• Latest
  • Trending
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

1 day ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

4 hours ago
BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

7 hours ago
ਸੂਬਾ ਸਰਕਾਰ 16 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਜਨ-ਔਸ਼ਧੀ ਕੇਂਦਰ ਕਰੇਗੀ ਸਥਾਪਤ 

ਸੂਬਾ ਸਰਕਾਰ 16 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਜਨ-ਔਸ਼ਧੀ ਕੇਂਦਰ ਕਰੇਗੀ ਸਥਾਪਤ 

7 hours ago
NIPER Raebareli ਅਤੇ AstraZeneca ਨੇ ਕਲੀਨਿਕਲ ਟਰਾਇਲਾਂ ਨੂੰ 25 ਉੱਭਰਦੇ ਕੇਂਦਰਾਂ ਤੱਕ ਵਧਾਉਣ ਲਈ ਕੀਤੀ ਸਾਂਝੇਦਾਰੀ

NIPER Raebareli ਅਤੇ AstraZeneca ਨੇ ਕਲੀਨਿਕਲ ਟਰਾਇਲਾਂ ਨੂੰ 25 ਉੱਭਰਦੇ ਕੇਂਦਰਾਂ ਤੱਕ ਵਧਾਉਣ ਲਈ ਕੀਤੀ ਸਾਂਝੇਦਾਰੀ

7 hours ago
ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਨੂੰ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ;  ਸਰਕਾਰੀ ਦਫ਼ਤਰ, ਬੋਰਡ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ 

ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਨੂੰ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ;  ਸਰਕਾਰੀ ਦਫ਼ਤਰ, ਬੋਰਡ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ 

7 hours ago
Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

9 hours ago
ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

9 hours ago
ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

10 hours ago
ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

10 hours ago
Hindi News
English News
Thursday, October 15, 2026
No Result
View All Result
22 °c
Chandigarh
24 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਉਦਯੋਗ ਮੰਤਰੀ ਅਮਨ ਅਰੋੜਾ ਵੱਲੋਂ 9ਵੀਂ ਸੀਆਈਆਈ ਮੈਨੂਫੈਕਚਰਿੰਗ ਐਕਸੀਲੈਂਸ ਪ੍ਰਦਰਸ਼ਨੀ ਦਾ ਉਦਘਾਟਨ

October 13, 2026
in ਖਬਰਾਂ, ਪੰਜਾਬ
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

* ਉਦਯੋਗ ਮੰਤਰੀ ਅਮਨ ਅਰੋੜਾ ਵੱਲੋਂ 9ਵੀਂ ਸੀਆਈਆਈ ਮੈਨੂਫੈਕਚਰਿੰਗ ਐਕਸੀਲੈਂਸ ਪ੍ਰਦਰਸ਼ਨੀ ਦਾ ਉਦਘਾਟਨ

* ਉਦਯੋਗ ਤੋਂ ਬਿਨਾਂ ਕੋਈ ਵੀ ਸੂਬਾ ਵਿਕਾਸ ਨਹੀਂ ਕਰ ਸਕਦਾ; ਪੰਜਾਬ ਦੀ ਨਵੀਂ ਨੀਤੀ 24 ਸੈਕਟਰ ਕਮੇਟੀਆਂ ਰਾਹੀਂ ਖ਼ੁਦ ਉਦਯੋਗ ਜਗਤ ਨੇ ਤਿਆਰ ਕੀਤੀ ਹੈ: ਅਮਨ ਅਰੋੜਾ

ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਨੂੰ ਸਾਲ 2022 ਤੋਂ ਲੈ ਕੇ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 6.5 ਲੱਖ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਪੰਜਾਬ ਸੂਬਾ ਹੁਣ ਸਮਾਂਬੱਧ ਪ੍ਰਵਾਨਗੀਆਂ ਦੇ ਨਾਲ 125 ਫੀਸਦ ਤੱਕ ਵਿੱਤੀ ਪ੍ਰੋਤਸਾਹਨਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਇਹ ਆਖਦਿਆਂ ਕਿ “ਪੰਜਾਬ ਸਰਕਾਰ ਇੰਡਸਟਰੀ ਦੇ ਨਾਲ ਹੈ” ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੋਰ ਕਿਸੇ ਵੀ ਸੂਬੇ ਕੋਲ ਅਜਿਹੀ ਉਦਯੋਗ-ਪੱਖੀ ਨੀਤੀ ਨਹੀਂ ਹੈ।
ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਬੀ.ਐਸ. ਧਨੋਆ (ਸੇਵਾਮੁਕਤ) ਮੌਜੂਦ ਸਨ, ਨੇ ਇਥੇ ਚੰਡੀਗੜ੍ਹ ਵਿਖੇ 9ਵੀਂ ਸੀਆਈਆਈ ਮੈਨੂਫੈਕਚਰਿੰਗ ਐਕਸੀਲੈਂਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਮੌਜੂਦਾ ਵਿੱਤੀ ਵਰ੍ਹੇ ਦੇ ਪਹਿਲੇ ਛੇ ਮਹੀਨਿਆਂ (1 ਅਪ੍ਰੈਲ ਤੋਂ 30 ਸਤੰਬਰ) ਦੌਰਾਨ ਹੀ 32,110 ਕਰੋੜ ਰੁਪਏ ਦੇ 1,626 ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚ 91,236 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ।

