ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ
ਪੜ੍ਹੋ ਕੀ ਕਿਹਾ
ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ) ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਕਿਹਾ “ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ… ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।”।
ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ…
ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।— Bhagwant Mann (@BhagwantMann) October 14, 2026























