• Latest
  • Trending
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

2 hours ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

1 hour ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

2 hours ago
ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

2 hours ago
ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

2 hours ago
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

3 hours ago
ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

3 hours ago
ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

3 hours ago
ਭਾਰਤ ਅਤੇ ਸਾਈਪ੍ਰਸ ਨੇ ਜਲ ਸੈਨਾ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਸਾਈਪ੍ਰਸ ਨੇ ਜਲ ਸੈਨਾ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
Hindi News
English News
Tuesday, October 13, 2026
No Result
View All Result
25 °c
Chandigarh
26 ° Wed
25 ° Thu
24 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ: ਡੀਜੀਪੀ ਗੌਰਵ ਯਾਦਵ

October 13, 2026
in ਖਬਰਾਂ, ਪੰਜਾਬ
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ: ਡੀਜੀਪੀ ਗੌਰਵ ਯਾਦਵ

— ਪੰਜ ਵੱਖ-ਵੱਖ ਐਫ.ਆਈ.ਆਰਜ਼ ਦਰਜ ਕੀਤੀਆਂ; ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਪੰਜ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ, 4.409 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਬੀਰ ਸਿੰਘ (23), ਗਗਨਪ੍ਰੀਤ ਸਿੰਘ ਉਰਫ਼ ਗਗਨ (31) ਅਤੇ ਸੌਰਵ ਸਿੰਘ ਉਰਫ਼ ਬਹਾਦਰ (23) ਸਾਰੇ ਵਾਸੀ ਅੰਮ੍ਰਿਤਸਰ; ਵਿਸ਼ਾਲ ਸਿੰਘ ਉਰਫ਼ ਟਿਬਰੂ (22) ਅਤੇ ਰਸ਼ਪਾਲ ਸਿੰਘ ਉਰਫ਼ ਬੱਬਾ (44) ਦੋਵੇਂ ਵਾਸੀ ਪਿੰਡ ਨੂਰਪੁਰ, ਲੋਪੋਕੇ; ਵੀਰਪਾਲ ਸਿੰਘ ਉਰਫ਼ ਬਿੱਲਾ (19) ਵਾਸੀ ਪਿੰਡ ਮਾੜੀ ਮੇਘਾ, ਤਰਨ ਤਾਰਨ; ਜਗਵਿੰਦਰ ਸਿੰਘ ਉਰਫ਼ ਕਾਲਾ (19) ਵਾਸੀ ਪਿੰਡ ਅਮੀ ਸ਼ਾਹ, ਤਰਨ ਤਾਰਨ; ਸੁਖਚੈਨ ਸਿੰਘ ਉਰਫ਼ ਸੁੱਖ (20) ਵਾਸੀ ਪਿੰਡ ਖਿਆਲਾ; ਜਸਕਰਨ ਸਿੰਘ ਉਰਫ਼ ਜੱਸੀ (22) ਵਾਸੀ ਪਿੰਡ ਕੋਲੋਵਾਲ ਅਤੇ ਯੁਵਰਾਜ ਸਿੰਘ ਉਰਫ਼ ਜੱਗੂ (20) ਵਾਸੀ ਪਿੰਡ ਗੋਸਨਬਾਦ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਛੇ ਪਿਸਤੌਲਾਂ ਵਿੱਚ ਇੱਕ ਗਲਾਕ 9ਐਮਐਮ ਅਤੇ ਪੰਜ .30-ਬੋਰ ਦੇ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 12 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀਆਂ ਦੋ ਕਾਰਾਂ ਜਿਨ੍ਹਾਂ ਦੀ ਵਰਤੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਈਆਂ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਆਪਸੀ ਤਾਲਮੇਲ ਵਾਲੇ ਇਹਨਾਂ ਆਪਰੇਸ਼ਨਾਂ ਨੂੰ ਡੀਸੀਪੀ ਜਾਂਚ ਪ੍ਰਭਜੋਤ ਸਿੰਘ ਵਿਰਕ, ਏਡੀਸੀਪੀ ਡਿਟੈਕਟਿਵ ਜਯੰਤ ਪੁਰੀ, ਏਡੀਸੀਪੀ ਸਿਟੀ-3 ਮਨਮੋਹਨ ਸਿੰਘ ਔਲਖ, ਏਸੀਪੀ ਈਸਟ ਰਵਿੰਦਰ ਸਿੰਘ ਅਤੇ ਏਸੀਪੀ ਡਿਟੈਕਟਿਵ ਕਪਿਲ ਕੌਸ਼ਲ ਦੀ ਨਿਗਰਾਨੀ ਹੇਠ ਅੰਜ਼ਾਮ ਦਿੱਤਾ ਗਿਆ।

ਸੀਪੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਆਪਰੇਸ਼ਨ ਦੌਰਾਨ, ਥਾਣਾ ਮਕਬੂਲਪੁਰਾ ਦੀਆਂ ਟੀਮਾਂ ਨੇ ਰਾਜਬੀਰ ਸਿੰਘ, ਗਗਨਪ੍ਰੀਤ ਉਰਫ਼ ਗਗਨ ਅਤੇ ਸੌਰਵ ਉਰਫ਼ ਬਹਾਦਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 169 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 10.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਦੂਜੇ ਆਪਰੇਸ਼ਨ ਦੌਰਾਨ, ਥਾਣਾ ਛੇਹਰਟਾ ਦੀਆਂ ਟੀਮਾਂ ਨੇ ਵਿਸ਼ਾਲ ਸਿੰਘ ਉਰਫ਼ ਟਿਬਰੂ ਅਤੇ ਰਸ਼ਪਾਲ ਸਿੰਘ ਉਰਫ਼ ਬੱਬਾ ਨੂੰ ਇੱਕ ਕਾਰ ਸਮੇਤ ਰੋਕਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.130 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ।