ਸ੍ਰੀ ਅਰੋੜਾ ਨੇ ਕਿਹਾ, “ਹਰ ਪ੍ਰਸਤਾਵ ਦਾ ਮਤਲਬ ਇੱਕ ਨਵੀਂ ਜਾਂ ਵੱਡੀ ਫੈਕਟਰੀ, ਨੌਕਰੀਆਂ ਦੀ ਸਿਰਜਣਾ ਅਤੇ ਸਥਾਨਕ ਸਪਲਾਇਰਾਂ ਨੂੰ ਨਵਾਂ ਕਾਰੋਬਾਰ ਮਿਲਣਾ ਹੈ।” ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੈਨੂਫੈਕਚਰਿੰਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ, ਜਿਸ ਵਿੱਚ ਆਟੋ ਪਾਰਟਸ, ਟਰੈਕਟਰ, ਸਾਈਕਲ, ਹੈਂਡ ਟੂਲਜ਼, ਖੇਡਾਂ ਦਾ ਸਾਮਾਨ, ਹੋਜ਼ਰੀ ਅਤੇ ਸਟੀਲ ਉਤਪਾਦ ਤਿਆਰ ਕਰਨ ਵਾਲੀਆਂ ਇਕਾਈਆਂ ਭਾਰਤ ਅਤੇ ਵਿਦੇਸ਼ਾਂ ਦੇ ਬਾਜ਼ਾਰਾਂ ਵਿੱਚ ਆਪਣੀ ਪਛਾਣ ਬਣਾ ਰਹੀਆਂ ਹਨ।
ਪ੍ਰਦਰਸ਼ਨੀ ਦਾ ਦੌਰਾ ਕਰਨ ਤੋਂ ਬਾਅਦ ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਆਪਣੀਆਂ ਇਕਾਈਆਂ ਵੱਲੋਂ ਤਿਆਰ ਕੀਤੇ ਉਤਪਾਦਾਂ, ਮਸ਼ੀਨਾਂ ਅਤੇ ਸਲਿਊਸ਼ਨਜ਼ ਨੂੰ ਦੇਖਣਾ ਬਹੁਤ ਹੀ ਤਸੱਲੀ ਵਾਲਾ ਅਨੁਭਵ ਸੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮੈਨੂਫੈਕਚਰਿੰਗ ਉੱਤਮਤਾ ਦਾ ਮਤਲਬ ਬਿਹਤਰ ਗੁਣਵੱਤਾ, ਘੱਟ ਰਹਿੰਦ-ਖੂੰਹਦ, ਸਮੇਂ ਸਿਰ ਸਪਲਾਈ, ਮੁਕਾਬਲੇ ਵਾਲੀਆਂ ਕੀਮਤਾਂ ਅਤੇ ਦੁਕਾਨ ਦੇ ਪੱਧਰ ‘ਤੇ ਨਵੀਂ ਤਕਨਾਲੋਜੀ ਨੂੰ ਅਪਣਾਉਣਾ ਹੈ।
ਉਦਯੋਗ ਮੰਤਰੀ ਨੇ ਕਿਹਾ ਕਿ ਸਰਕਾਰ ਨਵੇਂ ਤਿਆਰ ਕੀਤੇ ਗਏ ‘ਫਾਸਟਟ੍ਰੈਕ ਪੰਜਾਬ’ ਸਿੰਗਲ-ਵਿੰਡੋ ਸਿਸਟਮ ਰਾਹੀਂ ਉਦਯੋਗ ਨੂੰ ਆਲਮੀ ਨਿਵੇਸ਼ਕ ਮੰਗਾਂ ਪੂਰੀਆਂ ਕਰਨ ਦੇ ਸਮਰੱਥ ਬਣਾ ਰਹੀ ਹੈ। ਇਹ ਇੱਕ ਅਜਿਹਾ ਆਨਲਾਈਨ ਪੋਰਟਲ ਹੈ ਜਿੱਥੇ ਸਾਰੀਆਂ ਪ੍ਰਵਾਨਗੀਆਂ 45 ਕੰਮਕਾਜੀ ਦਿਨਾਂ ਦੇ ਅੰਦਰ ਸਮਾਂਬੱਧ ਢੰਗ ਨਾਲ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਨਵੀਂ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026’ ਆਟੋ ਕੰਪੋਨੈਂਟਸ, ਈ.ਵੀ., ਰੱਖਿਆ ਤੇ ਏਰੋਸਪੇਸ, ਇਲੈਕਟ੍ਰਾਨਿਕਸ, ਟੈਕਸਟਾਈਲ, ਫੂਡ ਪ੍ਰੋਸੈਸਿੰਗ ਅਤੇ ਖੇਡ ਉਤਪਾਦਾਂ ਸਮੇਤ ਤਰਜੀਹੀ ਖੇਤਰਾਂ ਵਿੱਚ ਪੂੰਜੀ ਨਿਵੇਸ਼ ‘ਤੇ 125% ਤੱਕ ਦੀਆਂ ਛੋਟਾਂ/ਪ੍ਰੋਤਸਾਹਨ ਪ੍ਰਦਾਨ ਕਰਦੀ ਹੈ।
ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਉੱਦਮੀਆਂ ਦੇ ਨਿਵੇਕਲੇ ਵਿਚਾਰਾਂ ਦੀ ਸ਼ਲਾਘਾ ਕਰਦਿਆਂ ਅਤੇ ਉਨ੍ਹਾਂ ਨੂੰ ਵੈਂਡਰ ਮੈਚਮੇਕਿੰਗ ਲਈ ਇਸ ਐਕਸਪੋ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ, “ਕੋਈ ਵੀ ਸੂਬਾ ਜਾਂ ਸਮਾਜ ਉਦਯੋਗ ਤੋਂ ਬਿਨਾਂ ਕਾਇਮ ਨਹੀਂ ਰਹਿ ਸਕਦਾ। ਇਸੇ ਲਈ ਅਸੀਂ 24 ਸੈਕਟਰ ਕਮੇਟੀਆਂ ਰਾਹੀਂ ਨੀਤੀ ਤਿਆਰ ਕੀਤੀ ਹੈ — ਜੋ ਵਿਅਕਤੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੁੰਦਾ ਹੈ, ਉਸ ਕੋਲ ਹੀ ਇਸਦਾ ਸਭ ਤੋਂ ਵਧੀਆ ਹੱਲ ਹੁੰਦਾ ਹੈ। ਉਦਯੋਗ ਜਗਤ ਨੇ ਖ਼ੁਦ ਤੈਅ ਕੀਤਾ ਕਿ ਨੀਤੀ ਕਿਹੋ ਜਿਹੀ ਹੋਣੀ ਚਾਹੀਦੀ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਫਾਸਟਟ੍ਰੈਕ ਪੋਰਟਲ ਹੁਣ ਹਰ ਅਧਿਕਾਰੀ ਪੱਧਰ ‘ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਂਦਾ ਹੈ, ਜਿਸ ਵਿੱਚ ਦੇਰੀ ਹੋਣ ‘ਤੇ ਆਟੋ-ਐਸਕੇਲੇਸ਼ਨ ਅਤੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਂਦੇ ਹਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਰੱਖਿਆ ਅਤੇ ਏਰੋਸਪੇਸ ਪੰਜਾਬ ਦੀਆਂ ਇੰਜੀਨੀਅਰਿੰਗ ਇਕਾਈਆਂ ਲਈ ਅਗਲਾ ਵੱਡਾ ਮੌਕਾ ਹੈ, ਜੋ ਪਹਿਲਾਂ ਹੀ ਸਟੀਕ ਪੁਰਜ਼ੇ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਕਸਪੋ ਵਿੱਚ ਇਨਵੈਸਟ ਪੰਜਾਬ ਵੱਲੋਂ ਕਰਵਾਈ ਗਈ ਵੈਂਡਰ ਡਿਵੈਲਪਮੈਂਟ ਗੱਲਬਾਤ ਇਨ੍ਹਾਂ ਇਕਾਈਆਂ ਨੂੰ ਇਸ ਖੇਤਰ ਦੇ ਸਪਲਾਇਰ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਵੱਡੀਆਂ ਕੰਪਨੀਆਂ ਅਤੇ ਜਨਤਕ ਖੇਤਰ ਦੇ ਅਦਾਰਿਆਂ (ਪੀਐਸਯੂ) ਨੂੰ ਸੂਬੇ ਦੇ ਐਮਐਸਐਮਈਜ਼ ਤੋਂ ਆਪਣੀਆਂ ਲੋੜਾਂ ਮੁਤਾਬਕ ਖਰੀਦ ਵਧਾਉਣ ਦੀ ਵੀ ਅਪੀਲ ਕੀਤੀ।
