲੇ ਦੀ ਗੁੱਥੀ ਵੀ ਸੁਲਝਾ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਅਣਸੁਲਝੇ ਧਮਾਕੇ ਦੇ ਮਾਮਲੇ ਨੂੰ ਸੁਲਝਾਉਣ ਲਈ, ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ, ਜਿਸ ਵਿੱਚ ਐਸਪੀ (ਜਾਂਚ) ਰਮਨਦੀਪ ਸਿੰਘ, ਐਸਪੀ ਆਪਰੇਸ਼ਨਜ਼ ਗਗਨਦੀਪ ਸਿੰਘ, ਡੀਐਸਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਸ਼ਾਮਲ ਸਨ।

ਐਸਐਸਪੀ ਕੰਵਲਪ੍ਰੀਤ ਚਾਹਲ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਮਨਮੀਤ ਸਿੰਘ ਅਤੇ ਘਰਿੰਡਾ ਥਾਣੇ ਦੇ ਐਸਐਚਓ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਬਾਰੀਕੀ ਨਾਲ ਕੀਤੀ ਜਾਂਚ ਅਤੇ ਤਕਨੀਕੀ ਢੰਗ ਨਾਲ ਕੀਤੀ ਟਰੈਕਿੰਗ ਸਦਕਾ ਮੁਲਜ਼ਮ ਰਮਨਦੀਪ ਸਿੰਘ, ਜੱਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ, ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 13 ਤਹਿਤ ਮਿਤੀ 06.05.2026 ਨੂੰ ਐਫਆਈਆਰ ਨੰਬਰ 174 ਪਹਿਲਾਂ ਹੀ ਦਰਜ ਹੈ।

Tags: BREAKING NEWSPUNJABPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

by Navjot
October 13, 2026
0

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਇੱਕ...

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 13, 2026
0

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ...

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

by Navjot
October 13, 2026
0

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਆਯੁਸ਼ ਮੰਤਰਾਲੇ ਨੇ...

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

by Ankit
October 13, 2026
0

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

by Navjot
October 13, 2026
0

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਇੱਕ...

Most Popular

ਫਿਲਮ  ‘Aadarsha Kutumbam House No: 47′ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ  ‘Aadarsha Kutumbam House No: 47′ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
3 weeks ago
0

ਫਿਲਮ  ‘Aadarsha Kutumbam House No: 47' ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 23 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਤ੍ਰਿਵਿਕਰਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 