ਤੀਜੇ ਆਪਰੇਸ਼ਨ ਦੌਰਾਨ, ਛਾਉਣੀ ਥਾਣੇ ਦੀਆਂ ਟੀਮਾਂ ਨੇ ਤਰਨਤਾਰਨ ਦੇ ਦੋ ਨੌਜਵਾਨਾਂ—ਵੀਰਪਾਲ ਸਿੰਘ ਉਰਫ਼ ਬਿੱਲਾ ਅਤੇ ਜਗਵਿੰਦਰ ਸਿੰਘ ਉਰਫ਼ ਕਾਲਾ—ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਇੱਕ .30-ਬੋਰ ਦਾ ਪਿਸਤੌਲ ਬਰਾਮਦ ਕੀਤਾ। ਚੌਥੇ ਆਪਰੇਸ਼ਨ ਵਿੱਚ, ਛੇਹਰਟਾ ਥਾਣੇ ਦੀਆਂ ਟੀਮਾਂ ਨੇ ਸੁਖਚੈਨ ਸਿੰਘ ਉਰਫ਼ ਸੁੱਖ ਅਤੇ ਜਸਕਰਨ ਸਿੰਘ ਉਰਫ਼ ਜੱਸੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 110 ਗ੍ਰਾਮ ਹੈਰੋਇਨ, ਇੱਕ .30 ਬੋਰ ਦਾ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ, 2 ਲੱਖ ਰੁਪਏ ਦੀ ਡਰੱਗ ਮਨੀ, ਇੱਕ ਕਾਰ ਅਤੇ ਤਸਕਰੀ ਲਈ ਵਰਤਿਆ ਜਾਣ ਵਾਲਾ ਇੱਕ ਡਰੋਨ ਬਰਾਮਦ ਕੀਤਾ।

ਪੰਜਵੇਂ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਛੇਹਰਟਾ ਥਾਣੇ ਦੀਆਂ ਟੀਮਾਂ ਨੇ ਯੁਵਰਾਜ ਸਿੰਘ ਉਰਫ਼ ਜੱਗੂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਚਾਰ ਪਿਸਤੌਲ—ਜਿਨ੍ਹਾਂ ਵਿੱਚ ਤਿੰਨ .30 ਬੋਰ ਦੇ ਪਿਸਤੌਲ ਅਤੇ ਇੱਕ ਗਲੌਕ 9ਐਮਐਮਪਿਸਤੌਲ ਸ਼ਾਮਲ ਹਨ—ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧ ਵਿੱਚ ਪੰਜ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ— ਪਹਿਲਾ ਮਾਮਲਾ ਮਿਤੀ 05.10.2026 ਨੂੰ ਐਫਆਈਆਰ ਨੰਬਰ 325 ਅਧੀਨ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ, 27-ਏ ਅਤੇ 18 ਤਹਿਤ ਥਾਣਾ ਮਕਬੂਲਪੁਰਾ ਵਿਖੇ; ਦੂਜਾ ਮਾਮਲਾ ਮਿਤੀ 08.10.2026 ਨੂੰ ਐਫਆਈਆਰ ਨੰਬਰ 240 ਅਧੀਨ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਤਹਿਤ ਥਾਣਾ ਛੇਹਰਟਾ ਵਿਖੇ; ਤੀਜਾ ਮਾਮਲਾ ਮਿਤੀ 09.10.2026 ਨੂੰ ਐਫਆਈਆਰ ਨੰਬਰ 190 ਅਧੀਨ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਛਾਊਣੀ ਵਿਖੇ; ਚੌਥਾ ਮਾਮਲਾ ਮਿਤੀ 10.10.2026 ਨੂੰ ਐਫਆਈਆਰ ਨੰਬਰ 242 ਅਧੀਨ ਭਾਰਤੀ ਵਾਯੂਯਾਨ ਅਧਿਨਿਯਮ ਦੀਆਂ ਧਾਰਾਵਾਂ 25 ਅਤੇ 29, ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ, 23, 27-ਏ ਅਤੇ 29 ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਛੇਹਰਟਾ ਵਿਖੇ ਅਤੇ ਪੰਜਵਾਂ ਮਾਮਲਾ ਮਿਤੀ 11.10.2026 ਨੂੰ ਐਫਆਈਆਰ ਨੰਬਰ 245 ਅਧੀਨ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

by Navjot
October 13, 2026
0

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਇੱਕ...

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 13, 2026
0

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ...

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

by Navjot
October 13, 2026
0

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਆਯੁਸ਼ ਮੰਤਰਾਲੇ ਨੇ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

by Navjot
October 13, 2026
0

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਇੱਕ...

Most Popular

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ

by Navjot
4 weeks ago
0

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 