ਉਨ੍ਹਾਂ ਕਿਹਾ, “ਜਦੋਂ ਸਥਾਨਕ ਸਪਲਾਇਰ ਅੱਗੇ ਵਧਦੇ ਹਨ, ਤਾਂ ਪੂਰਾ ਉਦਯੋਗ ਤਰੱਕੀ ਕਰਦਾ ਹੈ।” ਉਨ੍ਹਾਂ ਉਦਯੋਗ ਜਗਤ ਨੂੰ ਪੰਜਾਬ ਦੇ ਆਈਟੀਆਈਜ਼, ਪੌਲੀਟੈਕਨਿਕਾਂ ਅਤੇ ਇੰਜੀਨੀਅਰਿੰਗ ਕਾਲਜਾਂ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਹੁਨਰਮੰਦ ਨੌਜਵਾਨਾਂ ਨੂੰ ਸੂਬੇ ਦੇ ਅੰਦਰ ਹੀ ਰੋਜ਼ਗਾਰ ਤੇ ਚੰਗੇ ਮੌਕੇ ਮਿਲ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਸਰਕਾਰ ਉਦਯੋਗ ਦੇ ਨਾਲ ਖੜ੍ਹੀ ਹੈ। ਜੇਕਰ ਤੁਹਾਨੂੰ ਕੋਈ ਵੀ ਸਮੱਸਿਆ ਆਉਂਦੀ ਹੈ, ਤਾਂ ਉਦਯੋਗ ਵਿਭਾਗ ਅਤੇ ਇਨਵੈਸਟ ਪੰਜਾਬ ਇਸ ਨੂੰ ਤੁਰੰਤ ਹੱਲ ਕਰਨ ਲਈ ਹਾਜ਼ਰ ਹਨ।”
ਸਮਾਗਮ ਵਿੱਚ ਸੀਆਈਆਈ ਪੰਜਾਬ ਦੇ ਚੇਅਰਮੈਨ ਹਰਪ੍ਰੀਤ ਸਿੰਘ ਨਿੱਬਰ ਅਤੇ ਆਸ਼ੀਸ਼ ਗਰਗ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸ੍ਰੀ ਅਮਨ ਅਰੋੜਾ ਨੇ ਸੀਆਈਆਈ ਪੰਜਾਬ ਅਤੇ ਸਾਰੇ ਪ੍ਰਦਰਸ਼ਕਾਂ ਨੂੰ ਵਧਾਈ ਦਿੱਤੀ ਅਤੇ ਅਗਲੇ ਦੋ ਦਿਨਾਂ ਦੌਰਾਨ ਉਨ੍ਹਾਂ ਨੂੰ ਚੰਗੇ ਕਾਰੋਬਾਰ ਅਤੇ ਨਵੀਆਂ ਭਾਈਵਾਲੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

Tags: AMAN ARORABREAKING NEWSpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 14, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

by Navjot
October 14, 2026
0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0 ਅਭਿਸ਼ੇਕ ਸ਼ਰਮਾ...

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

by Navjot
October 14, 2026
0

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA ਨਵੀਂ ਦਿੱਲੀ, 14 ਅਕਤੂਬਰ (ਵਿਸ਼ਵ ਵਾਰਤਾ): ਨਵੀਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 14, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 14, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

by Ranjit Singh
1 week ago
0

National: ਠਾਕਰੇ ਭਰਾਵਾਂ ਦਾ ਮੁੰਬਈ 'ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ ਮੁੰਬਈ, 4 ਅਕਤੂਬਰ 2026 (ਵਿਸ਼ਵ ਵਾਰਤਾ): ਮੁੰਬਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 